May 17, 2026, 5:30 am
----------- Advertisement -----------
HomeNewsBreaking News‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ...

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

Published on

----------- Advertisement -----------

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ਉਨ੍ਹਾਂ ਦਾ ਦੋਸ਼ ਸੀ ਕਿ ਫਿਲਮ ਵਿਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਗਿਆ ਹੈ।ਪਰ ਅੱਜ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਣ ਦੇ ਬਾਅਦ SGPC ਆਗੂ ਸਿਨੇਮਾ ਘਰਾਂ ਦੇ ਬਾਹਰ ਪਹੁੰਚ ਗਏ ਹਨ ਤੇ ਫਿਲਮ ਦਾ ਵਿਰੋਧ ਕਰ ਰਹੇ ਹਨ। ਸਿੱਖ ਆਗੂ ਪ੍ਰਦਰਸ਼ਨ ਕਰ ਰਹੇ ਹਨ ਤੇ ਥੀਏਟਰਾਂ ਵਿਚ ਸ਼ੋਅ ਨੂੰ ਰੋਕ ਦਿੱਤਾ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...