May 9, 2026, 8:19 pm
----------- Advertisement -----------
HomeNewsBreaking Newsਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

Published on

----------- Advertisement -----------

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ FIR ਤੋਂ ਬਾਅਦ ਲਿਆ ਗਿਆ ਹੈ। ਇੱਕ ਦਿਨ ਪਹਿਲਾਂ ਈਸਾਈ ਭਾਈਚਾਰੇ ਦੇ ਅਲਟੀਮੇਟਮ ਮਗਰੋਂ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਸਮੇਤ 5 ਲੋਕਾਂ ਖਿਲਾਫ FIR ਦਰਜ ਕੀਤੀ ਗਈ ਸੀ। ਈਸਾਈ ਭਾਈਚਾਰੇ ਨੇ ਇਲਜ਼ਾਮ ਲਗਾਇਆ ਕਿ ਫਿਲਮ ‘ਜਾਟ’ ਵਿੱਚ ਚਰਚ ਦੇ ਸੀਨ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਇਸਾਈ ਭਾਈਚਾਰੇ ਨੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਵਿਰੋਧ ਪ੍ਰਦਰਸ਼ਨ ਤੋਂ ਬਾਅਦ ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਟ ਫਿਲਮ 10 ਅਪ੍ਰੈਲ ਨੂੰ ਰਿਲੀਜ਼ ਹੋਈ ਸੀ ।

ਈਸਾਈ ਭਾਈਚਾਰੇ ਦੇ ਆਗੂ ਵਿਕਾਸ ਗੋਲਡੀ ਨੇ 15 ਅਪ੍ਰੈਲ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਕਿਹਾ ਸੀ- ਜਾਟ ਫਿਲਮ ਵਿੱਚ ਰਣਦੀਪ ਹੁੱਡਾ ਨੇ ਸਾਡੇ ਯੀਸ਼ੂ ਮਸੀਹ ਅਤੇ ਸਾਡੇ ਧਰਮ ਵਿੱਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਨਿਰਾਦਰ ਕੀਤਾ ਹੈ। ਰਣਦੀਪ ਹੁੱਡਾ ਚਰਚ ਦੇ ਅੰਦਰ ਪ੍ਰਭੂ ਯੀਸੂ ਮਸੀਹ ਵਾਂਗ ਖੜ੍ਹਾ ਸੀ ।
ਉਨ੍ਹਾਂ ਕਿਹਾ ਕਿ ਫਿਲਮ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਤੁਹਾਡਾ ਪ੍ਰਭੂ ਯੀਸੂ ਮਸੀਹ ਸੌਂ ਰਿਹਾ ਹੈ ਅਤੇ ਉਸ ਨੇ ਮੈਨੂੰ ਭੇਜਿਆ ਹੈ ।

ਈਸਾਈ ਭਾਈਚਾਰੇ ਦੇ ਆਗੂਆਂ ਨੇ ਪੁਲਿਸ ਅਧਿਕਾਰੀਆਂ ਨੂੰ FIR ਦਰਜ ਕਰਨ ਲਈ 2 ਦਿਨਾਂ ਦਾ ਸਮਾਂ ਦਿੱਤਾ ਸੀ। ਉਨ੍ਹਾਂ ਨੇ ਕੇਸ ਦਰਜ ਨਾ ਹੋਣ ‘ਤੇ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਹੁਣ 2 ਦਿਨਾਂ ਦੇ ਅੰਦਰ, ਪੁਲਿਸ ਨੇ ਵੀਰਵਾਰ ਨੂੰ ਐਫਆਈਆਰ ਦਰਜ ਕਰ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ, ਹਰਿਆਣਾ ਤੇ ਹਿਮਾਚਲ ਸਣੇ 10 ਸੂਬਿਆਂ ‘ਚ ਮੀਂਹ ਦੀ ਚਿਤਾਵਨੀ, ਰਾਜਸਥਾਨ-ਗੁਜਰਾਤ ‘ਚ ਗਰਮੀ ਦਾ ਅਲਰਟ

 ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਐਤਵਾਰ ਤੋਂ ਪਹਾੜਾਂ ਵਿੱਚ ਇੱਕ...

ਸਰਕਾਰ ਬਣਾਉਣ ਲਈ ਜੱਦੋਜਹਿਦ! ਚੌਥੀ ਵਾਰ ਰਾਜਪਾਲ ਨੂੰ ਮਿਲਣ ਪਹੁੰਚੇ ਵਿਜੇ, 121 ਵਿਧਾਇਕਾਂ ਦੀ ਮਿਲੀ ਹਮਾਇਤ

 ਤਾਮਿਲਨਾਡੂ ਦੀ ਰਾਜਨੀਤੀ ਵਿੱਚ ਵਿਜੇ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਅਨਿਸ਼ਚਿਤਤਾ ਦੇ...

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...