September 6, 2026, 5:18 am
----------- Advertisement -----------
HomeNewsBreaking Newsਦੋ ਦਿਨਾਂ ‘ਚ ਹੀ ਹਟਾਈ ਗਈ ਦਿਲਜੀਤ ਦੀ ਫਿਲਮ ‘ਸਤਲੁਜ’

ਦੋ ਦਿਨਾਂ ‘ਚ ਹੀ ਹਟਾਈ ਗਈ ਦਿਲਜੀਤ ਦੀ ਫਿਲਮ ‘ਸਤਲੁਜ’

Published on

----------- Advertisement -----------

ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਭਾਰਤ ‘ਚ ਨਵੇਂ ਨਾਮ ‘ਸਤਲੁਜ’ ਨਾਲ ਰਿਲੀਜ਼ ਹੋਈ। ਹਾਲਾਂਕਿ, ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਪਲੇਟਫਾਰਮ ਤੋਂ ਫਿਲਮ ਹਟਾ ਦਿੱਤੀ ਗਈ ਹੈ। ਫਿਲਮ ਨੂੰ ਬੀਤੇ ਸ਼ੁੱਕਰਵਾਰ ਨੂੰ ਬਿਨਾਂ ਕਿਸੇ ਕੱਟ ਦੇ ਓਟੀਟੀ ਪਲੈਟਫਾਮ ਜੀ5 ‘ਤੇ ਰਿਲੀਜ਼ ਕੀਤੀ ਗਈ, ਪਰ ਐਤਵਾਰ ਸ਼ਾਮ ਤੱਕ, ਇਹ ਐਲਾਨ ਕੀਤਾ ਗਿਆ ਕਿ ਇਹ ਹੁਣ ਭਾਰਤ ‘ਚ ਉਪਲਬਧ ਨਹੀਂ ਹੈ।

ਅਧਿਕਾਰਤ ਬਿਆਨ ਜਾਰੀ

ਫਿਲਮ ਨੂੰ ਹਟਾਏ ਜਾਣ ਤੋਂ ਬਾਅਦ, ਜੀ5 ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ, ‘ਸਤਲੁਜ’ ਭਾਰਤ ‘ਚ ਅਗਲੇ ਨੋਟਿਸ ਤੱਕ ਉਪਲਬਧ ਨਹੀਂ ਹੋਵੇਗੀ। ਅੱਗੇ ਕਿਹਾ ਗਿਆ ਕਿ ਉਹ ਫਿਲਮ ਨੂੰ ਜਲਦੀ ਤੋਂ ਜਲਦੀ ਦਰਸ਼ਕਾਂ ਲਈ ਦੁਬਾਰਾ ਉਪਲਬਧ ਕਰਵਾਉਣ ਲਈ ਸਾਰੇ ਢੁਕਵੇਂ ਕਾਨੂੰਨੀ ਤੇ ਪ੍ਰਕਿਰਿਆਤਮਕ ਤਰੀਕਿਆਂ ‘ਤੇ ਕੰਮ ਕਰ ਰਹੇ ਹਨ।

ਦਰਸ਼ਕਾਂ ਦੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ ਗਿਆ

ਆਪਣੇ ਬਿਆਨ ‘ਚ, ਜੀ5 ਨੇ ਕਿਹਾ ਕਿ ਫਿਲਮ ਨੂੰ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕਾਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ। ਫਿਲਮ ਦੇਖਣ ਲਈ ਸਬਸਕ੍ਰਾਈਬ ਕਰਨ ਵਾਲੇ ਸਾਰੇ ਦਰਸ਼ਕਾਂ ਦਾ ਧੰਨਵਾਦ ਕੀਤਾ। ਬਿਆਨ ‘ਚ ਕਿਹਾ ਗਿਆ ਕਿ ਦਰਸ਼ਕਾਂ ਦਾ ਪਿਆਰ ਤੇ ਸਮਰਥਨ ਪੂਰੀ ਟੀਮ ਲਈ ਬਹੁਤ ਮਹੱਤਵਪੂਰਨ ਹੈ।

ਦਿਲਜੀਤ ਦੋਸਾਂਝ ਨਿਭਾ ਰਹੇ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ

ਦਿਲਜੀਤ ਦੋਸਾਂਝ ਨੇ ਇਸ ਫਿਲਮ ‘ਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਈ ਹੈ। ਇਹ ਫਿਲਮ ਉਨ੍ਹਾਂ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ਾਂ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਉਨ੍ਹਾਂ ਦੇ ਯਤਨਾਂ ‘ਤੇ ਅਧਾਰਤ ਹੈ। ਲੰਬੇ ਸਮੇਂ ਤੋਂ ਵਿਵਾਦਾਂ ਅਤੇ ਸੈਂਸਰਸ਼ਿਪ ਰੁਕਾਵਟਾਂ ‘ਚ ਫਸੀ ਇਹ ਫਿਲਮ ਰਿਲੀਜ਼ ਹੋਣ ਤੋਂ ਬਾਅਦ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ।

ਫਿਲਮ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਲਟਕਦੀ ਰਹੀ

ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸੰਘਰਸ਼ ‘ਤੇ ਅਧਾਰਤ ਹੈ। ਸੈਂਸਰ ਬੋਰਡ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਇਹ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਰਿਲੀਜ਼ ਦੀ ਉਡੀਕ ਕਰ ਰਹੀ ਸੀ। ਫਿਲਮ ਦਾ ਨਿਰਦੇਸ਼ਨ ਹਨੀ ਤ੍ਰੇਹਨ ਨੇ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...