June 11, 2026, 10:25 pm
----------- Advertisement -----------
HomeNewsBreaking Newsਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ।

ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ।

ਪੰਜਾਬ ਸਰਕਾਰ ਦੀ ਮੁਲਜ਼ਮਾਂ ਪ੍ਰਤੀ ਸਕਾਰਾਤਮਕ ਰਵਈਏ ਬਾਰੇ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਰੀਖਣ ਕਰਦਿਆਂ ਇਹਨਾਂ ਦੇ ਹੱਲ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ।”

ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਸਿਹਤ ਅਤੇ ਜੀਵਨ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੱਕ ਵਿਆਪਕ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਕਰਮਚਾਰੀ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਉਣ ਵਾਲੀਆਂ ਮਾਸਟਰ ਕਾਡਰ ਦੀਆਂ ਭਰਤੀਆਂ ਲਈ ਉਮਰ ਵਿੱਚ ਛੋਟ, ਤਨਖਾਹ ਵਿੱਚ ਸੋਧ, ਪਾਰਦਰਸ਼ੀ ਢੰਗ ਨਾਲ ਤਬਾਦਲਾ ਅਤੇ ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਦੀ ਬਹਾਲੀ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਵਿਆਪਕ ਵਿਚਾਰ-ਵਟਾਂਦਰੇ ਉਪਰੰਤ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗਾਂ ਦੌਰਾਨ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਤੋਂ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਕੁਮਾਰ, ਮਨਪ੍ਰੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ, ਓਵਰਏਜ ਬੇਰੋਜ਼ਗਰ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਤੋਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਅਤੇ ਬਲਵਿੰਦਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਜਸਮੇਲ ਸਿੰਘ ਦਿਓਲ, ਗੁਰਜੰਟ ਸਿੰਘ ਅਤੇ ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਤੋਂ ਸਰੋਜ ਬਾਲਾ ਅਤੇ ਸੁਰਜਿੰਦਰ ਕੌਰ ਨੇ ਆਪਣੇ ਮੁੱਦੇ ਪੇਸ਼ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...