October 23, 2026, 10:09 am
----------- Advertisement -----------
HomeNewsBreaking Newsਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ  ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ...

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ  ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ ਉਸਦੀ ਮਾਂ ਸਮੇਤ 4 ਤੇ FIR ਦਰਜ

Published on

----------- Advertisement -----------

ਅਮਰੀਕਾ ਵੱਲੋਂ ਹੁਣ ਤੱਕ ਤਿੰਨ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਵੀ ਸ਼ਾਮਲ ਹਨ। ਜਦੋਂ ਇਹ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚੇ ਸਨ ਤਾਂ ਪੰਜਾਬ ਸਰਕਾਰ ਨੇ ਇਨ੍ਹਾਂ ਨੌਜਵਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਜਿਹੜੇ ਏਜੰਟਾਂ ਵੱਲੋਂ ਇਨ੍ਹਾਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਭੇਜਿਆ ਗਿਆ ਹੈ, ਹੁਣ ਉਨ੍ਹਾਂ ‘ਤੇ ਨਕੇਲ ਕੱਸੀ ਜਾਵੇਗੀ ਤੇ ਕਿਸੇ ਵੀ ਕੀਮਤ ਉਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਵਿਚ ਜਦੋਂ ਨੌਜਵਾਨ ਪੰਜਾਬ ਪਹੁੰਚੇ ਤਾਂ ਪੰਜਾਬ ਸਰਕਾਰ ਵੀ ਸਖਤ ਹੁੰਦੀ ਦਿਖਾਈ ਦਿੱਤੀ। ਇਸੇ ਤਹਿਤ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਅਮਰੀਕਾ ਤੋਂ ਡਿਪੋਰਟ ਹੋਏ ਧਰਮਕੋਟ ਦੇ ਪਿੰਡ ਪੰਡੋਰੀ ਅਰਾਈਆਂ ਦੇ ਜਸਵਿੰਦਰ ਸਿੰਘ ਨਾਲ ਠੱਗੀ ਮਾਨ ਵਾਲੇ ਸੁਖਵਿੰਦਰ ਸਿੰਘ ਸੁੱਖ ਗਿੱਲ ਤੇ ਉਸ ਦੀ ਮਾਤਾ ਸਣੇ 4 ਜਣਿਆਂ ‘ਤੇ ਮੋਗਾ ਦੀ ਧਰਮਕੋਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਸੁਖਵਿੰਦਰ ਸਿੰਘ ਗਿੱਲ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦਾ ਸੂਬਾ ਪ੍ਰਧਾਨ ਹੈ ਤੇ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਸਖਤੀ ਦੇ ਨਾਲ ਚੇਤਾਵਨੀ ਦਿੱਤੀ ਸੀ ਕਿ ਜਿਹੜੇ ਏਜੰਟਾਂ ਨੇ ਨੌਜਵਾਨਾਂ ਨੂੰ ਠੱਗਿਆ ਹੈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...