October 9, 2026, 11:28 am
----------- Advertisement -----------
HomeNewsBreaking Newsਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

Published on

----------- Advertisement -----------

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ ਕੀਤੀ ਹੈ। ਇਸ ਦੇ ਨਾਲ ਹੀ ਸਿਮਰਨਜੀਤ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਇਹ ਕਾਰਵਾਈ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਜਥੇਬੰਦੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਨੂੰ ਲੈ ਕੇ ਕੀਤੀ ਗਈ ਹੈ। ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਸਣੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਦੱਸ ਦੇਈਏ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਦਰਸ਼ਨਕਾਰੀਆਂ ਵੱਲੋਂ ਸਿੱਖ ‘ਬੰਦੀ ਸਿੰਘਾਂ’ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਬੰਦੀਆਂ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਗਵਰਨਰ ਹਾਊਸ ਵੱਲ ਕੂਚ ਕੀਤਾ ਜਾ ਰਿਹਾ ਸੀ।

ਪੁਲਿਸ ਨੇ ਚਾਰ FIR ਦਰਜ ਕੀਤੀਆਂ ਹਨ, ਜਿਨ੍ਹਾਂ ਵਿਚ 34 ਵਿਅਕਤੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿਚ ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ ਨਵਦੀਪ ਜਲਵੇੜਾ ਦੇ ਨਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਸਿਮਰਨਜੀਤ ਸਿੰਘ ਦੇ ਪੁੱਤਰ ਇਮਾਨ ਸਿੰਘ ਮਾਨ ਸਣੇ 17 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮਾਮਲਾ ਪੰਜਾਬ ਲੋਕ ਭਵਨ, ਸੈਕਟਰ 6 ਨੇੜੇ ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਜਥੇਬੰਦੀਆਂ ਵੱਲੋਂ ਕੀਤੇ ਗਏ ਇਕੱਠ/ਮਾਰਚ ਨਾਲ ਸਬੰਧਤ ਹੈ। 

FIR ਨੰਬਰ 137 ਥਾਣਾ ਸੈਕਟਰ-36, ਚੰਡੀਗੜ੍ਹ ਵਿਖੇ BNS ਦੀਆਂ ਕਈ ਧਾਰਾਵਾਂ, ਆਰਮਜ਼ ਐਕਟ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਤੋਂ ਬਚਾਉਣ ਵਾਲੇ ਕਾਨੂੰਨ ਤਹਿਤ ਦਰਜ ਕੀਤੀ ਗਈ। ਪੁਲਿਸ ਅਨੁਸਾਰ ਸੈਕਟਰ 51/52 ਦੀ ਡਿਵਾਈਡਿੰਗ ਰੋਡ ’ਤੇ ਮਟੌਰ ਬੈਰੀਅਰ ਨੇੜੇ ਵੱਡੀ ਗਿਣਤੀ ਵਿੱਚ ਕੌਮੀ ਇਨਸਾਫ ਮੋਰਚਾ ਅਤੇ ਹੋਰ ਜਥੇਬੰਦੀਆਂ ਦੇ ਮੈਂਬਰ ਇਕੱਠੇ ਹੋਏ, ਸੜਕ ਜਾਮ ਕੀਤੀ ਅਤੇ ਕਥਿਤ ਤੌਰ ’ਤੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਲਈ ਪੁਲਿਸ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਤਾਬਕ ਸਿਮਰਨਜੀਤ ਸਿੰਘ ਮਾਨ ਮਰੀਜ਼ ਦਾ ਭੇਸ ਬਣਾ ਕੇ ਐਂਬੂਲੈਂਸ ਵਿੱਚ ਬੈਠ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...