ਮਾਨਸਾ: ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਖਿਲਾਫ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਉਨ੍ਹਾਂ ਖਿਲਾਫ ਐੱਫ਼ ਆਈ ਆਰ ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ 18 ਫਰਵਰੀ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਪ੍ਰਚਾਰ ਕਰਨ ਕਾਰਨ ਰਿਟਰਨਿੰਗ ਅਫ਼ਸਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਸਥਾਨਕ ਉਮੀਦਵਾਰ ਵਿਜੇ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
----------- Advertisement -----------
CM ਚੰਨੀ ਤੇ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਐੱਫ਼ ਆਈ ਆਰ ਦਰਜ
Published on
----------- Advertisement -----------












