ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫਾਇਰ ਫਾਈਟਰਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਐਤਵਾਰ ਰਾਤ ਕਰੀਬ 9:40 ਵਜੇ ਓਲਡ ਪੋਰਟ ਵੇਕਫੀਲਡ ਰੋਡ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਧਮਾਕਿਆਂ ਵਰਗੀਆਂ ਆਵਾਜ਼ਾਂ ਸੁਣਨ ਦੀ ਵੀ ਜਾਣਕਾਰੀ ਦਿੱਤੀ, ਜਦਕਿ ਇਮਾਰਤ ਦੀ ਛੱਤ ਦਾ ਵੱਡਾ ਹਿੱਸਾ ਢਹਿ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਕੰਟਰੀ ਫਾਇਰ ਸਰਵਿਸ, ਮੈਟਰੋਪੋਲੀਟਨ ਫਾਇਰ ਸਰਵਿਸ, ਦੱਖਣੀ ਆਸਟ੍ਰੇਲੀਆ ਪੁਲਿਸ ਅਤੇ ਹੋਰ ਐਮਰਜੈਂਸੀ ਏਜੰਸੀਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ।












