November 19, 2026, 7:23 am
----------- Advertisement -----------
HomeNewsਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਾਰ ਬਾਜ਼ਾਰ 'ਚ ਲੱਗੀ ਅੱਗ: BMW ਤੇ...

ਜਲੰਧਰ ‘ਚ ਨੈਸ਼ਨਲ ਹਾਈਵੇ ‘ਤੇ ਕਾਰ ਬਾਜ਼ਾਰ ‘ਚ ਲੱਗੀ ਅੱਗ: BMW ਤੇ 3 ਔਡੀ ਸਮੇਤ 5 ਗੱਡੀਆਂ ਸੜ ਕੇ ਸੁਆਹ

Published on

----------- Advertisement -----------
  • ਧੱਕਾ ਲਾ ਕੇ 15 ਕਾਰਾਂ ਬਚਾਈਆਂ

ਜਲੰਧਰ, 12 ਜਨਵਰੀ 2024 – ਜਲੰਧਰ ਦੇ ਕਾਰ ਬਾਜ਼ਾਰ ‘ਚ ਖੜ੍ਹੀਆਂ ਲਗਜ਼ਰੀ ਕਾਰਾਂ ਨੂੰ ਅੱਗ ਲੱਗ ਗਈ। 3 ਔਡੀਜ਼, ਇੱਕ BMW ਅਤੇ ਇੱਕ ਇੰਡੀਕਾ ਕਾਰ ਸੜ ਕੇ ਸੁਆਹ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਘਟਨਾ ਸ਼ੁੱਕਰਵਾਰ ਸਵੇਰੇ 7 ਵਜੇ ਦੀ ਹੈ। ਅੱਗ ਲੱਗਣ ਸਮੇਂ ਮੌਕੇ ‘ਤੇ 20 ਗੱਡੀਆਂ ਖੜ੍ਹੀਆਂ ਸਨ। ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਕਾਰ ਬਾਜ਼ਾਰ ਦੇ ਮਾਲਕ ਅਨੁਸਾਰ 5 ਗੱਡੀਆਂ ਸੜ ਜਾਣ ਕਾਰਨ ਉਸ ਦਾ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਜ਼ਿੰਦਾ ਫਟਕ ਨੇੜੇ ਸੀਜੀਐਸ ਸਕੂਲ ਦੇ ਸਾਹਮਣੇ ਸਥਿਤ ਤ੍ਰੇਹਨ ਕਾਰ ਮਾਰਕੀਟ ‘ਚ ਅੱਗ ਲੱਗੀ ਹੈ। ਰਾਹਗੀਰਾਂ ਦਾ ਕਹਿਣਾ ਹੈ ਕਿ ਪਹਿਲਾਂ ਔਡੀ ਕਾਰ ਨੂੰ ਅੱਗ ਲੱਗੀ। ਇਸ ਤੋਂ ਬਾਅਦ ਕੁਝ ਹੀ ਦੇਰ ਵਿੱਚ ਬੀਐਮਡਬਲਿਊ ਅਤੇ ਫਿਰ ਇੰਡੀਕਾ ਕਾਰ ਨੂੰ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ।

ਇਸ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਕਾਰ ਬਾਜ਼ਾਰ ਦੇ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਲੋਕਾਂ ਨੇ ਆਪ ਹੀ ਆਸਪਾਸ ਦੇ ਇਲਾਕਿਆਂ ਵਿੱਚੋਂ ਪਾਣੀ ਦੀਆਂ ਪਾਈਪਾਂ ਲਾ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਕੁਝ ਕਾਰਾਂ ਨੂੰ ਸਾਈਡ ਵੱਲ ਧੱਕ ਦਿੱਤਾ ਗਿਆ।

ਤੇਜ਼ ਹਵਾ ਕਾਰਨ ਅੱਗ ਲਗਾਤਾਰ ਵਧਦੀ ਗਈ। ਲੋਕਾਂ ਨੇ ਪਾਣੀ ਨਾਲ ਬਾਲਟੀਆਂ ਭਰ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਹੋਇਆ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ। ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...