ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਲੇਰਖਾਨਪੁਰ ਵਿਖੇ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਕਾਰਨ ਦੋ ਨੌਜਵਾਨ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੋਵਾਂ ਨੌਜਵਾਨਾਂ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਹੈ | ਘਟਨਾ ਦੀ ਸੂਚਨਾ ਮਿਲਣ ‘ਤੇ ਡੀ.ਐਸ.ਪੀ. ਦੀਪ ਕਰਨ ਸਿੰਘ, ਥਾਣਾ ਸਦਰ ਦੇ ਐਸ.ਐਚ.ਓ. ਗੌਰਵ ਧੀਰ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਕਪੂਰਥਲਾ ਪੁੱਜ ਕੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਤੇ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਅਵਤਾਰ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਨਵਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿੰਡ ਬਲੇਰਖਾਨਪੁਰ ਤੋਂ ਗੋਲੀਆਂ ਲੱਗਣ ਕਾਰਨ ਇਲਾਜ ਲਈ ਪਰਿਵਾਰਕ ਮੈਂਬਰਾਂ ਵਲੋਂ ਲਿਆਂਦਾ ਗਿਆ ਸੀ, ਇਕ ਨੌਜਵਾਨ ਦੇ ਹੱਥ ਵਿਚ ਤੇ ਇਕ ਨੌਜਵਾਨ ਦੇ ਪੇਟ ਵਿਚ ਗੋਲੀ ਲੱਗੀ ਹੋਈ ਸੀ | ਦੋਵਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ |
----------- Advertisement -----------
ਪਿੰਡ ਬਲੇਰਖਾਨਪੁਰ ਵਿਖੇ ਲੜਾਈ ਦੌਰਾਨ ਗੋਲੀਆਂ ਵੱਜਣ ਕਾਰਨ ਦੋ ਨੌਜਵਾਨ ਜ਼ਖਮੀ
Published on
----------- Advertisement -----------