May 1, 2026, 10:22 am
----------- Advertisement -----------
HomeNewsBreaking Newsਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ 'ਤੇ ਗੋਲੀਬਾਰੀ, ਡਰੋਨ ਕਰ ਰਿਹਾ ਸੀ ਘੁਸਪੈਠ, ਵਾਪਸ...

ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਗੋਲੀਬਾਰੀ, ਡਰੋਨ ਕਰ ਰਿਹਾ ਸੀ ਘੁਸਪੈਠ, ਵਾਪਸ ਪਰਤਿਆ

Published on

----------- Advertisement -----------

 ਬੀਤੀ ਰਾਤ ਫਾਜ਼ਿਲਕਾ ਦੇ ਬੀਐਸਐਫ ਚੌਕੀ ਬਿਸੋਕੇ ਵਿਖੇ ਡਰੋਨ ਦੀ ਹਰਕਤ ਦੇਖੀ ਗਈ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਇੱਕ ਹਲਕਾ ਬੰਬ ਵੀ ਚਲਾਇਆ ਗਿਆ। ਜਿਸ ਤੋਂ ਬਾਅਦ ਡਰੋਨ ਵਾਪਸ ਪਰਤਿਆ। 

ਗੱਲਬਾਤ ਕਰਦਿਆਂ ਜਲਾਲਾਬਾਦ ਦੇ ਡੀਐਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ’ਤੇ ਪੂਰੇ ਇਲਾਕੇ ਦੀ ਤਲਾਸ਼ੀ ਲਈ ਗਈ ਸੀ ਪਰ ਤਲਾਸ਼ੀ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ। ਉਸ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਡਰੋਨ ਕਿਸੇ ਗਤੀਵਿਧੀ ਨੂੰ ਅੰਜਾਮ ਦੇਣ ਲਈ ਇਸ ਦਿਸ਼ਾ ਵੱਲ ਵਧਿਆ ਸੀ। ਜਿਸ ਦਾ ਬੀਐਸਐਫ ਦੇ ਜਵਾਨਾਂ ਨੇ ਜਵਾਬ ਦਿੱਤਾ।ਉਨ੍ਹਾਂ ਦੱਸਿਆ ਕਿ ਰਾਤ ਨੂੰ ਸਰਹੱਦ ‘ਤੇ ਡਰੋਨਾਂ ਦੀ ਗਰਜ ਸੁਣਾਈ ਦਿੱਤੀ।

ਬੀਐਸਐਫ ਦੇ ਜਵਾਨਾਂ ਨੇ ਉਸ ਆਵਾਜ਼ ਦੀ ਦਿਸ਼ਾ ਵਿੱਚ ਗੋਲੀਬਾਰੀ ਕੀਤੀ ਅਤੇ ਇੱਕ ਹਲਕਾ ਬੰਬ ਫਾਇਰ ਕੀਤਾ ਗਿਆ। ਜਿਸ ਸਬੰਧੀ ਰਾਤ ਕਰੀਬ 2.30 ਵਜੇ ਥਾਣਾ ਸਦਰ ਨੂੰ ਫੋਨ ਆਇਆ ਕਿ ਡਰੋਨ ਉੱਡਿਆ ਹੈ। ਜਿਸ ਸਬੰਧੀ 3 ਥਾਣਿਆਂ ਦੇ 40 ਪੁਲਿਸ ਮੁਲਾਜ਼ਮਾਂ ਅਤੇ ਬੀ.ਐਸ.ਐਫ ਦੇ 20 ਦੇ ਕਰੀਬ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਰਾਹੀਂ ਉਥੇ ਸ਼ੱਕੀ ਥਾਵਾਂ, ਮੋਟਰਾਂ ਆਦਿ ਦੀ ਜਾਂਚ ਕੀਤੀ ਗਈ।

ਇਸ ਦੌਰਾਨ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ। ਇਸਤੋਂ ਇਲਾਵਾ ਪੁਲਿਸ ਨੂੰ ਅਜੇ ਕਰੀਬ ਪੰਜ ਕਿਲੋਮੀਟਰ ਦੇ ਇਲਾਕੇ ਦੀ ਤਲਾਸ਼ੀ ਲੈਣੀ ਬਾਕੀ ਹੈ।ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਨਸ਼ਿਆਂ ਦੀ ਤਸਕਰੀ ਕਰਦੇ ਫੜੇ ਗਏ ਤਾਂ ਉਨ੍ਹਾਂ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਦਾ ਜ਼ੁਰਮਾਨਾ ਭੁਗਤਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...