July 24, 2024, 10:00 pm
----------- Advertisement -----------
HomeNewsBreaking Newsਵੱਡੀ ਪ੍ਰਾਪਤੀ: ਜ਼ਿਲ੍ਹਾ ਹਸਪਤਾਲ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ, NRI ਮਰੀਜ਼ ਨੇ...

ਵੱਡੀ ਪ੍ਰਾਪਤੀ: ਜ਼ਿਲ੍ਹਾ ਹਸਪਤਾਲ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ, NRI ਮਰੀਜ਼ ਨੇ ਪ੍ਰਾਈਵੇਟ ਦੀ ਬਜਾਏ ਸਰਕਾਰੀ ਹਸਪਤਾਲ ਨੂੰ ਦਿੱਤੀ ਤਰਜੀਹ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ 2024 – ਸਥਾਨਕ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਪਹਿਲਾ ਆਪਰੇਸ਼ਨ ਹੋਇਆ ਹੈ, ਜਿਸ ਦਾ ਸਿਹਰਾ ਆਰਥੋ ਵਿਭਾਗ ਦੇ ਮੁਖੀ ਡਾ. ਅਨੁਪਮ ਮਹਾਜਨ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ 45 ਸਾਲਾ ਪੰਜਾਬੀ ਔਰਤ ਹੈ ਜਿਸ ਨੇ ਪ੍ਰਾਈਵੇਟ ਹਸਪਤਾਲ ਦੀ ਬਜਾਏ ਸਰਕਾਰੀ ਹਸਪਤਾਲ ਵਿਚ ਆਪਰੇਸ਼ਨ ਕਰਵਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਚੱਲਣ-ਫਿਰਨ ਵਿਚ ਕਾਫ਼ੀ ਦਿੱਕਤ ਆ ਰਹੀ ਸੀ। ਡਾਕਟਰਾਂ ਨੇ ਮੁਢਲੀ ਜਾਂਚ ਕਰਨ ਮਗਰੋਂ ਆਪਰੇਸ਼ਨ ਕਰਨ ਦੀ ਸਲਾਹ ਦਿੱਤੀ ਤੇ ਮਰੀਜ਼ ਦੀ ਸਹਿਮਤੀ ਨਾਲ ਆਪਰੇਸ਼ਨ ਕੀਤਾ ਗਿਆ, ਜੋ ਪੂਰੀ ਤਰ੍ਹਾਂ ਸਫ਼ਲ ਰਿਹਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਥੇ ਸਪਾਈਨ ਸਰਜਰੀ ਦਾ ਪਹਿਲਾ ਆਪਰੇਸ਼ਨ ਹੋਇਆ ਹੈ। ਵੱਡੀ ਗੱਲ ਇਹ ਵੀ ਹੈ ਕਿ ਆਪਰੇਸ਼ਨ ਉਤੇ ਮਰੀਜ਼ ਦਾ ਲਗਭਗ 20 ਹਜ਼ਾਰ ਰੁਪਏ ਦਾ ਖ਼ਰਚਾ ਹੋਇਆ ਹੈ ਤੇ ਜੇਕਰ ਇਹ ਆਪਰੇਸ਼ਨ ਕਿਸੇ ਨਿੱਜੀ ਹਸਪਤਾਲ ਵਿਚ ਹੁੰਦਾ ਤਾਂ ਘੱਟੋ-ਘੱਟ 2-3 ਲੱਖ ਰੁਪਏ ਦਾ ਖ਼ਰਚਾ ਹੋ ਜਾਣਾ ਸੀ। ਡਾ. ਭਵਨੀਤ ਭਾਰਤੀ ਨੇ ਦੱਸਿਆ ਕਿ ਇਸ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਲਗਭਗ ਸਾਰੀਆਂ ਅਡਵਾਂਸ ਸਰਜਰੀਆਂ ਹੋ ਰਹੀਆਂ ਹਨ, ਜਿਨ੍ਹਾਂ ਦਾ ਮਰੀਜ਼ਾਂ ਨੂੰ ਕਾਫ਼ੀ ਲਾਭ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿੱਤੀਆਂ ਜਾ ਰਹੀਆਂ ਮੁਫ਼ਤ ਤੇ ਕਿਫ਼ਾਇਤੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖੁਦਕੁਸ਼ੀ, ਮਿਲ ਕੇ ਖਾਧਾ ਜ਼ਹਿਰ

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ...

-ਆਈ-ਐਸਪਾਇਰ ਲੀਡਰਸ਼ਿਪ ਪ੍ਰੋਗਰਾਮ-ਚਾਰ ਵਿਦਿਆਰਥੀਆਂ ਨੇ ਕਰਨਲ ਡੀ.ਪੀ. ਸਿੰਘ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ - ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ...

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...