November 17, 2026, 12:00 am
----------- Advertisement -----------
HomeNewsBreaking Newsਵਿਧਾਨ ਸਭਾ ’ਚ ਸਰਬ ਸੰਮਤੀ ਨਾਲ ਪਾਸ ਹੋਏ 5 ਬਿੱਲ! ਮੁੱਖ ਮੰਤਰੀ...

ਵਿਧਾਨ ਸਭਾ ’ਚ ਸਰਬ ਸੰਮਤੀ ਨਾਲ ਪਾਸ ਹੋਏ 5 ਬਿੱਲ! ਮੁੱਖ ਮੰਤਰੀ ਮਾਨ ਨੇ ਦਿੱਤੇ ਵੱਡੇ ਬਿਆਨ

Published on

----------- Advertisement -----------

ਅੱਜ ਵੀਰਵਾਰ ਪੰਜਾਬ ਵਿਧਾਨ ਸਭਾ ਵਿੱਚ 5 ਬਿੱਲ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਹਨ। ਇਨ੍ਹਾਂ ਵਿੱਚ ਬਲ਼ਦਾਂ ਦੀ ਦੌੜ ਨਾਲ ਸਬੰਧਿਤ ਬਿੱਲ ਵੀ ਸ਼ਾਮਲ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਸਿੰਘ ਮੋਦੀ ਨੂੰ ਦੇਸ਼ ਦੇ 140 ਕਰੋੜ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਕਿਹਾ ਹੈ। ਉਨ੍ਹਾਂ ਨੇ ਭਾਜਪਾ ਸਰਕਾਰ ’ਤੇ ਸਖ਼ਤ ਨਿਸ਼ਾਨਾ ਸਾਧਿਆ ਅਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਸਵਾਲ ਚੁੱਕੇ।

ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੇ ਸਿੰਘ ਵੀ ਜੇਲ੍ਹ ਜਾ ਚੁੱਕੇ ਹਨ, ਪਰ ਇਹ ਸਾਰੇ ਆਗੂ ਦਿੱਲੀ ਵਾਸੀਆਂ ਦੀ ਸੇਵਾ ਕਰਦੇ ਰਹੇ। ਭਾਜਪਾ ਸਰਕਾਰ ਨੇ ਉਨ੍ਹਾਂ ਦੇ ਕੰਮਾਂ ਵਿੱਚ ਰੁਕਾਵਟ ਪਾਈ ਅਤੇ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀਆਂ ਵੀ ਹੋਣਗੀਆਂ, ਅਸੀਂ ਜੇਲ੍ਹਾਂ ਵਿੱਚ ਵੀ ਜਾਵਾਂਗੇ, ਕੋਈ ਚਿੰਤਾ ਨਹੀਂ। ਸੱਚ ਦੇ ਨਾਲ ਖੜੇ ਹਾਂ ਅਤੇ ਖੜੇ ਰਹਾਂਗੇ।

ਪ੍ਰਤਾਪ ਸਿੰਘ ਬਾਜਵਾ ਦੀ ਐਫਆਈਆਰ ’ਤੇ ਪ੍ਰਤੀਕਿਰਿਆ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਅਮਨ ਅਰੋੜਾ ਅਤੇ ਹਰਪਾਲ ਚੀਮਾ ਦਾ ਨਾਮ ਤਾਂ ਐਫਆਈਆਰ ਵਿੱਚ ਪਾ ਦਿੱਤਾ ਗਿਆ ਹੈ, ਭਾਵੇਂ ਮੇਰਾ ਨਾਂ ਵੀ ਪਾ ਦਿੱਤਾ ਜਾਵੇ, ਕੋਈ ਚੱਕਰ ਨਹੀਂ ਹੈ।

ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰਿਆਂ ’ਤੇ ਕੀਤੀ ਗਈ ਟਿੱਪਣੀ ’ਤੇ ਵਿਵਾਦ ਵਧਦਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਇਸਨੂੰ ਗੈਰ-ਜ਼ਿੰਮੇਵਾਰਾਨਾ ਅਤੇ ਅਫਸੋਸਜਨਕ ਦੱਸਿਆ ਹੈ। ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਸਰਕਾਰ ਅਜਿਹੀਆਂ ਅਣਉਚਿਤ ਟਿੱਪਣੀਆਂ ਤੋਂ ਆਪਣੇ ਆਪ ਨੂੰ ਵੱਖ ਕਰਦੀ ਹੈ, ਜੋ ਦੋਸਤਾਨਾ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

ਅੱਜ, 11 ਜੁਲਾਈ ਨੂੰ, ਵਿਧਾਨ ਸਭਾ ਸੈਸ਼ਨ ਦੌਰਾਨ, ਭਗਵੰਤ ਮਾਨ ਨੇ ਫਿਰ ਬਿਆਨ ਦਿੱਤਾ ਕਿ ਹੈ ਕਿ ਕੀ ਸਾਨੂੰ ਪ੍ਰਧਾਨ ਮੰਤਰੀ ਤੋਂ ਸਵਾਲ ਪੁੱਛਣ ਦਾ ਅਧਿਕਾਰ ਨਹੀਂ ਹੈ? ਇਹ ਜਨਤਾ ਦਾ ਅਧਿਕਾਰ ਹੈ ਕਿ ਉਹ ਜਾਣਨਾ ਕਿ ਉਹ ਕਿਹੜੇ ਦੇਸ਼ਾਂ ਦਾ ਦੌਰਾ ਕਰ ਰਹੇ ਹਨ, ਅਤੇ ਦੇਸ਼ ਦੀ ਵਿਦੇਸ਼ ਨੀਤੀ ਕੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਚੰਦਰਯਾਨ ਬਾਰੇ ਗੱਲ ਕਰਦੇ ਹਨ, ਪਰ ਸੀਵਰੇਜ ਦੇ ਢੱਕਣ ਪੂਰੇ ਨਹੀਂ ਹੋ ਰਹੇ ਹਨ। ਉਹ ਵਿਸ਼ਵ ਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਸਾਨੂੰ ਸੱਦਾ ਨਹੀਂ ਦਿੰਦੇ। ਦਿਲਜੀਤ ਦੀ ਫਿਲਮ ਅੱਤਵਾਦੀ ਹਮਲੇ ਤੋਂ ਪਹਿਲਾਂ ਪਹਿਲਗਾਮ ਵਿੱਚ ਸ਼ੂਟ ਕੀਤੀ ਗਈ ਸੀ, ਇਸ ਵਿੱਚ ਪਾਕਿਸਤਾਨੀ ਕਲਾਕਾਰ ਸਨ, ਹੁਣ ਉਹ ਫਿਲਮ ਨੂੰ ਰਿਲੀਜ਼ ਨਹੀਂ ਹੋਣ ਦੇ ਰਹੇ ਹਨ। ਕਦੇ ਉਹ ਸਾਨੂੰ ਸਰਦਾਰ ਜੀ ਕਹਿੰਦੇ ਹਨ, ਕਦੇ ਦੇਸ਼ਧ੍ਰੋਹੀ। ਜਦੋਂ ਕਿ ਪ੍ਰਧਾਨ ਮੰਤਰੀ ਸਾਹਿਬ ਖੁਦ ਬਿਰਿਆਨੀ ਖਾਣ ਲਈ ਪਾਕਿਸਤਾਨ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...