ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਪਤੀ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਉਪਲਬਧ ਜਾਣਕਾਰੀ ਅਨੁਸਾਰ, ਮੁੱਢਲੀ ਨਜ਼ਰੇ ਇਹ ਜ਼ਹਿਰ ਦੇਣ ਦਾ ਮਾਮਲਾ ਜਾਪਦਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕਾਂ ਦੀ ਪਛਾਣ ਮਹੇਸ਼ (36), ਉਸ ਦੀ ਪਤਨੀ ਲਲਿਤਾ (34), ਉਨ੍ਹਾਂ ਦੇ ਪੁੱਤਰ ਲੱਡੂ (12), ਧੀ ਮਿਸਟੀ (8) ਅਤੇ ਸਭ ਤੋਂ ਛੋਟੀ ਧੀ ਸਾਕਸ਼ੀ (4) ਵਜੋਂ ਹੋਈ ਹੈ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਸਥਾਨਕ ਵਸਨੀਕਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਕੋਤਵਾਲੀ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਅਤੇ ਉਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਨੁਸਾਰ, ਮੌਤ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਇਸ ਘਟਨਾ ਕਾਰਨ ਇਲਾਕੇ ਵਿੱਚ ਹਲਚਲ ਮੱਚ ਗਈ ਹੈ।











