September 23, 2026, 1:18 am
----------- Advertisement -----------
HomeNewsBreaking Newsਭਾਖੜਾ ਡੈਮ ਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਗਏ, CISF ਟੀਮਾਂ...

ਭਾਖੜਾ ਡੈਮ ਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਗਏ, CISF ਟੀਮਾਂ ਪੰਜਾਬ ਪਹੁੰਚਣੀਆਂ ਸ਼ੁਰੂ

Published on

----------- Advertisement -----------

ਪੰਜਾਬ ਵਿਚ ਹੜ੍ਹਾਂ ਦੇ ਹਲਾਤ ਵਿਗੜ ਰਹੇ ਹਨ। ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਸਥਿਤੀ ਗੰਭੀਰ ਹੋ ਗਈ ਹੈ। ਇਸੇ ਵਿਚਾਲੇ ਭਾਖੜਾ ਡੈਮ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ। ਦੂਜੇ ਪਾਸੇ ਡੈਮ ਦੀ ਸੁਰੱਖਿਆ ਲਈ CISF ਟੀਮ ਵੀ ਪੰਜਾਬ ਪਹੁੰਚ ਰਹੀ ਹੈ।

ਸ਼ੁੱਕਰਵਾਰ ਨੂੰ ਭਾਖੜਾ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 8 ਫੁੱਟ ਹੇਠਾਂ ਹੈ। ਟਰਬਾਈਨਾਂ ਤੇ ਫਲੱਡ ਗੇਟਾਂ ਰਾਹੀਂ 52,663 ਕਿਊਸਿਕ ਪਾਣੀ ਛੱਡਿਆ ਜਾ ਗਿਆ ਹੈ। ਭਾਖੜਾ ਡੈਮ ਦੇ 4-4 ਫੁੱਟ ਤੱਕ ਚਾਰੋਂ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਡੈਮ ਵਿਚ ਪਾਣੀ ਦਾ ਪੱਧਰ 1671.89 ਫੁੱਟ ਤੱਕ ਪਹੁੰਚ ਚੁੱਕਾ ਹੈ, ਜਦਕਿ ਖਤਰੇ ਦਾ ਨਿਸ਼ਾਨ 1680 ਤੈਅ ਹੈ। ਦੂਜੇ ਪਾਸੇ ਭਾਖੜਾ ਬੰਨ੍ਹ ਵਿਚ ਪਾਣੀ ਦੀ ਆਮਦ 50524 ਕਿਊਸੇਕ ਹੈ। ਭਾਖੜਾ ਡੈਮ ਦੀ ਸੁਰੱਖਿਆ ਲਈ 200 CISF ਜਵਾਨਾਂ ਦੀ ਟੀਮ ਨੰਗਲ ਪਹੁੰਚਣੀ ਸ਼ੁਰੂ ਹੋ ਗਈ ਹੈ। ਭਾਖੜਾ ਡੈਮ ‘ਤੇ 31 ਅਗਸਤ ਤੋਂ ਟੀਮਾਂ ਦੀ ਤਾਇਨਾਤੀ ਸ਼ੁਰੂ ਹੋਵੇਗੀ। BBMB ਨੇ CISF ਲਈ ਨੰਗਲ ‘ਚ 90 ਪ੍ਰਤੀਸ਼ਤ ਰਿਹਾਇਸ਼ੀ ਯੂਨਿਟ ਤਿਆਰ ਕੀਤੀ ਹੈ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਦੋ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ, ਜਿਸ ਤੋਂ ਬਾਅਦ ਪਟਿਆਲਾ ਦੇ ਉਂਤਸਰ, ਨਨਹੇਰੀ, ਸੰਜਰਪੁਰ, ਲਛਰੂ, ਕਮਾਲਪੁਰ, ਰਾਮਪੁਰ, ਸੌਂਤਾ, ਮਾਰੂ, ਚਮਰੂ, ਭਸਮਰਾ, ਜਲਾਹ ਖੇੜੀ, ਰਾਜੂ ਖੇੜੀ, ਹਡਾਣਾ, ਪੁਰ, ਸਿਰਕੱਪਰਾ ਦੇ ਲੋਕਾਂ ਨੂੰ ਅਲਰਟ ਰਹਿਣ ਦੀ ਹਦਾਇਤ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...