November 7, 2026, 3:14 pm
----------- Advertisement -----------
HomeNewsBreaking Newsਲੁਧਿਆਣਾ ਵਿੱਚ ਹੜ੍ਹ ਦਾ ਖ਼ਤਰਾ ਵਧਿਆ, ਸਤਲੁਜ ਦਾ ਪਹਿਲਾ ਬੰਨ੍ਹ ਟੁੱਟਿਆ, ਦੂਜੇ...

ਲੁਧਿਆਣਾ ਵਿੱਚ ਹੜ੍ਹ ਦਾ ਖ਼ਤਰਾ ਵਧਿਆ, ਸਤਲੁਜ ਦਾ ਪਹਿਲਾ ਬੰਨ੍ਹ ਟੁੱਟਿਆ, ਦੂਜੇ ਦਾ ਹੋ ਰਿਹਾ ਕਟਾਅ

Published on

----------- Advertisement -----------

ਪੰਜਾਬ ਵਿੱਚ ਹੜ੍ਹ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਸਮੇਂ ਲੁਧਿਆਣਾ ਵਿੱਚ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ੁੱਕਰਵਾਰ ਅੱਧੀ ਰਾਤ ਨੂੰ ਇੱਥੇ ਸਤਲੁਜ ਦਰਿਆ ’ਤੇ ਪਿੰਡ ਸਸਰਾਲੀ ਵਿੱਚ ਬਣਿਆ ਬੰਨ੍ਹ ਟੁੱਟ ਗਿਆ, ਜਿਸ ਕਾਰਨ ਪਾਣੀ ਖੇਤਾਂ ਵਿੱਚ ਵੜ ਗਿਆ।

ਆਬਾਦੀ ਵੱਲ ਵਧਦੇ ਪਾਣੀ ਦੇ ਵਹਾਵ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਫੌਜ ਅਤੇ ਐਨਡੀਆਰਐਫ ਦੀ ਮਦਦ ਨਾਲ ਰਿੰਗ ਬੰਨ੍ਹ ਬਣਾਇਆ ਸੀ ਪਰ ਹੁਣ ਉਸ ਵਿੱਚ ਵੀ ਕਟਾਅ ਆਉਣਾ ਸ਼ੁਰੂ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਹੁਣ ਤੀਜਾ ਬੰਨ੍ਹ ਬਣਾਇਆ ਜਾ ਰਿਹਾ ਹੈ।

ਜੇ ਇੱਥੋਂ ਹੜ੍ਹ ਦਾ ਪਾਣੀ ਹੋਰ ਵਧਿਆ ਤਾਂ 14 ਪਿੰਡਾਂ ਦੇ ਨਾਲ-ਨਾਲ ਰਾਹੋਂ ਰੋਡ ਤੋਂ ਸਮਰਾਲਾ ਚੌਂਕ ਤੱਕ ਪਾਣੀ ਦੇ ਘਿਰਾਓ ਵਿੱਚ ਆ ਸਕਦਾ ਹੈ। ਹਾਲਾਤ ਗੰਭੀਰ ਵੇਖਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੁ ਜੈਨ ਖੁਦ ਲੋਕਾਂ ਨਾਲ ਮਿਲ ਕੇ ਮਿੱਟੀ ਨਾਲ ਭਰੀਆਂ ਬੋਰੀਆਂ ਚੁੱਕਦੇ ਵੇਖੇ ਗਏ। ਸਤਲੁਜ ਦਰਿਆ ਤੋਂ ਹੜ੍ਹ ਦੇ ਖਤਰੇ ਨੂੰ ਵੇਖਦਿਆਂ ਲੋਕ ਕੱਲ੍ਹ ਤੋਂ ਹੀ ਪਿੰਡ ਖ਼ਾਲੀ ਕਰਨ ਵਿੱਚ ਲੱਗੇ ਹੋਏ ਹਨ। ਇਸਦੇ ਨਾਲ ਹੀ ਫੌਜ ਦੀਆਂ ਟੀਮਾਂ ਲਗਾਤਾਰ ਇੱਥੇ ਪਾਣੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...