March 24, 2025, 10:30 pm
----------- Advertisement -----------
HomeNewsBreaking Newsਅਮਰੀਕਾ ਤੋਂ ਡਿਪੋਰਟ ਭਾਰਤੀਆਂ ‘ਤੇ ਕਮੇਟੀ ਦਾ ਗਠਨ, DGP ਨੇ ਬਣਾਈ ਚਾਰ...

ਅਮਰੀਕਾ ਤੋਂ ਡਿਪੋਰਟ ਭਾਰਤੀਆਂ ‘ਤੇ ਕਮੇਟੀ ਦਾ ਗਠਨ, DGP ਨੇ ਬਣਾਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ

Published on

----------- Advertisement -----------

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ‘ਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਏਡੀਜੀਪੀ NRI ਪ੍ਰਵੀਨ ਸਿਨ੍ਹਾ ਕਰਨਗੇ ਜਦੋਂ ਕਿ ਏਡੀਜੀਪੀ ਇੰਟਰਨਲ ਸਕਿਓਰਿਟੀ ਸ਼ਿਵ ਵਰਮਾ, ਆਈਜੀਪੀ/ਪ੍ਰੋਵੀਜਨਿੰਗ ਭੁਪਿੰਦਰ ਸਿੰਘ ਤੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਕਮੇਟੀ ਦੇ ਮੈਂਬਰ ਬਣਾਏ ਗਏ ਹਨ। ਇਹ ਕਮੇਟੀ ਡੂੰਘਾਈ ਨਾਲ ਜਾਂਚ ਕਰੇਗੀ। ਟੀਮ ਗੈਰ-ਕਾਨੂੰਨੀ ਮਨੁੱਖੀ ਤਸਕਰੀ/ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ ਦੀ ਜਾਂਚ ਕਰੇਗੀ ਤੇ ਗੈਰ-ਕਾਨੂੰਨੀ ਤਸਕਰੀ ‘ਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡੀਜੀਪੀ ਨੇ ਇਸ ਕਮੇਟੀ ਨੂੰ ਅਧਿਕਾਰ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਲਈ ਕਿਸੇ ਵੀ ਹੋਰ ਅਧਿਕਾਰੀ ਨੂੰ ਸ਼ਾਮਲ ਕਰ ਸਕਦੀ ਹੈ। ਇਹ ਕਮੇਟੀ ਐੱਸਐੱਸਪੀ ਤੇ ਪੁਲਿਸ ਕਮਿਸ਼ਨਰਾਂ ਨਾਲ ਤਾਲਮੇਲ ਬਣਾ ਕੇ ਰੱਖੇਗੀ। ਸਾਰੇ ਅਧਿਕਾਰੀਆਂ ਨੂੰ ਕਮੇਟੀ ਨੂੰ ਜ਼ਰੂਰੀ ਸਹਾਇਤਾ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ ਯੂਐੱਸ ਤੋਂ ਪੰਜਾਬ ਦੇ 31 ਲੋਕਾਂ ਨੂੰ ਅਜੇ ਤੱਕ ਡਿਪੋਰਟ ਕੀਤਾ ਗਿਆ ਹੈ ਇਸ ਵਿਚ ਜ਼ਿਆਦਾਤਰ ਕੇਸਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਡੌਂਕੀ ਰੂਟ ਤੋਂ ਉਨ੍ਹਾਂ ਨੂੰ ਯੂਐੱਸ ਭੇਜਿਆ ਗਿਆ ਸੀ। ਇਸ ਲਈ ਪ੍ਰਤੀ ਵਿਅਕਤੀ ਤੋਂ 40 ਤੋਂ 50 ਲੱਖ ਰੁਪਏ ਏਜੰਟਾਂ ਨੇ ਵਸੂਲੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ...

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...