May 26, 2026, 2:25 am
----------- Advertisement -----------
HomeNewsBreaking Newsਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਦਾ ਹੋਇਆ ਦਿਹਾਂਤ, ਸੁਖਬੀਰ...

ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

Published on

----------- Advertisement -----------

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਦਿਹਾਂਤ ਹੋ ਗਿਆ ਹੈ। ਸਿੰਘ ਸਾਹਿਬ ਨੇ ਆਪਣਾ ਪੂਰਾ ਜੀਵਨ ਸਿੱਖੀ ਅਤੇ ਗੁਰੂ ਘਰ ਨੂੰ ਸਮਰਪਿਤ ਕੀਤਾ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਥ ਦੀ ਮਹਾਨ ਸਖਸ਼ੀਅਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਸਿੰਘ ਸਾਹਿਬ ਨੇ ਆਪਣਾ ਪੂਰਾ ਜੀਵਨ ਸਿੱਖੀ ਅਤੇ ਗੁਰੂ ਘਰ ਨੂੰ ਸਮਰਪਿਤ ਕੀਤਾ। ਗੁਰੂ ਸਾਹਿਬ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ ਅਤੇ ਪਰਿਵਾਰ ਤੇ ਸੰਗਤ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ। ਗਿਆਨੀ ਮੋਹਣ ਸਿੰਘ ਸਿਧਾਂਤਵਾਦੀ ਪੁਰਸ਼ ਸਨ, ਜੋ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਰਹੇ। ਉਨ੍ਹਾਂ ਨੇ ਆਪਣੀ ਨਿੱਜੀ ਜਾਇਦਾਦ ਵੀ ਸ੍ਰੀ ਦਰਬਾਰ ਸਾਹਿਬ ਦੇ ਨਾਮ ਕਰ ਦਿੱਤੀ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ,ਜਿਸ ਦੀ ਪੂਰਤੀ ਨਹੀਂ ਹੋ ਸਕਦੀ।ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। SGPC ਦੇ ਫੇਸਬੁੱਕ ਪੇਜ਼ ਉੱਤੇ ਵੀ ਗਿਆਨੀ ਮੋਹਣ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਫੁੱਲ ਭੇਂਟ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...