September 5, 2026, 8:30 pm
----------- Advertisement -----------
HomeNewsBreaking Newsਕੈਪਟਨ ਦੇ ਕਰੀਬੀ ਸਾਬਕਾ ਮੰਤਰੀ ਨੇ ਪਾਰਟੀ ਤੋਂ ਬਣਾਈ ਦੂਰੀ, ਕੈਪਟਨ ਅਮਰਿੰਦਰ...

ਕੈਪਟਨ ਦੇ ਕਰੀਬੀ ਸਾਬਕਾ ਮੰਤਰੀ ਨੇ ਪਾਰਟੀ ਤੋਂ ਬਣਾਈ ਦੂਰੀ, ਕੈਪਟਨ ਅਮਰਿੰਦਰ ਜਾਂ ਭਾਜਪਾ ਨਾਲ ਜਾਣ ਦੀ ਚਰਚਾ

Published on

----------- Advertisement -----------

ਚੰਡੀਗੜ੍ਹ, 18 ਦਸੰਬਰ 2021 – ਪੰਜਾਬ ਦੇ ਦਿੱਗਜ ਲੀਡਰ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਜਲਦ ਹੀ ਕਾਂਗਰਸ ਨੂੰ ਵੱਡਾ ਝਟਕਾ ਦੇ ਸਕਦੇ ਹਨ। ਰਾਣਾ ਸੋਢੀ ਦੇ ਕਾਂਗਰਸ ਛੱਡਣ ਦੀ ਚਰਚਾ ਤੇਜ਼ ਹੋ ਗਈ ਹੈ। ਇਸ ਦਾ ਕਾਰਨ ਉਨ੍ਹਾਂ ਦੀਆਂ ਪਾਰਟੀ ਗਤੀਵਿਧੀਆਂ ਤੋਂ ਪੈਦਾ ਹੋਈ ਦੂਰੀ ਹੈ। ਉਹ ਪ੍ਰਚਾਰ ਕਮੇਟੀ ਤੋਂ ਲੈ ਕੇ ਸਕਰੀਨਿੰਗ ਕਮੇਟੀ ਤੱਕ ਕਿਸੇ ਵੀ ਮੀਟਿੰਗ ਵਿੱਚ ਨਜ਼ਰ ਨਹੀਂ ਆ ਰਹੇ।

ਚਰਚਾ ਹੈ ਕਿ ਉਹ ਕਾਂਗਰਸ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਕੈਪਟਨ ਦੇ ਕਰੀਬੀ ਮੰਨੇ ਜਾਂਦੇ ਹਨ। ਹਾਲਾਂਕਿ ਸਿਆਸੀ ਭਵਿੱਖ ਨੂੰ ਹੋਰ ਮਜ਼ਬੂਤ ​​ਕਰਨ ਲਈ ਉਹ ਭਾਜਪਾ ‘ਚ ਵੀ ਸ਼ਾਮਲ ਹੋ ਸਕਦੇ ਹਨ। ਫਿਲਹਾਲ ਉਨ੍ਹਾਂ ਨੇ ਸਾਰੇ ਸਵਾਲਾਂ ‘ਤੇ ਚੁੱਪ ਧਾਰੀ ਹੋਈ ਹੈ।

ਜਦੋਂ ਕਾਂਗਰਸ ਨੇ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਇਆ ਤਾਂ ਰਾਣਾ ਸੋਢੀ ਵੀ ਨਿਸ਼ਾਨੇ ‘ਤੇ ਆ ਗਏ। ਜਦੋਂ ਮੰਤਰੀਆਂ ਦੇ ਨਾਵਾਂ ਦਾ ਨਵੇਂ ਸਿਰੇ ਤੋਂ ਫੈਸਲਾ ਹੋਇਆ ਤਾਂ ਕੈਪਟਨ ਸਰਕਾਰ ਵਿੱਚ ਖੇਡ ਮੰਤਰੀ ਰਹੇ ਸੋਢੀ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਗਿਆ ਸੀ। ਫਿਰ ਸਪੱਸ਼ਟ ਹੋ ਗਿਆ ਕਿ ਕੈਪਟਨ ਨਾਲ ਨੇੜਤਾ ਦਾ ਖਾਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਿਆ। ਇਸ ਦਾ ਮੁੱਖ ਕਾਰਨ ਇਹ ਸੀ ਕਿ ਜਦੋਂ ਕਾਂਗਰਸ ਨੇ ਕੈਪਟਨ ਖਿਲਾਫ ਬਗਾਵਤ ਕੀਤੀ ਸੀ ਤਾਂ ਰਾਣਾ ਨੇ ਆਪਣੀ ਤਾਕਤ ਦਿਖਾਉਣ ਲਈ ਆਪਣੇ ਘਰ ਡਿਨਰ ਪਾਰਟੀ ਦਾ ਕੀਤੀ ਸੀ।

ਪੰਜਾਬ ‘ਚ ਕੈਪਟਨ ਦੀ ਬਜਾਏ ਚਰਨਜੀਤ ਚੰਨੀ CM ਬਣੇ ਤਾਂ ਰਾਹੁਲ ਗਾਂਧੀ ਨੇ ਕੈਬਨਿਟ ‘ਚੋਂ ਬਾਹਰ ਆਗੂਆਂ ਨਾਲ ਮੁਲਾਕਾਤ ਕੀਤੀ। ਰਾਣਾ ਸੋਢੀ ਵੀ ਇਸ ਵਿੱਚ ਸ਼ਾਮਲ ਸਨ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਸਥਾਨ ਅਤੇ ਸਨਮਾਨ ਦਿੱਤਾ ਜਾਵੇਗਾ। ਭਾਵੇਂ ਕਾਂਗਰਸ ਹਾਈਕਮਾਂਡ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਅਤੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਕੇ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਰਾਣਾ ਸੋਢੀ ਨੂੰ ਕੋਈ ਅਹਿਮ ਜ਼ਿੰਮੇਵਾਰੀ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਨਾਰਾਜ਼ ਦੱਸੇ ਜਾ ਰਹੇ ਹਨ।

ਸਿਆਸੀ ਚਰਚਾਵਾਂ ਮੁਤਾਬਕ ਸਾਬਕਾ ਮੰਤਰੀ ਰਾਣਾ ਸੋਢੀ ਪਰਿਵਾਰ 2 ਸੀਟਾਂ ਤੋਂ ਚੋਣ ਲੜ ਸਕਦਾ ਹੈ। ਰਾਣਾ ਸੋਢੀ ਇਸ ਵੇਲੇ ਗੁਰੂਹਰਸਹਾਏ ਤੋਂ ਵਿਧਾਇਕ ਹਨ ਪਰ ਫਿਰੋਜ਼ਪੁਰ ਸ਼ਹਿਰ ਤੋਂ ਚੋਣ ਲੜਨ ਦੇ ਵੀ ਚਾਹਵਾਨ ਹਨ। ਰਾਣਾ ਸੋਢੀ ਗੁਰੂਹਰਸਹਾਏ ਤੋਂ ਲਗਾਤਾਰ 4 ਵਾਰ ਵਿਧਾਇਕ ਬਣੇ ਹਨ। ਇਸ ਵਾਰ ਉਹ ਫਿਰੋਜ਼ਪੁਰ ਸ਼ਹਿਰ ਤੋਂ ਚੋਣ ਲੜ ਸਕਦੇ ਹਨ, ਜਦਕਿ ਉਨ੍ਹਾਂ ਦਾ ਪੁੱਤਰ ਅਮੀਤ ਸਿੰਘ ਹੀਰਾ ਸੋਢੀ ਜਾਂ ਧੀ ਐਡਵੋਕੇਟ ਗਾਇਤਰੀ ਬੇਦੀ ਗੁਰੂਹਰਸਹਾਏ ਤੋਂ ਚੋਣ ਲੜ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...