June 15, 2026, 5:57 pm
----------- Advertisement -----------
HomeNewsBreaking Newsਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

Published on

----------- Advertisement -----------

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ ਸੁਰਖੀਆਂ ਬਟੋਰ ਰਿਹਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਸ ਫੇਰੀ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਬਾਲੀਵੁੱਡ ਫਿਲਮ “ਧੁਰੰਧਰ” ਦਾ ਸੁਪਰਹਿੱਟ ਪੰਜਾਬੀ ਗੀਤ “ਆਰੀ ਆਰੀ” ਬੈਕਗ੍ਰਾਊਂਡ ਵਿੱਚ ਚੱਲ ਰਿਹਾ ਹੈ। ਇਸ ਸਿਨੇਮੈਟਿਕ ਵੀਡੀਓ ਕਲਿੱਪ ਵਿਚ ਦੋਵਾਂ ਵਿਸ਼ਵ ਨੇਤਾਵਾਂ ਵਿਚਕਾਰ ਦੁਵੱਲੀ ਗੱਲਬਾਤ ਅਤੇ “ਇੰਡੀਆ ਇਨੋਵੇਟਸ 2026” ਕਾਨਫਰੰਸ ਦੇ ਉਦਘਾਟਨ ਦੀਆਂ ਖਾਸ ਝਲਕੀਆਂ ਦਿਖਾਈ ਦੇ ਰਹੀਆਂ ਹਨ।

ਰਾਸ਼ਟਰਪਤੀ ਇਮੈਨੁਅਲ ਮੈਕਰੋਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਗਿਆ ਵੀਡੀਓ ਗਰਮਜੋਸ਼ੀ ਨਾਲ ਸ਼ੁਰੂ ਹੁੰਦਾ ਹੈ, ਜਿਸ ਵਿੱਚ ਦੋਵੇਂ ਨੇਤਾ ਹੱਥ ਮਿਲਾਉਂਦੇ ਹਨ ਅਤੇ ਇੱਕ ਦੂਜੇ ਨੂੰ ਜੱਫੀ ਪਾਉਂਦੇ ਹਨ। ਇਸ ਤੋਂ ਬਾਅਦ ਵੀਡੀਓ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਇਸ ਯਾਤਰਾ ਦੇ ਸਭ ਤੋਂ ਅਹਿਮ ਪਲਾਂ ਨੂੰ ਪਿਰੋਇਆ ਗਿਆ ਹੈ।

ਵੀਡੀਓ ਮੁੱਖ ਤੌਰ ‘ਤੇ ਤਕਨਾਲੋਜੀ, ਨਵੀਨਤਾ ਅਤੇ ਭਾਰਤ-ਫਰਾਂਸ ਦੋਸਤੀ ਨੂੰ ਮਜ਼ਬੂਤ ​​ਕਰਨ ‘ਤੇ ਕੇਂਦ੍ਰਿਤ ਹੈ। ਅੰਤਰਰਾਸ਼ਟਰੀ ਕੂਟਨੀਤੀ ਵਿੱਚ ਪੰਜਾਬੀ ਸੰਗੀਤ ਦੀ ਇਹ ਵਿਲੱਖਣ ਵਰਤੋਂ ਸੋਸ਼ਲ ਮੀਡੀਆ ਯੂਜਰਸ ਨੂੰ ਬਹੁਤ ਪਸੰਦ ਆ ਰਿਹਾ ਹੈ ਅਤੇ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਮੈਕਰੋਂ ਦਾ ‘ਸਿਨੇਮਾਈ ਧੰਨਵਾਦ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਇੰਡੀਆ ਇਨੋਵੇਟਸ 2026’ ਅਤੇ ‘ਗਲੋਬਲ ਏਆਈ ਸੰਮੇਲਨ’ ਵਿੱਚ ਹਿੱਸਾ ਲੈਣ ਲਈ ਫਰਾਂਸ ਵਿੱਚ ਸਨ। ਇਸ ਸਫਲ ਦੌਰੇ ਦੇ ਅੰਤ ‘ਤੇ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਇੱਕ ਵਿਲੱਖਣ ਤਰੀਕੇ ਨਾਲ ਪ੍ਰਧਾਨ ਮੰਤਰੀ ਮੋਦੀ ਦਾ “ਥੈਂਕਿਊ” ਕਰਨ ਲਈ ਇਹ ਵਿਸ਼ੇਸ਼ ਸਿਨੇਮਾਈ ਵੀਡੀਓ ਸਾਂਝਾ ਕੀਤਾ।

ਫਰਾਂਸ ਦੇ ਰਾਸ਼ਟਰਪਤੀ ਵੱਲੋਂ ਸ਼ੇਅਰ ਕੀਤੇ ਗਏ ਬਾਲੀਵੁੱਡ ਸਟਾਈਲ ਦੇ ਵੀਡੀਓ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰਮਜੋਸ਼ੀ ਨਾਲ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਵਿਲੱਖਣ ਸਵਾਗਤ ਲਈ ਰਾਸ਼ਟਰਪਤੀ ਮੈਕਰੋਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੁਹਰਾਇਆ ਕਿ ਭਾਰਤ ਅਤੇ ਫਰਾਂਸ ਭਵਿੱਖ ਵਿੱਚ ਨਾ ਸਿਰਫ਼ ਰਵਾਇਤੀ ਖੇਤਰਾਂ ਵਿੱਚ, ਸਗੋਂ ਅਤਿ-ਆਧੁਨਿਕ ਤਕਨਾਲੋਜੀ, ਨਵੀਨਤਾ ਅਤੇ ਉੱਭਰ ਰਹੇ ਉਦਯੋਗਾਂ ਵਿੱਚ ਵੀ ਇਕੱਠੇ ਕੰਮ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...