September 25, 2026, 5:29 am
----------- Advertisement -----------
HomeNewsBreaking Newsਸੀਮਤ ਕਵਰੇਜ ਤੋਂ ਸੂਬਾ ਪੱਧਰੀ ਪਹੁੰਚ ਤੱਕ, ਘੱਟ ਗਿਣਤੀ ਸਕਾਲਰਸ਼ਿਪ ਪ੍ਰੋਗਰਾਮ ਦਾ...

ਸੀਮਤ ਕਵਰੇਜ ਤੋਂ ਸੂਬਾ ਪੱਧਰੀ ਪਹੁੰਚ ਤੱਕ, ਘੱਟ ਗਿਣਤੀ ਸਕਾਲਰਸ਼ਿਪ ਪ੍ਰੋਗਰਾਮ ਦਾ ਸਾਰੇ ਜ਼ਿਲਿ੍ਹਆਂ ਵਿੱਚ ਕੀਤਾ ਵਿਸਥਾਰ : ਡਾ. ਬਲਜੀਤ ਕੌਰ

Published on

----------- Advertisement -----------

*ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ 2026*ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਲਾਭਪਾਤਰੀ ਤੱਕ ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ।

ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲਿ੍ਹਆਂ ਨੂੰ ਕਵਰ ਕਰਨ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਹੋਈ ਵਿਦਿਅਕ ਪ੍ਰਗਤੀ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਨੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੇ ਮਨਚਾਹੇ ਖੇਤਰਾਂ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ।’’

ਭਗਵੰਤ ਮਾਨ ਸਰਕਾਰ ਦੇ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ’ਤੇ ਧਿਆਨ ਕੇਂਦਰਿਤ ਕਰਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ, ‘‘ ਆਈ.ਟੀ.ਆਈ. ਦੇ ਸਿਖਿਆਰਥੀਆਂ ਨੂੰ ਟੂਲ ਕਿੱਟਾਂ ਦੀ ਵੰਡ , ਐਸ.ਸੀ. ਵਿਦਿਆਰਥੀਆਂ ਲਈ ਮੁਫਤ ਪਾਠ-ਪੁਸਤਕਾਂ ਅਤੇ ਟੂਲ ਕਿੱਟਾਂ ਯੋਜਨਾ ਦਾ ਹਿੱਸਾ ਹੈ , ਜੋ 100 ਫੀਸਦੀ ਪੰਜਾਬ ਸਰਕਾਰ ਵੱਲੋਂ ਫੰਡਡ ਹੈ। ਇਸ ਪਹਿਲਕਦਮੀ ਤਹਿਤ ਪਹਿਲੇ ਪੜਾਅ ਵਿੱਚ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ 630 ਵਿਦਿਆਰਥੀ ਨੂੰ ਕਵਰ ਕਰਦਿਆਂ ਸੂਬੇ ਦੀਆਂ 32 ਸਰਕਾਰੀ ਆਈ.ਟੀ.ਆਈ.ਦੇ ਕੁੱਲ 1506 ਵਿਦਿਆਰਥੀ ਲਾਭ ਹਾਸਲ ਕਰਨਗੇ।

ਇਸ ਵਿਸ਼ੇਸ਼ ਪਹਿਲਕਦਮੀ ਦੀ ਅਹਿਮੀਅਤ ’ਤੇ ਜ਼ੋਰ ਦਿੰਦੇ ਹੋਏ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਕਿਹਾ, ‘‘ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਕੇ ਹੁਨਰ-ਅਧਾਰਤ ਰੁਜ਼ਗਾਰ ਰਾਹੀਂ ਵੱਡੇ ਟੀਚੇ ਹਾਸਲ ਕਰਨ ਵੱਲ ਪ੍ਰੇਰਿਤ ਕਰਨਾ ਹੈ।’’

ਭਲਾਈ ਸਕੀਮਾਂ ਦੀ ਕਵਰੇਜ ਦੇ ਵਿਸਥਾਰ ਬਾਰੇ ਦੱਸਦਿਆਂ ਉਨ੍ਹਾਂ ਕਿਹਾ, ‘‘ਪਹਿਲਾਂ ਪੰਜਾਬ ਦੇ ਸਿਰਫ਼ ਦੋ ਜ਼ਿਲ੍ਹੇ ਭਾਰਤ ਸਰਕਾਰ ਦੇ ਘੱਟ ਗਿਣਤੀ ਸਕਾਲਰਸ਼ਿਪ ਪ੍ਰੋਗਰਾਮ ਦਾ ਲਾਭ ਲੈਣ ਦੇ ਯੋਗ ਸਨ, ਪਰ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਇਸ ਯੋਜਨਾ ਨੂੰ ਹੁਣ ਸਾਰੇ ਜ਼ਿਲਿ੍ਹਆਂ ਵਿੱਚ ਵਧਾ ਦਿੱਤਾ ਗਿਆ ਹੈ।’’

ਇਨ੍ਹਾਂ ਯਤਨਾਂ ਦੀ ਅਗਵਾਈ ਕਰਨ ਵਾਲੀ ਡੂੰਘੀ ਸਮਾਜਿਕ ਚੇਤਨਾ ਦਾ ਜ਼ਿਕਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਬਾਬਾ ਸਾਹਿਬ ਅੰਬੇਡਕਰ ਵਰਗੇ ਸਮਾਜ ਸੁਧਾਰਕਾਂ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਨੇ ਜਾਤ ਦੇ ਆਧਾਰ ’ਤੇ ਵਿਤਕਰੇ ਨੂੰ ਖਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।’’

ਵਿਧਾਇਕ ਕੁਲਵੰਤ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਟੂਲ ਕਿੱਟਾਂ ਆਈ.ਟੀ.ਆਈ. ਸਿਖਿਆਰਥੀਆਂ ਨੂੰ ਸਵੈ-ਨਿਰਭਰ ਬਣਨ ਅਤੇ ਸਨਮਾਨ ਨਾਲ ਜੀਵਨ ਜਿਊਣ ਵਿੱਚ ਮਦਦ ਕਰਨਗੀਆਂ। ਪੰਜਾਬ ਸਰਕਾਰ ਸਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।’’

ਪ੍ਰਮੁੱਖ ਸਕੱਤਰ ਵੀ. ਕੇ. ਮੀਨਾ ਨੇ ਵਿਸਥਾਰ ਨਾਲ ਵਿਭਾਗ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਤੋਂ ਜਾਣੂ ਕਰਵਾਇਆ, ਜਦਕਿ ਡਾਇਰੈਕਟਰ ਵਿੰਮੀ ਭੁੱਲਰ ਨੇ ਮੌਜੂਦ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਯੋਜਨਾ ਦੇ ਮੁੱਖ ਪਹਿਲੂਆਂ ’ਤੇ ਚਾਨਣਾ ਪਾਇਆ।

ਏ.ਡੀ.ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਧੰਨਵਾਦ ਕੀਤਾ ਅਤੇ ਕਮਜ਼ੋਰ ਵਰਗਾਂ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...