May 19, 2026, 10:09 pm
----------- Advertisement -----------
HomeNewsBreaking Newsਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ...

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

Published on

----------- Advertisement -----------

ਚੰਡੀਗੜ੍ਹ; 19 ਮਈ 2026:ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ ਜੋ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਅਤੇ ਗ਼ੈਰਯਕੀਨੀ ਖੇਤੀਬਾੜੀ ਨਾਲ ਜੂਝ ਰਿਹਾ ਸੀ। ਬਿਸਤ ਦੋਆਬ ਨਹਿਰ ਨਾਲ ਜੁੜਿਆ ਇਹ ਪ੍ਰੋਜੈਕਟ ਉਨ੍ਹਾਂ ਇਲਾਕਿਆਂ ਨੂੰ ਨਹਿਰੀ ਸਿੰਚਾਈ ਦੀ ਯਕੀਨਨ ਸਹੂਲਤ ਦੇ ਰਿਹਾ ਹੈ ਜੋ ਪਿਛਲੇ ਤਿੰਨ ਦਹਾਕਿਆਂ ਤੋਂ ਇਸ ਦੀ ਪਹੁੰਚ ਵਿਚ ਨਹੀਂ ਸਨ।

ਪੀੜ੍ਹੀਆਂ ਤੋਂ ਇਸ ਨੀਮ-ਪਹਾੜੀ ਇਲਾਕੇ ਦੇ ਕਿਸਾਨ ਗ਼ੈਰਯਕੀਨੀ ਮੀਂਹ ਅਤੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਵਾਲੇ ਜ਼ਮੀਨੀ ਪਾਣੀ ’ਤੇ ਨਿਰਭਰ ਸਨ। ਪਥਰੀਲੀ ਮਿੱਟੀ ਅਤੇ ਉੱਚੀ-ਨੀਵੀਂ ਜ਼ਮੀਨ ਕਾਰਨ ਟਿਊਬਵੈੱਲ ਰਾਹੀਂ ਸਿੰਚਾਈ ਲਾਹੇਵੰਦ ਨਾ ਹੋਣ ਕਾਰਨ ਲਗਭਗ ਨਾ-ਮੁਮਕਿਨ ਹੀ ਸੀ, ਜਿਸ ਕਰਕੇ ਜ਼ਮੀਨ ਦਾ ਵੱਡਾ ਹਿੱਸਾ ਸੋਕੇ ਦੀ ਮਾਰ ਹੇਠ ਆਉਣ ਕਾਰਨ ਫ਼ਸਲਾਂ ਮਰ ਜਾਂਦੀਆਂ ਸਨ। ਅੱਜ ਉਸ ਗ਼ੈਰਯਕੀਨੀ ਦੀ ਥਾਂ ਸਥਿਰਤਾ ਨੇ ਲੈ ਲਈ ਹੈ ਕਿਉਂਕਿ ਦਹਾਕਿਆਂ ਵਿੱਚ ਪਹਿਲੀ ਵਾਰ ਬਲਾਚੌਰ ਦੇ ਖੇਤਾਂ ਵਿੱਚ ਨਹਿਰੀ ਪਾਣੀ ਨਿਰੰਤਰ ਵਹਿਣਾ ਸ਼ੁਰੂ ਹੋ ਗਿਆ ਹੈ।

ਸ਼ਹੀਦ ਭਗਤ ਸਿੰਘ ਨਗਰ ਵਿੱਚ ਨਹਿਰ ਦੇ ਸੱਜੇ ਕੰਢੇ ’ਤੇ ਸਥਿਤ ਇਹ ਯੋਜਨਾ ਸਿਰਫ਼ ਇੱਕ ਢਾਂਚਾ ਨਹੀਂ, ਸਗੋਂ ਇਸ ਖੇਤਰ ਲਈ ਜੀਵਨ-ਰੇਖਾ ਹੈ। ਇਹ ਸਕੀਮ 38 ਪਿੰਡਾਂ ਦੀ ਲਗਭਗ 11,500 ਏਕੜ ਜ਼ਮੀਨ ਨੂੰ ਯਕੀਨੀ ਸਿੰਚਾਈ ਮੁਹੱਈਆ ਕਰਵਾਏਗੀ, ਜੋ ਪਹਿਲਾਂ ਪਾਣੀ ਦੀ ਭਾਰੀ ਥੁੜ ਹੇਠ ਸੀ।

ਪਥਰੀਲੀ ਤੇ ਓਭੜ-ਖਾਬੜ ਜ਼ਮੀਨ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਇਹ ਪ੍ਰੋਜੈਕਟ ਪਾਣੀ ਨੂੰ 300 ਫੁੱਟ ਦੀ ਉਚਾਈ ਤੱਕ ਉਪਰ ਚੁੱਕਦਾ ਹੈ ਅਤੇ ਇਸ ਨੂੰ 221 ਕਿੱਲੋਮੀਟਰ ਲੰਬੇ ਪਾਈਪਲਾਈਨ ਢਾਂਚੇ ਰਾਹੀਂ ਖੇਤਾਂ ਤੱਕ ਪਹੁੰਚਾਇਆ ਜਾਵੇਗਾ। ਇਹ ਬੰਦ ਪਾਈਪਲਾਈਨ ਪ੍ਰਣਾਲੀ ਪਾਣੀ ਦੀ ਬਰਬਾਦੀ ਨੂੰ ਰੋਕ ਕੇ ਇਸ ਦੀ ਪੂਰੀ ਤੇ ਸਹੀ ਵਰਤੋਂ ਯਕੀਨੀ ਬਣਾਏਗੀ। ਉਹ ਇਲਾਕੇ ਜੋ ਕਦੇ ਨਹਿਰੀ ਸਿੰਚਾਈ ਤੋਂ ਵਿਰਵੇ ਮੰਨੇ ਜਾਂਦੇ ਸਨ, ਹੁਣ ਉਹਨਾਂ ਵਿਚ ਵੀ ਭਰਵੀਂ ਖੇਤੀ ਹੋਵੇਗੀ।

ਇਸ ਪ੍ਰੋਜੈਕਟ ਨੂੰ ਉਲੀਕਣ ਸਮੇਂ ਪਾਏਦਾਰੀ ਦਾ ਖ਼ਾਸ ਖ਼ਿਆਲ ਰੱਖਿਆ ਗਿਆ। ਇਸ ਦੇ ਨਾਲ 1,300 ਕਿੱਲੋਵਾਟ ਦਾ ਲਾਇਆ ਗਿਆ ਸੂਰਜੀ ਊਰਜਾ (ਸੋਲਰ) ਪਲਾਂਟ ਇਸ ਨੂੰ ਚਲਾਉਣ ਦੇ ਖ਼ਰਚੇ ਨੂੰ ਕਾਫ਼ੀ ਘਟਾਏਗਾ, ਜੋ ਪਾਣੀ ਦੇ ਪ੍ਰਬੰਧਨ ਲਈ ਇੱਕ ਅਗਾਂਹਵਧੂ ਸੋਚ ਅਤੇ ਦੂਰ-ਦਰਸ਼ੀ ਪਹੁੰਚ ਨੂੰ ਦਰਸਾਉਂਦਾ ਹੈ।

ਇਹ ਪ੍ਰੋਜੈਕਟ ਇਸ ਇਲਾਕੇ ਉੱਤੇ ਬਹੁਤ ਵੱਡਾ ਪ੍ਰਭਾਵ ਪਾਵੇਗਾ। ਬਲਾਚੌਰ ਦੇ ਕੰਢੀ ਖੇਤਰ ਵਿੱਚ ਨਹਿਰੀ ਸਿੰਚਾਈ ਦਾ ਘੇਰਾ 72 ਪਿੰਡਾਂ ਦੀ 28,205 ਏਕੜ ਜ਼ਮੀਨ ਤੋਂ ਵਧ ਕੇ 110 ਪਿੰਡਾਂ ਦੀ 39,705 ਏਕੜ ਤੱਕ ਪਹੁੰਚ ਜਾਵੇਗਾ। ਜ਼ਮੀਨੀ ਪਾਣੀ ਦੇ ਅਤਿ ਨੀਵੇਂ ਪੱਧਰ ਕਾਰਨ ਲੰਬੇ ਸਮੇਂ ਤੋਂ ‘ਡਾਰਕ ਜ਼ੋਨ’ (ਕਾਲੇ ਖੇਤਰ) ਐਲਾਨੇ ਗਏ ਇਲਾਕਿਆਂ ਲਈ ਇਹ ਇੱਕ ਫ਼ੈਸਲਾਕੁਨ ਮੋੜ ਹੈ।

ਕਿਸਾਨਾਂ ਲਈ ਇਹ ਬਦਲਾਅ ਰੂਹ ਨੂੰ ਸਕੂਨ ਦੇਣ ਵਾਲਾ ਹੈ। ਇੱਕ ਸਥਾਨਕ ਕਿਸਾਨ ਨੇ ਕਿਹਾ, “ਪਹਿਲਾਂ ਅਸੀਂ ਰੱਬ ਆਸਰੇ ਸੀ ਤੇ ਮੀਂਹ ਦੀ ਉਡੀਕ ਕਰਦੇ ਰਹਿੰਦੇ ਸੀ। ਜੇ ਮੀਂਹ ਨਾ ਪੈਂਦਾ ਤਾਂ ਫ਼ਸਲ ਬਰਬਾਦ ਹੋ ਜਾਂਦੀ ਸੀ। ਹੁਣ ਸਾਡੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚ ਗਿਆ ਹੈ ਅਤੇ ਇਸ ਦੇ ਨਾਲ ਹੀ ਹੁਣ ਸੁਰੱਖਿਆ ਦੀ ਉਹ ਭਾਵਨਾ ਵੀ ਆਈ ਹੈ ਜੋ ਪਹਿਲਾਂ ਕਦੇ ਨਹੀਂ ਸੀ।”

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇੱਕ ਵਿਕਾਸ ਪ੍ਰੋਜੈਕਟ ਤੋਂ ਵੱਧ ਕੇ ਪੰਜਾਬ ਦੇ ਕੰਢੀ ਇਲਾਕੇ ਲਈ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ, ਜੋ ਲੋਕਾਂ ਦਾ ਵਿਸ਼ਵਾਸ ਬਹਾਲ ਕਰ ਰਿਹਾ ਹੈ, ਉਪਜੀਵਕਾ ਦੇ ਸਾਧਨਾਂ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਦਹਾਕਿਆਂ ਦੀਆਂ ਮੁਸ਼ਕਲਾਂ ਨੂੰ ਖ਼ੁਸ਼ਹਾਲ ਭਵਿੱਖ ਵਿੱਚ ਬਦਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ

ਚੰਡੀਗੜ੍ਹ, 19 ਮਈ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ...

ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ, ‘ਖ਼ਤਰਨਾਕ ਕੁੱਤਿਆਂ ਨੂੰ ਲਗਾ ਦਿੱਤੇ ਜਾਣ ਮੌਤ ਦੇ ਟੀਕੇ’

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਖ਼ਤਰਨਾਕ ਅਤੇ ਬਿਮਾਰ ਕੁੱਤਿਆਂ ਨੂੰ ਟੀਕੇ ਲਗਾ...

Punjab ਦੀ ਇਸ ਮਸ਼ਹੂਰ ਗਾਇਕਾ ਦੀ ਨੀਲੋਂ ਨਹਿਰ ’ਚੋਂ ਮਿਲੀ ਲਾਸ਼, 15 ਦਿਨ ਪਹਿਲਾਂ ਹੀ ਕੀਤਾ ਗਿਆ ਸੀ ਅਗਵਾ

ਲੁਧਿਆਣਾ ’ਚ ਪਿਛਲੇ ਛੇ ਦਿਨ ਪਹਿਲਾਂ ਗੰਨ ਪੁਆਇੰਟ ’ਤੇ ਅਗਵਾ ਹੋਈ ਪੰਜਾਬੀ ਗਾਇਕਾ ਇੰਦਰ...

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

*ਪਟਨਾ, 18 ਮਈ, 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ...

ਗੁਰੂ ਰਵਿਦਾਸ ਜੀ ਦੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ

*ਲੁਧਿਆਣਾ, 18 ਮਈ , 2026*ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼...

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਨਾ, 18 ਮਈ:ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ...

 ’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

*ਚੰਡੀਗੜ੍ਹ, 17 ਮਈ , 2026*:ਜਦੋਂ ਸੰਸਾਰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾ ਰਿਹਾ ਹੈ, ਉਸ ਵੇਲੇ...

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

*ਚੰਡੀਗੜ੍ਹ, 17 ਮਈ , 2026*ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ...

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਚੰਡੀਗੜ੍ਹ/ਗੁਰਦਾਸਪੁਰ, 17 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ...