November 13, 2026, 2:24 pm
----------- Advertisement -----------
HomeNewsBreaking Newsਮੀਂਹ ਦਾ ਕਹਿਰ- ਮੁੰਬਈ 'ਚ ਸਕੂਲ-ਕਾਲਜ ਬੰਦ, ਚਾਰਧਾਮ 'ਚ ਫਸੇ 6 ਹਜ਼ਾਰ...

ਮੀਂਹ ਦਾ ਕਹਿਰ- ਮੁੰਬਈ ‘ਚ ਸਕੂਲ-ਕਾਲਜ ਬੰਦ, ਚਾਰਧਾਮ ‘ਚ ਫਸੇ 6 ਹਜ਼ਾਰ ਸ਼ਰਧਾਲੂ

Published on

----------- Advertisement -----------


ਦੇਸ਼ ਵਿੱਚ ਭਾਰੀ ਬਾਰਸ਼ ਜਾਰੀ ਹੈ। ਮੌਸਮ ਵਿਭਾਗ ਨੇ ਅੱਜ 11 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਐਤਵਾਰ ਰਾਤ 1 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਛੇ ਘੰਟਿਆਂ ਵਿੱਚ ਮੁੰਬਈ ਵਿੱਚ 300 ਮਿਲੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ।

ਰੇਲਵੇ ਨੇ ਦੱਸਿਆ ਕਿ ਪਟੜੀਆਂ ‘ਤੇ ਪਾਣੀ ਭਰ ਜਾਣ ਕਾਰਨ ਮੁੰਬਈ ਡਿਵੀਜ਼ਨ ਦੀਆਂ 5 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕੁਝ ਲੋਕਲ ਟਰੇਨਾਂ ਵੀ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਮੁੰਬਈ ਵਿੱਚ, ਬੀਐਮਸੀ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਦੂਜੇ ਪਾਸੇ ਉੱਤਰਾਖੰਡ ਵਿੱਚ ਪਿਛਲੇ 4 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਅਤੇ ਬਦਰੀਨਾਥ ਹਾਈਵੇਅ ਸਮੇਤ 115 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਕਈ ਸੜਕਾਂ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈਆਂ ਅਤੇ ਕਈ ਪਾਣੀ ਦੇ ਵਹਿ ਜਾਣ ਕਾਰਨ। ਇਸ ਤੋਂ ਬਾਅਦ ਚਾਰਧਾਮ ਯਾਤਰਾ ਨੂੰ ਰੋਕ ਦਿੱਤਾ ਗਿਆ। ਇਸ ਕਾਰਨ 6 ਹਜ਼ਾਰ ਸ਼ਰਧਾਲੂ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਹਨ। ਗੰਗਾ, ਅਲਕਨੰਦਾ, ਭਾਗੀਰਥੀ ਸਮੇਤ ਕਈ ਨਦੀਆਂ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...