October 29, 2026, 9:34 am
----------- Advertisement -----------
HomeNewsਲੁਧਿਆਣਾ 'ਚ ਗੈਂਗ.ਸਟਰ ਨੇ ਨੌਜਵਾਨ ਦੀ ਕੀਤੀ ਕੁੱਟ.ਮਾਰ

ਲੁਧਿਆਣਾ ‘ਚ ਗੈਂਗ.ਸਟਰ ਨੇ ਨੌਜਵਾਨ ਦੀ ਕੀਤੀ ਕੁੱਟ.ਮਾਰ

Published on

----------- Advertisement -----------

ਲੁਧਿਆਣਾ ਵਿੱਚ ਬਾਜਵਾ ਨਗਰ ਪੁਲੀ ਨੇੜੇ ਸ਼ਮਸ਼ਾਨਘਾਟ ਦੇ ਸਾਹਮਣੇ ਗੈਂਗਸਟਰ ਸਚਿਨ ਧੀਗਨ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਲੜਾਈ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਮੁਲਜ਼ਮ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਨਜ਼ਰ ਆ ਰਿਹਾ ਹੈ।

ਸੰਨੀ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਨਿਊ ਥਰੀਕੇ ਕਲੋਨੀ ਦੇ ਬਿਆਨਾਂ ‘ਤੇ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਕਥਿਤ ਦੋਸ਼ੀ ਸਚਿਨ ਧੀਗਨ ਵਾਸੀ ਕਿਲਾ ਮੁਹੱਲਾ ਲੁਧਿਆਣਾ ਦੇ ਖਿਲਾਫ ਆਈ.ਪੀ.ਸੀ 23, 341 ਅਤੇ 34 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

ਸੰਨੀ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿਛਲੇ ਦਿਨੀਂ ਆਪਣੇ ਦੋਸਤ ਅਜੇ ਪਾਲ ਦੀ ਮਾਤਾ ਦੇ ਅੰਤਿਮ ਸੰਸਕਾਰ ਲਈ ਸ਼ਮਸ਼ਾਨਘਾਟ ਆਇਆ ਸੀ। ਜਦੋਂ ਉਹ ਸ਼ਮਸ਼ਾਨਘਾਟ ਦੇ ਅੰਦਰ ਜਾਣ ਲੱਗਾ ਤਾਂ ਗੈਂਗਸਟਰ ਸਚਿਨ ਨੇ ਆਪਣੇ ਸਾਥੀਆਂ ਨਾਲ ਉਸ ਨੂੰ ਘੇਰ ਲਿਆ। ਜਿਸ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

 ਮੁਲਜ਼ਮਾਂ ਵੱਲੋਂ ਕੀਤੀ ਕੁੱਟਮਾਰ ਦੌਰਾਨ ਪੀੜਤ ਨੌਜਵਾਨ ਦਾ ਸਿਰ ਵੀ ਜ਼ਖ਼ਮੀ ਹੋ ਗਿਆ। ਜਿਸ ਕਰਕੇ ਉਸ ਦਾ ਕਾਫੀ ਖੂਨ ਵਹਿ ਗਿਆ। ਜਿਸ ਤੋਂ ਬਾਅਦ ਪੀੜਤ ਨੇ ਸਿਵਲ ਹਸਪਤਾਲ ਤੋਂ ਐੱਮ.ਐੱਲ.ਆਰ. ਕੱਟ ਕੇ ਪੁਲਿਸ ਨੂੰ ਦਿੱਤੀ। ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਦੋਸ਼ੀਆਂ ਦੀ ਭਾਲ ‘ਚ ਲੱਗੀ ਹੋਈ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੇ ਹੋਰ ਸਾਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...