October 28, 2026, 2:33 pm
----------- Advertisement -----------
HomeNewsBreaking Newsਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

Published on

----------- Advertisement -----------

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ ਦੇਰ ਰਾਤ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਗਿਆ।

ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਹੋ ਚੁੱਕੀ ਸੀ ਮੌਤ

ਸਿਵਲ ਹਸਪਤਾਲ ਦੇ ਡਾਕਟਰ ਅਨੁਸਾਰ, ਜਦੋਂ ਭੁਵਨੇਸ਼ ਚੋਪੜਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਹ ਪਹਿਲਾਂ ਹੀ ਦਮ ਤੋੜ ਚੁੱਕਾ ਸੀ। ਫਿਲਹਾਲ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੋਸਟਮਾਰਟਮ ਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

ਮੱਧ ਏਸ਼ੀਆ ਤੋਂ ਡਿਪੋਰਟ ਕਰਵਾ ਕੇ ਕੀਤਾ ਸੀ ਗ੍ਰਿਫ਼ਤਾਰ

ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਭੁਵਨੇਸ਼ ਚੋਪੜਾ ਨੂੰ ਮੱਧ ਏਸ਼ੀਆ ਦੇ ਇੱਕ ਦੇਸ਼ ਤੋਂ ਡਿਪੋਰਟ ਕਰਵਾ ਕੇ 12 ਮਾਰਚ 2026 ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਫਿਰੋਜ਼ਪੁਰ, ਫਾਜ਼ਿਲਕਾ ਤੇ ਪਟਿਆਲਾ ਜ਼ਿਲ੍ਹਿਆਂ ‘ਚ ਕਈ ਮਾਮਲੇ ਦਰਜ ਸਨ।

ਤੀਹਰੇ ਕਤਲ ਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸੀ ਲੋੜੀਂਦਾ

ਭੁਵਨੇਸ਼ ਚੋਪੜਾ ਸਤੰਬਰ 2024 ‘ਚ ਫਿਰੋਜ਼ਪੁਰ ਵਿਖੇ ਹੋਏ ਤੀਹਰੇ ਕਤਲਕਾਂਡ ਤੇ ਨਸ਼ਾ ਤਸਕਰੀ ਦੇ ਕਈ ਮਾਮਲਿਆਂ ‘ਚ ਮੁਲਜ਼ਮ ਸੀ। ਉਸ ਤੇ ਪਾਕਿਸਤਾਨ ਤੋਂ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਚਲਾਉਣ ‘ਚ ਅਹਿਮ ਭੂਮਿਕਾ ਨਿਭਾਉਣ ਦੇ ਇਲਜ਼ਾਮ ਵੀ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...