May 13, 2026, 3:39 pm
----------- Advertisement -----------
HomeNewsBreaking Newsਅਮਰੀਕਾ 'ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ 'ਚ 14 ਗ੍ਰੇ+ਨੇ+ਡ ਹਮਲਿਆਂ...

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

Published on

----------- Advertisement -----------

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration) ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ (Grenade Attack in Punjab) ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ।

ਹਰਪ੍ਰੀਤ ਸਿੰਘ ਉਰਫ਼ ਹੈਪੀ ਪਸੀਆ ਦੀ ਗ੍ਰਿਫ਼ਤਾਰੀ ਦੀ ਅਮਰੀਕਾ ਦੀ ਏਜੰਸੀ ਐਫਬੀਆਈ ਨੇ ਆਪਣੀ ਇੱਕ ਪੋਸਟ ਰਾਹੀਂ ਪੁਸ਼ਟੀ ਵੀ ਕੀਤੀ ਹੈ।

ਹੈਪੀ ਪਾਸੀਆ ਦੇ ਸਿਰ ‘ਤੇ ਸੀ 5 ਲੱਖ ਰੁਪਏ ਦਾ ਇਨਾਮ

ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਹ ਗੈਂਗਸਟਰ, ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰਾਂ (Most Wanter Gansters in Punjab) ਵਿੱਚੋਂ ਇੱਕ ਸੀ ਅਤੇ ਉਸ ‘ਤੇ 5 ਲੱਖ ਰੁਪਏ ਦਾ ਇਨਾਮ ਸੀ। ਉਹ ਇਸ ਵੇਲੇ ICE (ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ) ਦੀ ਹਿਰਾਸਤ ਵਿੱਚ ਹੈ।

ਸੁਰੱਖਿਆ ਬਲਾਂ ਦੇ ਸੂਤਰਾਂ ਨੇ ਦੱਸਿਆ ਕਿ ਹੈਪੀ ਪਾਸੀਆ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ (ISI) ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (Babbar Khalsa International) ਦੇ ਸਹਿਯੋਗ ਨਾਲ ਗ੍ਰੇਨੇਡ ਹਮਲੇ ਕੀਤੇ।

ਹੈਪੀ ਪਾਸੀਆ ਨੇ ਪੰਜਾਬ ਵਿੱਚ ਪੁਲਿਸ (Punjab Police) ਅਦਾਰਿਆਂ ‘ਤੇ ਕਈ ਗ੍ਰੇਨੇਡ ਹਮਲੇ ਕੀਤੇ ਸਨ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਜ਼ਿੰਮੇਵਾਰੀ ਲਈ ਸੀ। ਨਵੰਬਰ 2024 ਤੋਂ ਅੰਮ੍ਰਿਤਸਰ ਵਿੱਚ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਪਾਸੀਆ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ

ਸੂਤਰ ਨੇ ਦੱਸਿਆ, “ਐਨਆਈਏ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਪਿਛਲੇ ਸਾਲ 11 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 10 ਵਿੱਚ ਇੱਕ ਘਰ ‘ਤੇ ਹੋਏ ਹੱਥਗੋਲੇ ਹਮਲੇ ਦੇ ਸਬੰਧ ਵਿੱਚ ਪਾਸੀਆ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਹੈ।” ਸੈਕਟਰ 10 ਹਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਸੀਆ ਨੇ ਰਿੰਦਾ ਲਈ ਕੰਮ ਕਰਦੇ ਹੋਏ ਕਥਿਤ ਤੌਰ ‘ਤੇ ਹਮਲੇ ਦੀ ਸਾਜ਼ਿਸ਼ ਰਚੀ ਸੀ।

ਇੱਕ ਅਧਿਕਾਰੀ ਨੇ ਕਿਹਾ, “ਜਲੰਧਰ ਦੇ ਸਾਬਕਾ ਐਸਪੀ ਜਸਕੀਰਤ ਸਿੰਘ ਚਾਹਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗ੍ਰਨੇਡ ਹਮਲੇ ਵਿੱਚ ਨਿਸ਼ਾਨਾ ਬਣਾਇਆ ਗਿਆ ਸੀ। ਇਸਨੂੰ ਰੋਹਨ ਅਤੇ ਵਿਸ਼ਾਲ ਮਸੀਹ ਨਾਮ ਦੇ ਦੋ ਵਿਅਕਤੀਆਂ ਨੇ ਅੰਜਾਮ ਦਿੱਤਾ ਸੀ। ਗ੍ਰਨੇਡ ਸੁੱਟਣ ਤੋਂ ਬਾਅਦ ਦੋਵੇਂ ਭੱਜ ਗਏ। ਬਾਅਦ ਵਿੱਚ ਪਾਸੀਆ ਨੇ ਸੋਸ਼ਲ ਮੀਡੀਆ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...