September 11, 2026, 1:01 pm
----------- Advertisement -----------
HomeNewsBreaking Newsਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ 'ਤੇ ਪੂਰੀ ਤਰ੍ਹਾਂ...

ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ ‘ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ

Published on

----------- Advertisement -----------

*ਚੰਡੀਗੜ੍ਹ, 20 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਰਸਮੀ ਤੌਰ ‘ਤੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ ਅਤੇ ਵੱਡੇ ਪੱਧਰ ਦੀ ਜੰਗ ਦਾ ਆਗਾਜ਼ ਹੈ।

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਪੁੱਟਣ ਲਈ ਮਾਨ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ।

ਪੰਨੂ ਨੇ ਕਿਹਾ ਕਿ ‘ਨਸ਼ਿਆਂ ਵਿਰੁੱਧ ਜੰਗ’ ਦੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣਾ ਧਿਆਨ ਸੰਗਠਿਤ ਅਪਰਾਧ ਵੱਲ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਵੱਡੇ-ਛੋਟੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸਪਲਾਈ ਚੇਨ ਤੇ ਸਟ੍ਰੀਟ ਲੈਵਲ ਨੈੱਟਵਰਕ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਗਿਆ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ੇ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਸਰਕਾਰ ਨੇ ਐਂਟੀ-ਡਰੋਨ ਸਿਸਟਮ ਲਗਾ ਕੇ ਕਰਾਰਾ ਜਵਾਬ ਦਿੱਤਾ ਹੈ।

ਉਨ੍ਹਾਂ ਕਿਹਾ ਕਿ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਡੂੰਘੀ ਯੋਜਨਾਬੰਦੀ ਅਤੇ ਮੁਲਾਂਕਣ ਤੋਂ ਬਾਅਦ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ। ਇਹ ਦੇਸ਼ ਵਿੱਚ ਗੈਂਗਸਟਰਵਾਦ ਵਿਰੁੱਧ ਸਭ ਤੋਂ ਵੱਡੀ ਅਤੇ ਗੰਭੀਰ ਕਾਰਵਾਈਆਂ ਵਿੱਚੋਂ ਇੱਕ ਹੈ। ਮੰਗਲਵਾਰ ਸਵੇਰ ਤੋਂ ਹੀ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਕਈ ਛਾਪੇਮਾਰੀ ਕੀਤੀ ਗਈ, ਜਿਸ ਦੇ ਸ਼ੁਰੂਆਤੀ ਨਤੀਜੇ ਸਾਹਮਣੇ ਆਏ ਹਨ ਅਤੇ ਅਗਲੇ 72 ਘੰਟਿਆਂ ਵਿੱਚ ਹੋਰ ਅਹਿਮ ਨਤੀਜੇ ਆਉਣ ਦੀ ਉਮੀਦ ਹੈ।

ਬਲਤੇਜ ਪੰਨੂ ਨੇ ਕਿਹਾ ਕਿ “ਗੈਂਗਸਟਰ” ਸ਼ਬਦ ਪੰਜਾਬ ਦੀ ਸ਼ਬਦਾਵਲੀ ਵਿੱਚ ਸਿਰਫ਼ 15-18 ਸਾਲ ਪਹਿਲਾਂ ਹੀ ਆਇਆ ਸੀ। ਇਸ ਤੋਂ ਪਹਿਲਾਂ ਛੋਟੇ ਅਪਰਾਧੀਆਂ ਨੂੰ ਮਹਿਜ਼ ‘ਬਦਮਾਸ਼’ ਕਿਹਾ ਜਾਂਦਾ ਸੀ। ਉਨ੍ਹਾਂ ਕਿਹਾ ਕਿ 2007 ਤੋਂ 2017 ਦੇ ਦਰਮਿਆਨ ਜਾਣਬੁੱਝ ਕੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕੀਤਾ ਗਿਆ, ਨੌਜਵਾਨਾਂ ਨੂੰ ਇਸ ਕਲਚਰ ਵਿੱਚ ਧੱਕਿਆ ਗਿਆ ਅਤੇ ਉਸ ਦੌਰਾਨ ਹਿੰਸਾ ਦੀਆਂ ਘਟਨਾਵਾਂ ਸਿਖਰ ‘ਤੇ ਸਨ। ਉਨ੍ਹਾਂ ਨੇ ਨਾਭਾ ਜੇਲ੍ਹ ਬ੍ਰੇਕ ਅਤੇ ਪੁਲਿਸ ਮੁਲਾਜ਼ਮਾਂ ‘ਤੇ ਹਮਲਿਆਂ ਵਰਗੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਸ ਦੌਰ ਨੂੰ ਪੰਜਾਬ ਦਾ ਕਾਲਾ ਦੌਰ ਦੱਸਿਆ।

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੇਲੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਕੋਈ ਅਸਲ ਕਾਰਵਾਈ ਨਹੀਂ ਕੀਤੀ ਗਈ। ਇਸ ਦੀ ਬਜਾਏ, ਉੱਤਰ ਪ੍ਰਦੇਸ਼ ਦੇ ਇੱਕ ਗੈਂਗਸਟਰ ਨੂੰ ਸਿਆਸੀ ਸਰਪ੍ਰਸਤੀ ਹੇਠ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ, ਜਿਸ ਦੀ ਕਸਟਡੀ ਵਾਪਸ ਲੈਣ ਲਈ ਯੂਪੀ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ। ਪੰਨੂ ਨੇ ਕਿਹਾ ਕਿ ਇਹ ਕੋਈ ਲੁਕੀ ਹੋਈ ਗੱਲ ਨਹੀਂ ਹੈ ਕਿ ਕਿਵੇਂ ਰਵਾਇਤੀ ਸਿਆਸੀ ਪਾਰਟੀਆਂ ਨੇ ਨਿੱਜੀ ਹਿੱਤਾਂ ਲਈ ਗੈਂਗਸਟਰਾਂ ਨੂੰ ਪਾਲਿਆ।

ਤਰਨਤਾਰਨ ਜਿਮਨੀ ਚੋਣ ਦਾ ਜ਼ਿਕਰ ਕਰਦਿਆਂ ਪੰਨੂ ਨੇ ਕਿਹਾ ਕਿ ਗੈਂਗਸਟਰ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇਣਾ ਗੈਂਗਸਟਰ ਕਲਚਰ ਨੂੰ ਹੱਲਾਸ਼ੇਰੀ ਦੇਣ ਤੋਂ ਇਲਾਵਾ ਕੁਝ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਇਸ ਖ਼ਤਰੇ ਤੋਂ ਮੁਕਤ ਕਰਨ ਲਈ ਦ੍ਰਿੜ ਹੈ।

ਮੰਗਲਵਾਰ ਦੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰੀ ਦੀ ਕੋਸ਼ਿਸ਼ ਦੌਰਾਨ ਪੁਲਿਸ ‘ਤੇ ਗੋਲੀਬਾਰੀ ਕਰਨ ਵਾਲੇ ਗੈਂਗਸਟਰ ਮਨੀ ਪ੍ਰਿੰਸ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਗਿਆ। ਇਹ ਆਪ੍ਰੇਸ਼ਨ ਕਈ ਘੰਟੇ ਚੱਲਿਆ। ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ (ਫ਼ਤਿਹਗੜ੍ਹ ਸਾਹਿਬ) ਵਿੱਚ ਹੋਏ ਇੱਕ ਹੋਰ ਮੁਕਾਬਲੇ ਵਿੱਚ ਪੁਲਿਸ ‘ਤੇ ਗੋਲੀ ਚਲਾਉਣ ਵਾਲੇ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸ ਦਾ ਇਲਾਜ ਚਲ ਰਿਹਾ ਹੈ। ਉਸ ‘ਤੇ ਲੁੱਟ-ਖੋਹ ਅਤੇ ਐਨਡੀਪੀਐਸ ਐਕਟ ਦੇ ਕਰੀਬ 9 ਪਰਚੇ ਦਰਜ ਹਨ।

ਪੰਨੂ ਨੇ ਚੇਤਾਵਨੀ ਦਿੱਤੀ ਕਿ ਧਮਕੀਆਂ ਦੇਣ ਵਾਲੇ ਜਾਂ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਜੇਕਰ ਕੋਈ ਗੈਂਗਸਟਰ ਗੋਲੀਆਂ ਚਲਾਏਗਾ, ਤਾਂ ਉਸ ਨੂੰ ਗੋਲੀਆਂ ਨਾਲ ਹੀ ਜਵਾਬ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਸਬੰਧੀ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ ਅਤੇ ਉਨ੍ਹਾਂ ਦੀ ਹਵਾਲਗੀ ਲਈ ਪੂਰੀ ਤਿਆਰੀ ਹੈ। ਦੋਸ਼ੀਆਂ ਦੇ ਡੋਜ਼ੀਅਰ ਤਿਆਰ ਕਰਕੇ ਸਾਂਝੇ ਕੀਤੇ ਗਏ ਹਨ ਅਤੇ ਪੰਜਾਬ ਪੁਲਿਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਅਪਰਾਧੀਆਂ ਦਾ ਪਿੱਛਾ ਕਰੇਗੀ।

ਪੰਨੂ ਨੇ ਪੰਜਾਬੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਗੈਂਗਸਟਰਾਂ ਵਿਰੁੱਧ ਸਹੀ ਜਾਣਕਾਰੀ ਦੇਣ ਵਾਲਿਆਂ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ।

ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਵਾਦ ਅਤੇ ਨਸ਼ਾ ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਗਏ ਜ਼ਹਿਰੀਲੇ ਬੂਟੇ ਹਨ। ਮਾਨ ਸਰਕਾਰ ਪੰਜਾਬ ਨੂੰ ਇਨ੍ਹਾਂ ਕੰਡਿਆਂ ਤੋਂ ਮੁਕਤ ਕਰਨ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...