September 5, 2026, 4:38 am
----------- Advertisement -----------
HomeNewsEntertainmentਆਲੀਆ ਵਾਂਗ 'ਗੰਗੂਬਾਈ' ਦਾ ਕਿਰਦਾਰ ਨਿਭਾਉਣ ਵਾਲੀ ਬੱਚੀ ਨੂੰ ਦੇਖ ਭੜਕ ਗਈ...

ਆਲੀਆ ਵਾਂਗ ‘ਗੰਗੂਬਾਈ’ ਦਾ ਕਿਰਦਾਰ ਨਿਭਾਉਣ ਵਾਲੀ ਬੱਚੀ ਨੂੰ ਦੇਖ ਭੜਕ ਗਈ ਕੰਗਨਾ,ਕਿਹਾ …

Published on

----------- Advertisement -----------

ਬਾਲੀਵੁੱਡ ਅਦਾਕਾਰਾ ਆਲੀਆ ਭੱਟ ਆਪਣੀ ਆਉਣ ਵਾਲੀ ਫਿਲਮ ਗੰਗੂਬਾਈ ਕਾਠੀਆਵਾੜੀ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਦੀ ਇਹ ਫਿਲਮ 25 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਜਿਥੇ ਇੱਕ ਪਾਸੇ ਕਈ ਬਾਲੀਵੁੱਡ ਸੈਲੇਬਸ ਤੇ ਫੈਨਜ਼ ਇਸ ਫ਼ਿਲਮ ਵਿੱਚ ਗੰਗੂਬਾਈ ਦਾ ਕਿਰਦਾਰ ਨਿਭਾਉਣ ਲਈ ਆਲਿਆ ਦੀ ਤਰੀਫ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਅਦਾਕਾਰਾ ਕੰਗਨਾ ਰਨੌਤ ਨੇ ਇਸ ਫ਼ਿਲਮ ਨੂੰ ਬਣਾਉਣ ਨੂੰ ਲੈ ਕੇ ਸਵਾਲ ਚੁੱਕੇ ਹਨ।

ਕੰਗਨਾ ਨੇ ਅਜਿਹਾ ਇੱਕ ਬੱਚੀ ਦੀ ਵੀਡੀਓ ਵਾਇਰਲ ਹੋਣ ਮਗਰੋਂ ਕੀਤਾ, ਜੋ ਕਿ ਆਲਿਆ ਦੀ ਇਸ ਫ਼ਿਲਮ ਦੇ ਡਾਈਲਾਗਸ ‘ਤੇ ਰੀਲਸ ਬਣਾਉਂਦੀ ਹੋਈ ਨਜ਼ਰ ਆਈ। ਦੱਸ ਦਈਏ ਕਿ ਇਸ ਸਮੇਂ ਦਰਸ਼ਕ ਸੰਜੇ ਲੀਲਾ ਭੰਸਾਲੀ ਦੀ ਆਉਣ ਵਾਲੀ ਫ਼ਿਲਮ ਗੰਗੂਬਾਈ ਕਾਠੀਆਵਾੜੀ ਨੂੰ ਲੈ ਕੇ ਉਤਸ਼ਾਹਿਤ ਹਨ। ਫ਼ਿਲਮ ਦੇ ਟ੍ਰੇਲਰ ‘ਚ ਗੰਗੂਬਾਈ ਬਣੀ ਆਲੀਆ ਭੱਟ ਦੇ ਜ਼ਬਰਦਸਤ ਡਾਇਲਾਗਸ ਅਤੇ ਰਵੱਈਏ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੋਸ਼ਲ ਮੀਡੀਆ ‘ਤੇ ਇਨ੍ਹਾਂ ਡਾਇਲਾਗਸ ‘ਤੇ ਹਜ਼ਾਰਾਂ ਰੀਲਸ ਬਣਨੀਆਂ ਸ਼ੁਰੂ ਹੋ ਗਈਆਂ ਹਨ। ‘ਗੰਗੂਬਾਈ ਕਾਠੀਆਵਾੜੀ’ ‘ਤੇ ਬਜ਼ੁਰਗ ਤੋਂ ਲੈ ਕੇ ਬੱਚੇ ਤੱਕ ਵੀਡੀਓ ਬਣ ਰਹੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ ਜਿਸ ‘ਚ ਇੱਕ ਛੋਟੀ ਬੱਚੀ ‘ਗੰਗੂਬਾਈ’ ਦੇ ਗੈਟਅੱਪ ‘ਚ ਡਾਇਲਾਗ ਬੋਲਦੀ ਨਜ਼ਰ ਆ ਰਹੀ ਹੈ।

ਇਸ ਵੀਡੀਓ ‘ਤੇ ਕਾਫੀ ਲਾਈਕਸ ਆ ਰਹੇ ਹਨ ਅਤੇ ਲੋਕ ਲੜਕੀ ਦੀ ਐਕਟਿੰਗ ਨੂੰ ਪਸੰਦ ਕਰ ਰਹੇ ਹਨ, ਪਰ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ‘ਤੇ ਗੰਭੀਰ ਸਵਾਲ ਚੁੱਕੇ ਹਨ। ਕੰਗਨਾ ਨੇ ਇਸ ਮੁੱਦੇ ਨੂੰ ਆਪਣੇ ਇੰਸਟਾਗ੍ਰਾਮ ਸਟੋਰੀ ਉੱਤੇ ਵੀਡੀਓ ਰੀਲ ਦਾ ਸਕਰੀਨ ਸ਼ਾਟ ਸ਼ੇਅਰ ਕਰਦੇ ਹੋਏ ਪੁੱਛਿਆ, ” ਕੀ ਇੱਕ ਛੋਟੀ ਬੱਚੀ ਨੂੰ ਸੈਕਸ ਵਰਕਰ ਦੀ ਤਰ੍ਹਾਂ ਨਕਲ ਕਰਨੀ ਚਾਹੀਦੀ ਹੈ, ਮੂੰਹ ‘ਚ ਬੀੜੀ ਪਾਉਣੀ ਚਾਹੀਦੀ ਹੈ ਅਤੇ ਅਸ਼ਲੀਲ ਡਾਇਲਾਗਸ ‘ਤੇ ਐਕਟਿੰਗ ਕਰਨੀ ਚਾਹੀਦੀ ਹੈ? ਜ਼ਰਾ ਇਸ ਦੀ ਬਾਡੀ ਲੈਂਗੂਵੇਜ਼ ਨੂੰ ਦੇਖੋ, ਕੀ ਇਹ ਇਸ ਦੀ ਉਮਰ ਲਈ ਸਹੀ ਹੈ? ਕੰਗਨਾ ਨੇ ਅੱਗੇ ਲਿਖਿਆ, ਇੱਥੇ ਸੌ ਹੋਰ ਬੱਚੇ ਹਨ ਜੋ ਅਜਿਹਾ ਕਰ ਰਹੇ ਹਨ। ਕੰਗਨਾ ਰਣੌਤ ਨੇ ਇਸ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੂੰ ਵੀ ਪੋਸਟ ‘ਚ ਟੈਗ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...