November 1, 2026, 2:52 pm
----------- Advertisement -----------
HomeNewsBreaking Newsਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ...

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

Published on

----------- Advertisement -----------

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੇ ਮਹੀਨੇ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਚਾਰਾਂ ਮਹਾਨਗਰਾਂ ‘ਚ ਪ੍ਰਤੀ ਗੈਸ ਸਿਲੰਡਰ 10 ਰੁਪਏ ਤੋਂ ਲੈ ਕੇ 17 ਰੁਪਏ ਤੱਕ ਦਾ ਵਾਧਾ ਹੋਇਆ ਹੈ। ਸਭ ਤੋਂ ਵੱਧ ਕੀਮਤ ਕੋਲਕਾਤਾ ‘ਚ ਵਧੀ ਹੈ। ਖਾਸ ਗੱਲ ਇਹ ਹੈ ਕਿ ਦੀਵਾਲੀ ਸਿਰ ‘ਤੇ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਹੋਣ ਨਾਲ ਮਠਿਆਈਆਂ ਤੇ ਰੈਸਟੋਰੈਂਟਾਂ ਦਾ ਖਾਣਾ ਮਹਿੰਗਾ ਹੋ ਸਕਦਾ ਹੈ। ਦੂਜੇ ਪਾਸੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਖਾਸ ਗੱਲ ਇਹ ਹੈ ਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਆਖਰੀ ਵਾਰ ਜੂਨ ਮਹੀਨੇ ‘ਚ ਬਦਲਾਅ ਕੀਤਾ ਗਿਆ ਸੀ। ਆਓ ਤੁਹਾਨੂੰ ਦੱਸਦੇ ਹਾਂ ਕਿ ਦੇਸ਼ ਦੇ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਿੰਨਾ ਵਾਧਾ ਹੋਇਆ ਹੈ ਤੇ ਹੁਣ ਕੀਮਤਾਂ ਕਿੰਨੀਆਂ ਹੋ ਗਈਆਂ ਹਨ।

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ’ਚ ਵਾਧਾ

IOCL ਦੇ ਅੰਕੜਿਆਂ ਅਨੁਸਾਰ ਦੇਸ਼ ਦੇ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੀ ਵਾਰ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 10 ਰੁਪਏ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਕੀਮਤ 2820 ਰੁਪਏ ਹੋ ਗਈ ਹੈ। ਉੱਥੇ ਹੀ ਕੋਲਕਾਤਾ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 17 ਰੁਪਏ ਦਾ ਵਾਧਾ ਹੋਇਆ ਹੈ ਤੇ ਕੀਮਤ 2971 ਰੁਪਏ ਹੋ ਗਈ ਹੈ। ਮੁੰਬਈ ‘ਚ 10.50 ਰੁਪਏ ਤੇ ਚੇਨਈ ‘ਚ 11.50 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਜਿਸ ਤੋਂ ਬਾਅਦ ਦੋਵਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਕ੍ਰਮਵਾਰ 2775 ਰੁਪਏ ਤੇ 2994.5 ਰੁਪਏ ਹੋ ਗਈਆਂ ਹਨ।

ਲਗਾਤਾਰ ਤੀਜੇ ਮਹੀਨੇ ਦੇਖਣ ਨੂੰ ਮਿਲਿਆ ਵਾਧਾ

IOCL ਦੇ ਅੰਕੜਿਆਂ ਅਨੁਸਾਰ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੀ ਵਾਰ ਵਾਧਾ ਹੋਇਆ ਹੈ। ਅਗਸਤ ਤੋਂ ਬਾਅਦ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 82 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਉੱਥੇ ਹੀ ਕੋਲਕਾਤਾ ‘ਚ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ 98.5 ਰੁਪਏ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਮੁੰਬਈ ਤੇ ਚੇਨਈ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ’ਚ ਕ੍ਰਮਵਾਰ 83.5 ਰੁਪਏ ਤੇ 88.5 ਰੁਪਏ ਦਾ ਵਾਧਾ ਹੋ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...