November 8, 2026, 1:18 am
----------- Advertisement -----------
HomeNewsBreaking Newsਬਿਜਲੀ ਬਿੱਲ ਨੇ ਕੱਢਿਆ ਸ਼ਖਸ ਦਾ ਧੂੰਆਂ, ਇੱਕ ਮਹੀਨੇ ਦਾ ਬਿੱਲ 29...

ਬਿਜਲੀ ਬਿੱਲ ਨੇ ਕੱਢਿਆ ਸ਼ਖਸ ਦਾ ਧੂੰਆਂ, ਇੱਕ ਮਹੀਨੇ ਦਾ ਬਿੱਲ 29 ਕਰੋੜ ਰੁਪਏ ! 

Published on

----------- Advertisement -----------

ਅਕਸਰ ਤੁਸੀ ਹਜ਼ਾਰਾਂ-ਲੱਖਾਂ ਰੁਪਏ ਬਿਜਲੀ ਦੇ ਬਿੱਲ ਆਉਣ ਦੀਆਂ ਖ਼ਬਰਾਂ ਪੜ੍ਹੀਆਂ ਹੋਣਗੀਆਂ। ਪਰ ਬੀਕਾਨੇਰ ਦੇ ਇੱਕ ਸ਼ਖਸ ਨੂੰ ਆਏ ਬਿੱਲ ਨੇ ਇਨ੍ਹੀਂ ਦਿਨੀ ਸੋਸ਼ਲ ਮੀਡੀਆ ‘ਤੇ ਹਾਹਾਕਾਰ ਮਚਾ ਰੱਖੀ ਹੈ। ਇਸ ਸ਼ਖਸ ਨੂੰ ਹਜ਼ਾਰਾਂ-ਲੱਖਾਂ ਨਹੀਂ ਸਗੋਂ 29 ਕਰੋੜ ਰੁਪਏ ਦਾ ਬਿੱਲ, ਬਿਜਲੀ ਵਿਭਾਗ ਨੇ ਭੇਜਿਆ ਹੈ, ਜਿਸ ਨੂੰ ਲੈ ਕੇ ਊਰਜਾ ਮੰਤਰੀ ਊਰਜਾ ਮੰਤਰੀ ਹੀਰਾਲਾਲ ਨਾਗਰ ਨੂੰ ਵੀ ਇਸਦੀ ਜਾਂਚ ਦੇ ਹੁਕਮ ਦੇਣੇ ਪਏ ਹਨ।

ਜਾਣਕਾਰੀ ਅਨੁਸਾਰ ਨੋਖਾ ਸਬ-ਡਿਵੀਜ਼ਨ ‘ਚ ਮੋਹਨ ਲਾਲ ਰਾਮਲਾਲ ਦੇ ਘਰ ਦਾ 29 ਕਰੋੜ ਰੁਪਏ ਦਾ ਬਿਜਲੀ ਬਿੱਲ ਆਇਆ ਹੈ। ਊਰਜਾ ਮੰਤਰੀ ਹੀਰਾਲਾਲ ਨਾਗਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪੂਰੇ ਮਾਮਲੇ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਮਿਲੀ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਲਤੀ ਕਿਸ ਪੱਧਰ ‘ਤੇ ਹੋਈ ਹੈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਸੀਂ ਕਾਰਵਾਈ ਕਰ ਰਹੇ ਹਾਂ।

ਮੋਹਨ ਲਾਲ ਰਾਮਲਾਲ ਨੇ ਕਿਹਾ ਕਿ ਬਿਜਲੀ ਵਿਭਾਗ ਨੇ ਉਸ ਨੂੰ ਜਦੋਂ ਇਹ 29 ਕਰੋੜ ਰੁਪਏ ਦਾ ਬਿਜਲੀ ਬਿੱਲ ਭੇਜਿਆ ਤਾਂ ਉਸ ਦੇ ਹੋਸ਼ ਉਡ ਗਏ ਅਤੇ ਆਪਣਾ ਸਿਰ ਫੜ ਕੇ ਬੈਠ ਗਿਆ। ਇਹ ਬਿੱਲ ਜੋਧਪੁਰ ਡਿਸਕੌਮ ਕੰਪਨੀ ਵੱਲੋਂ ਭੇਜਿਆ ਗਿਆ ਹੈ।

ਬਿਜਲੀ ਵਿਭਾਗ ਨੇ ਮੋਹਨ ਲਾਲ ਰਾਮਲਾਲ ਨੂੰ 29,67,74,905 ਰੁਪਏ ਦਾ ਬਿੱਲ ਭੇਜਿਆ ਹੈ। ਇਸ ਬਿੱਲ ਸਬੰਧੀ ਉਨ੍ਹਾਂ ਬਿਜਲੀ ਵਿਭਾਗ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਅਜੇ ਤੱਕ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਕਰੋੜਾਂ ਰੁਪਏ ਦਾ ਇਹ ਬਿਜਲੀ ਦਾ ਬਿੱਲ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਖਪਤਕਾਰ ਮੋਹਨ ਲਾਲ ਰਾਮਲਾਲ ਦੇ ਘਰ ਦਾ ਬਿਜਲੀ ਬਿੱਲ ਔਸਤਨ 1500 ਤੋਂ 2000 ਰੁਪਏ ਆਇਆ ਹੈ। ਪਰ ਹੁਣ ਇੰਨਾ ਜ਼ਿਆਦਾ ਬਿੱਲ ਦੇਖ ਕੇ ਪੂਰਾ ਪਰਿਵਾਰ ਪਰੇਸ਼ਾਨ ਹੈ। ਕਿਸੇ ਵਿਅਕਤੀ ਦੇ ਘਰ ਦਾ ਬਿਜਲੀ ਦਾ ਬਿੱਲ ਹਜ਼ਾਰਾਂ ਜਾਂ ਲੱਖਾਂ ‘ਚ ਨਹੀਂ ਸਗੋਂ ਕਰੋੜਾਂ ਰੁਪਏ ‘ਚ ਹੈ।

ਫਿਲਹਾਲ ਇਸ ਸਬੰਧੀ ਵਿਭਾਗ ਵੱਲੋਂ ਕੋਈ ਸਪੱਸ਼ਟੀਕਰਨ ਨਹੀਂ ਆਇਆ ਹੈ ਅਤੇ ਮੋਹਨ ਲਾਲ ਅਤੇ ਉਸ ਦਾ ਪਰਿਵਾਰ ਚਿੰਤਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...