September 23, 2026, 10:33 am
----------- Advertisement -----------
HomeNewsBreaking News1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ,...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

Published on

----------- Advertisement -----------

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ ਕੀਤਾ ਹੈ। ਇਹ ਬਦਲਾਅ ਅਜਿਹੇ ਸਮੇਂ ਹੋਇਆ ਹੈ ਜਦੋਂ ਦੇਸ਼ ਭਰ ਵਿਚ ਪਾਸਪੋਰਟ ਨੂੰ ਨਾਗਰਿਕਤਾ ਦਾ ਪ੍ਰਮਾਣ ਮੰਨੇ ਜਾਣ ਨੂੰ ਲੈ ਕੇ ਬਹਿਸ ਚੱਲ ਰਹੀ ਹੈ। ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਨਿਯਮ 2026 ਜਾਰੀ ਕਰਦੇ ਹੋਏ ਅਗਲੇ ਮਹੀਨੇ ਤੋਂ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨਵੇਂ ਨਿਯਮਾਂ ਤਹਿਤ 1 ਜੁਲਾਈ 2026 ਤੋਂ ਪਾਸਪੋਰਟ ਦੀਆਂ ਨਵੀਆਂ ਫੀਸਾਂ ਲਾਗੂ ਹੋਣਗੀਆਂ। ਇਸ ਬਦਲਾਅ ਤਹਿਤ ਹੁਣ ਪਾਸਪੋਰਟ ਬਣਾਉਣਾ 2 ਹਜ਼ਾਰ ਰੁਪਏ ਤੱਕ ਮਹਿੰਗਾ ਪੈ ਸਕਦਾ ਹੈ। ਇਸ ਤੋਂ ਪਹਿਲਾਂ ਸਾਲ 2012 ਵਿਚ ਆਖਰੀ ਵਾਰ ਪਾਸਪੋਰਟ ਬਣਾਉਣ ਦੀ ਫੀਸ ਵਧਾਈ ਗਈ ਸੀ। ਇਸ ਤਰ੍ਹਾਂ ਇਹ ਬਦਲਾਅ 14 ਸਾਲ ਬਾਅਦ ਹੋਇਆ ਹੈ।

ਸਰਕਾਰ ਨੇ ਇਸ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨਵੀਂ ਵਿਵਸਥਾ ਲਾਗੂ ਹੋਣ ਦੇ ਬਾਅਦ ਨਵਾਂ ਪਾਸਪੋਰਟ ਬਣਵਾਉਣ, ਪਾਸਪੋਰਟ ਰਿਨਿਊ ਕਰਾਉਣ ਤੇ ਹੋਰ ਸਬੰਧਤ ਸੇਵਾਵਾਂ ਲਈ ਸੋਧੀ ਹੋਈ ਫੀਸ ਦੇਣੀ ਹੋਵੇਗੀ। ਇਸ ਦੇ ਨਾਲ ਹੀ ਪਾਸਪੋਰਟ ਨਿਯਮ 1980 ਦੀ ਪੁਰਾਣੀ ਫੀਸ ਸੂਚੀ ਨੂੰ ਹਟਾ ਕੇ ਨਵੀਂ ਫੀਸ ਸੂਚੀ ਲਾਗੂ ਕਰ ਦਿੱਤੀ ਜਾਵੇਗੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ 1 ਜੁਲਾਈ ਤੋਂ ਸਾਰੀਆਂ ਪਾਸਪੋਰਟ ਸੇਵਾਵਾਂ ‘ਤੇ ਨਵੀਂ ਫੀਸ ਲਾਗੂ ਹੋਵੇਗੀ।

ਪਾਸਪੋਰਟ ਤੋਂ ਇਲਾਵਾ ਗੁਆਚੇ ਜਾਂ ਨੁਕਸਾਨੇ ਗਏ ਪਾਸਪੋਰਟ ਦੇ ਬਦਲੇ ਨਵਾਂ ਪਾਸਪੋਰਟ ਪੁਲਿਸ ਕਲੀਅਰੈਂਸ ਸਰਟੀਫਿਕੇਟ ਤੇ ਸਰੇਂਡਰ ਸਰਟੀਫਿਕੇਟ ਵਰਗੀਆਂ ਸੇਵਾਵਾਂ ਦੀਆਂ ਫੀਸ ਵੀ ਵਧਾਈਆਂ ਗਈਆਂ ਹਨ। ਜੇਕਰ ਤੁਹਾਡਾ 36 ਪੰਨ੍ਹਿਆਂ ਦਾ ਪਾਸਪੋਰਟ ਗੁਆਚ ਜਾਂਦਾ ਹੈ ਤਾਂ ਨਾਰਮਲ ਪ੍ਰੋਸੈਸਿੰਗ ਤਹਿਤ ਉਸ ਨੂੰ ਦੁਬਾਰਾ ਬਣਵਾਉਣ ਲਈ 5000 ਰੁਪਏ ਦੇਣੇ ਹੋਣਗੇ ਜਦੋਂ ਕਿ ਤਤਕਾਲ ਵਿਚ ਇਹ ਖਰਚ 7500 ਰੁਪਏ ਤੱਕ ਪਹੁੰਚ ਜਾਵੇਗਾ। ਇਸੇ ਤਰ੍ਹਾਂ 60 ਪੰਨ੍ਹਿਆਂ ਵਾਲਾ ਰਿਪਲੇਸਮੈਂਟ ਪਾਸਪੋਰਟ ਲਈ ਨਾਰਮਲ ਕੈਟਾਗਰੀ ਵਿਚ 6000 ਰੁਪਏ ਤੇ ਤਤਕਾਲ ਲਈ 8500 ਰੁਪਏ ਦੀ ਫੀਸ ਤੈਅ ਕੀਤੀ ਗਈ ਹੈ।

ਨਾਬਾਲਗ ਬਿਨੈਕਾਰਾਂ ਦੇ ਮਾਮਲੇ ਵਿਚ ਜੇਕਰ 36 ਪੰਨ੍ਹਿਆਂ ਦਾ ਪਾਸਪੋਰਟ ਗੁਆਚ ਜਾਂਦਾ ਹੈ ਜਾਂ ਡੈਮੇਜ ਹੋ ਜਾਂਦਾ ਹੈ ਤਾਂ ਉਸ ਨੂੰ ਬਦਲਵਾਉਣ ਲਈ ਨਾਰਮਲ ਕੈਟਾਗਰੀ ਵਿਚ 4250 ਰੁਪਏ ਖਰਚ ਹੋਣਗੇ ਦੂਜੇ ਪਾਸੇ ਜੇਕਰ ਕੋਈ ਆਪਣੇ ਬੱਚੇ ਦਾ ਗੁਆਚਿਆ ਹੋਇਆ ਪਾਸਪੋਰਟ ਤਤਕਾਲ ਸਰਵਿਸ ਜ਼ਰੀਏ ਜਲਦ ਬਣਵਾਉਣਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ 6750 ਰੁਪਏ ਦੀ ਫੀਸ ਚੁਕਾਉਣੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...