October 17, 2026, 7:45 am
----------- Advertisement -----------
HomeNewsBreaking Newsਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ,ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ...

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ,ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ

Published on

----------- Advertisement -----------

ਸ੍ਰੀ ਅੰਮ੍ਰਿਤਸਰ ਸਾਹਿਬ (4 ਅਕਤੂਬਰ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜਿਲ੍ਹੇ ਦੇ ਪਿੰਡ ਜਸਤਰਵਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹੜ੍ਹਾਂ ਕਾਰਨ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ।

ਇਸ ਦੌਰਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਕੀਤੇ ਐਲਾਨ ਦੇ ਤਹਿਤ ਸ੍ਰੀ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਅਤੇ ਮੰਦਿਰਾਂ ਦੇ ਪੁਜਾਰੀਆਂ ਨੂੰ ਮਹੀਨਾਵਾਰ ਪੰਜ ਹਜ਼ਾਰ ਰੁਪਏ ਵਿੱਤੀ ਸਹਾਇਤਾ ਲਈ ਚੈੱਕ ਤਕਸੀਮ ਕੀਤੇ ਗਏ।ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਲਈ ਪਹਿਲੀ ਕਿਸ਼ਤ ਵਜੋਂ 23 ਚੈਕ ਜਾਰੀ ਕੀਤੇ ਗਏ।

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ  ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਪੂਰੀ ਮਦਦ ਲਈ ਖੜ੍ਹਾ ਹੈ ਅਤੇ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਇਕੱਲਾ ਨਹੀਂ ਛੱਡੇਗਾ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਖ ਵੱਖ ਪਿੰਡਾਂ ਤੋਂ ਹਾਜ਼ਰ ਹੜ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆ ਸੁਣੀਆਂ।

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕ ਬੜੀ ਤਕਲੀਫ ਵਿੱਚੋ ਗੁਜਰ ਰਹੇ ਹਨ, ਸਰਕਾਰ ਸਿਰਫ ਤੇ ਸਿਰਫ਼ ਐਲਾਨਾਂ ਤੱਕ ਸੀਮਤ ਹੈ। ਸਰਕਾਰ ਤੁੰਰਤ ਪ੍ਰਭਾਵ ਨਾਲ ਸਾਰਥਕ ਕਦਮ ਉਠਾਉਣੇ ਹੋਏ ਯਕੀਨੀ ਬਣਾਵੇ ਕਿ, ਹੜ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਦੀ ਜ਼ਿੰਦਗੀ ਜਲਦੀ ਮੁੜ ਲੀਹ ਤੇ ਆ ਸਕੇ।

ਇਸ ਮੌਕੇ ਸ. ਸੁਰਜੀਤ ਸਿੰਘ ਰੱਖੜਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਤੇਜਿੰਦਰ ਸਿੰਘ ਸੰਧੂ,ਗਿਆਨੀ ਹਰਦੀਪ ਸਿੰਘ, ਪਰਮਪਾਲ ਸਿੰਘ ਸਭਰਾ,ਜਸਬੀਰ ਸਿੰਘ ਘੁੰਮਣ ਅਤੇ ਹਰਜਿੰਦਰ ਸਿੰਘ ਜਿੰਦਾ ਵੀ ਹਾਜ਼ਰ ਰਹੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...