November 16, 2026, 8:22 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

Published on

----------- Advertisement -----------

ਚੰਡੀਗੜ 17 ਸਤੰਬਰ ( ) ਅੱਜ ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰੇ ਨਿਯੁਕਤ ਗਏ ਹਨ।

ਜਿਸ ਵਿੱਚ ਮੁੱਖ ਬੁਲਾਰੇ ਸਿਆਸੀ ਖੇਤਰ ਲਈ ਅਤੇ ਮੁੱਖ ਬੁਲਾਰੇ ਧਾਰਮਿਕ ਖੇਤਰ ਲਈ ਨਿਯੁਕਤ ਕੀਤੇ ਗਏ ਹਨ। ਜਿਨਾਂ ਦੇ ਨਾਮ ਤੇ ਦਫ਼ਤਰ ਤੋਂ ਅਧਿਕਾਰਤ ਤੌਰ ਤੇ ਬਿਆਨ ਜਾਰੀ ਹੋਣਗੇ ਤੇ ਇਸੇ ਤਰਾਂ ਟੀਵੀ ਲਈ ਵੀ ਬਾਈਟਾਂ ਜਾਰੀ ਹੋਣਗੀਆਂ। ਦੂਸਰਾ ਜੋ ਵੱਡਾ ਖੇਤਰ ਹੈ ਕਿ ਬਹੁਤ ਸਾਰੇ ਟੀਵੀ ਚੈਨਲਾਂ ਤੇ ਵੈਬ ਚੈਨਲਾਂ ਤੇ ਡਿਬੇਟਾਂ ਹੁੰਦੀਆਂ ਹਨ ਜਿੰਨਾਂ ਤੇ ਬਹੁੱਤ ਸਾਰੇ ਬੁਲਾਰਿਆਂ ਦੀ ਜਰੂਰਤ ਹੈ ਸੋ ਟੀਵੀ ਡਿਬੇਟਾਂ ਲਈ ਵੀ ਬੁਲਾਰੇ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦਾ ਬਾਖੂਬੀ ਪੱਖ ਰੱਖਣਗੇ।

ਇਹਨਾਂ ਨਵ ਨਿਯੁਕਤ ਬੁਲਾਰਿਆਂ ਦੀ ਜਲਦੀ ਬਾਕਾਇਦਾ ਦੋ ਦਿੱਨਾਂ ਵਰਕਸ਼ਾਪ ਵੀ ਲਗਾਈ ਜਾਵੇਗੀ।

ੳ.  ਮੁੱਖ ਬੁਲਾਰੇ ਸਿਆਸੀ ਖੇਤਰ ਲਈ ਜਿੰਨਾਂ ਵਿੱਚ ਚਰਨਜੀਤ ਸਿੰਘ ਬਰਾੜ, ਬਰਜਿੰਦਰ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਜਥੇ: ਕਰਨੈਲ ਸਿੰਘ ਪੀਰਮੁਹੰਮਦ, ਗੁਰਜੀਤ ਸਿੰਘ ਤਲਵੰਡੀ ਹੋਣਗੇ।

ਅ.  ਮੁੱਖ ਬੁਲਾਰੇ ਧਾਰਮਿੱਕ ਖੇਤਰ ਲਈ ਜਿੰਨਾਂ ਵਿੱਚ ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾਂ, ਜਥੇ: ਜਸਵੰਤ ਸਿੰਘ ਪੂੜੈਣ, ਜਥੇ: ਜਸਬੀਰ ਸਿੰਘ ਘੁੰਮਣ, ਜਥੇ: ਸਤਵਿੰਦਰ ਸਿੰਘ ਟੌਹੜਾ, ਮਾਸਟਰ ਮਿੱਠੂ ਸਿੰਘ ਕਾਹਨੇਕੇ ਹੋਣਗੇ ਜੋ ਧਾਰਮਿੱਕ ਖੇਤਰ ਲਈ ਪਾਰਟੀ ਦਾ ਪੱਖ ਮਰਿਆਦਾ ਅਨੁਸਾਰ ਪੇਸ਼ ਕਰਨਗੇ।

ੲ.  ਬੁਲਾਰੇ ਟੀਵੀ ਡਿਬੇਟਾਂ ਲਈ ਜਿੰਨਾਂ ਵਿੱਚ ਸੁਖਵਿੰਦਰ ਸਿੰਘ ਔਲਖ, ਜਥੇ: ਭੁਪਿੰਦਰ ਸਿੰਘ ਸ਼ੇਖੂਪੁੱਰ, ਜਥੇ: ਤੇਜਾ ਸਿੰਘ ਕਮਾਲਪੁੱਰ, ਜਥੇ: ਸਤਵਿੰਦਰ ਸਿੰਘ ਰਮਦਾਸਪੁੱਰ, ਸਤਪਾਲ ਸਿੰਘ ਸਿੱਧੂ, ਭੋਲਾ ਸਿੰਘ ਗਿੱਲਪੱਤੀ, ਜਥੇ: ਹਰਿੰਦਰਪਾਲ ਸਿੰਘ ਟੌਹੜਾ, ਇਕਬਾਲ ਸਿੰਘ ਮੋਹਾਲੀ, ਜਥੇ: ਅਮਰਿੰਦਰ ਸਿੰਘ, ਜਗਜੀਤ ਸਿੰਘ ਕੋਹਲੀ, ਜਥੇ: ਅਵਤਾਰ ਸਿੰਘ ਧਮੋਟ, ਸੁਖਦੇਵ ਸਿੰਘ ਫਗਵਾੜਾ, ਰਣਧੀਰ ਸਿੰਘ ਦਿੜਬਾ, ਅਮਨਇੰਦਰ ਸਿੰਘ ਬਨੀ ਬਰਾੜ, ਹਰਦੀਪ ਸਿੰਘ ਡੋਡ, ਸ੍ਰੀ ਵਰੁਣ ਕਾਂਸਲ ਸ਼ੁਤਰਾਣਾ, ਐਡ: ਰਾਵਿੰਦਰ ਸਿੰਘ ਸ਼ਾਹਪੁੱਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...