April 19, 2026, 7:58 pm
----------- Advertisement -----------
HomeNewsBreaking Newsਸੁਖਬੀਰ ਬਾਦਲ ਨੂੰ ਗਿਆਨੀ ਰਘੁਬੀਰ ਸਿੰਘ ਦਾ ਖੁੱਲ੍ਹਾ ਸੱਦਾ: ਸ੍ਰੀ ਅਕਾਲ ਤਖ਼ਤ...

ਸੁਖਬੀਰ ਬਾਦਲ ਨੂੰ ਗਿਆਨੀ ਰਘੁਬੀਰ ਸਿੰਘ ਦਾ ਖੁੱਲ੍ਹਾ ਸੱਦਾ: ਸ੍ਰੀ ਅਕਾਲ ਤਖ਼ਤ ’ਤੇ ਲਿਆਓ ਸਾਜ਼ਿਸ਼ ਦੇ ਸਬੂਤ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਤਾਜ਼ਾ ਬਿਆਨ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ 2 ਦਸੰਬਰ 2024 ਨੂੰ ਸੁਣਾਈ ਗਈ ਧਾਰਮਿਕ ਤਨਖ਼ਾਹ (ਸੇਵਾ) ਨੂੰ ਇਕ ‘ਸਾਜ਼ਿਸ਼’ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਿਆਦਾਵਾਂ ਅਤੇ ਪੰਥਕ ਪਰੰਪਰਾਵਾਂ ਦੀ ਘੋਰ ਉਲੰਘਣਾ ਹੈ।

ਸਾਬਕਾ ਜਥੇਦਾਰ ਨੇ ਸਪੱਸ਼ਟ ਕੀਤਾ ਕਿ 2 ਦਸੰਬਰ ਦਾ ਫ਼ੈਸਲਾ ਕਿਸੇ ਨਿੱਜੀ ਰੰਜਿਸ਼ ਤਹਿਤ ਨਹੀਂ, ਸਗੋਂ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸੰਗਤ ਦੀ ਕਚਹਿਰੀ ਵਿਚ ਖੁਦ ਕਬੂਲ ਕੀਤੇ ਗਏ ਗੁਨਾਹਾਂ ਦੇ ਅਧਾਰ ‘ਤੇ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਸਾਰੀ ਲੀਡਰਸ਼ਿਪ ਨੇ ਮਾਈਕ ਫੜ੍ਹ ਕੇ ਸੰਗਤ ਦੇ ਸਾਹਮਣੇ ਆਪਣੀਆਂ ਭੁੱਲਾਂ ਮੰਨੀਆਂ ਸਨ ਅਤੇ ਲੱਗੀ ਹੋਈ ਸੇਵਾ ਵੀ ਨਿਭਾਈ ਸੀ। ਪਰ ਹੁਣ ਸੇਵਾ ਪੂਰੀ ਹੋਣ ਤੋਂ ਬਾਅਦ ਆਪਣੇ ਬਿਆਨਾਂ ਤੋਂ ਮੁੱਕਰ ਜਾਣਾ ਅਤੇ ਇਸ ਨੂੰ ਸਾਜ਼ਿਸ਼ ਦੱਸਣਾ ਮੰਦਭਾਗਾ ਹੈ।

ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕੋਈ ਵੀ ਦਿਨ ਮੁਕਰਰ ਕਰ ਲੈਣ ਅਤੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ। ਉੱਥੇ ਗੁਰੂ ਸਾਹਿਬ ਦੇ ਪ੍ਰਕਾਸ਼ ਅਤੇ ਪੰਜ ਸਿੰਘ ਸਾਹਿਬਾਨ ਦੀ ਹਜ਼ੂਰੀ ਵਿਚ ਉਹ ਇਹ ਸਾਬਤ ਕਰਨ ਕਿ ਇਹ ਫ਼ੈਸਲਾ ਕਿਸੇ ਸਾਜ਼ਿਸ਼ ਦਾ ਹਿੱਸਾ ਸੀ। ਸਾਬਕਾ ਜਥੇਦਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਜੇਕਰ ਇਹ ਸਾਜ਼ਿਸ਼ ਸਾਬਤ ਹੁੰਦੀ ਹੈ, ਤਾਂ ਪੰਥ ਜੋ ਵੀ ਸਜ਼ਾ ਉਨ੍ਹਾਂ (ਸਿੰਘ ਸਾਹਿਬਾਨ) ਨੂੰ ਲਗਾਏਗਾ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।ਉਨ੍ਹਾਂ ਅਖੀਰ ਵਿਚ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ ਅਤੇ ਇਸ ‘ਤੇ ਉਂਗਲ ਉਠਾਉਣਾ ਸਿੱਖੀ ਸਿਧਾਂਤਾਂ ਦੇ ਵਿਰੁੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...