November 11, 2025, 12:55 pm
----------- Advertisement -----------
HomeNewsBreaking Newsਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ...

ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ ਦਿਲਪ੍ਰੀਤ ਬਾਬਾ ਹੋਏ ਬਰੀ, ਪਟਿਆਲ ਦੀ ਪਤਨੀ ਭਗੌੜਾ ਘੋਸ਼ਿਤ

Published on

----------- Advertisement -----------

 ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ ‘ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਰੀ ਕਰ ਦਿੱਤਾ ਹੈ। ਮੁਹਾਲੀ ਪੁਲਿਸ ਅਦਾਲਤ ਵਿੱਚ ਗਿੱਪੀ ਗਰੇਵਾਲ ਨੂੰ ਫਿਰੌਤੀ ਮੰਗਣ ਦੀ ਗੱਲ ਸਾਬਤ ਨਹੀਂ ਕਰ ਸਕੀ, ਜਿਸ ‘ਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ। ਉਧਰ, ਅਦਾਲਤ ਨੇ ਇਸੇ ਮਾਮਲੇ ‘ਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ।ਜੁਡੀਸ਼ੀਅਲ ਮੈਜਿਸਟ੍ਰੇਟ ਸਵਿਤਾ ਦਾਸ ਦੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਾਇੱਜਤ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ ਮਾਮਲੇ ਦੀ ਸੁਣਵਾਈ ਦੌਰਾਨ ਮੁਹਾਲੀ ਪੁਲਿਸ ਅਦਾਲਤ ਵਿੱਚ ਵੁਆਇਸ ਮੈਸੇਜ ਅਤੇ ਚੈਟ ਦਾ ਰਿਕਾਰਡ ਵੀ ਆਨ ਰਿਕਾਰਡ ਲਿਆਉਣ ਵਿੱਚ ਫੇਲ੍ਹ ਸਾਬਤ ਰਹੀ।ਉਧਰ, ਅਦਾਲਤ ਵਲੋਂ ਇਸ ਮਾਮਲੇ ਵਿੱਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਰੇਨੂੰ ਨੂੰ ਅਦਾਲਤ ਵਿੱਚੋਂ ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਅਦਾਲਤ ਵਲੋਂ ਉਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ।ਰੇਨੂੰ ‘ਤੇ ਦੋਸ਼ ਹੈ ਕਿ ਦਿਲਪ੍ਰੀਤ ਬਾਬਾ ਨੇ ਜਦੋਂ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ, ਉਸ ਯੋਜਨਾ ਸਮੇਂ ਰੇਨੂੰ ਵੀ ਉਨ੍ਹਾਂ ਦੇ ਨਾਲ ਸੀ। ਰੇਨੂੰ ਉਤਰਾਖੰਡ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਲੱਕੀ ਨਾਲ ਪ੍ਰੇਮ ਵਿਆਹ ਹੋਇਆ ਦੱਸਿਆ ਜਾ ਰਿਹਾ ਹੈ । ਲੱਕੀ ਇਸ ਸਮੇਂ ਅਰਮੀਨੀਆ ਦੀ ਜੇਲ ਵਿਚ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿੱਚ ਦਿਲਪ੍ਰੀਤ ਬਾਬਾ, ਸੁਖਪ੍ਰੀਤ ਬੁੱਢਾ ਅਤੇ ਰੇਨੂੰ ਵਿਰੁਧ ਧਾਰਾ 387,506,201,120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਸੀ

ਗਿੱਪੀ ਗਰੇਵਾਲ ਦੀ ਸ਼ਿਕਾਇਤਤੇ 2018 ‘ ਦਰਜ ਹੋਇਆ ਸੀ ਮਾਮਲਾ

ਜ਼ਿਕਰਯੋਗ ਹੈ ਕਿ ਥਾਣਾ ਫੇਜ-8 ਦੀ ਪੁਲਿਸ ਨੇ ਗਾਇਕ ਰੁਪਿੰਦਰ ਸਿੰਘ ਉਰਫ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਦਿਲਪ੍ਰੀਤ ਬਾਬਾ ਖਿਲਾਫ ਫਿਰੌਤੀ ਲਈ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਸੀ ਅਤੇ ਨਾਲ ਹੀ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਗਿੱਪੀ ਗਰੇਵਾਲ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਗਿੱਪੀ ਗਰੇਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਦਿਲਪ੍ਰੀਤ ਬਾਬੇ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਉਸ ਨਾਲ ਗੱਲ ਨਾਲ ਕੀਤੀ ਤਾਂ ਗਿੱਪੀ ਦਾ ਹਾਲ ਪਰਮੀਸ਼ ਵਰਮਾ ਅਤੇ ਚਮਕੀਲੇ ਵਰਗਾ ਹੋਵੇਗਾ। ਗਿੱਪੀ ਨੇ ਪੁਲਿਸ ਨੂੰ ਉਕਤ ਮੋਬਾਇਲ ਨੰਬਰ ਜਿਸ ਤੋਂ ਧਮਕੀ ਮਿਲੀ ਸੀ, ਵੀ ਦਿੱਤੇ ਸਨ। ਇਸ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਤੋਂ ਭਾਰਤ ਲਿਆ ਕੇ ਨਾਮਜ਼ਦ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...