May 13, 2026, 4:14 pm
----------- Advertisement -----------
HomeNewsBreaking NewsPSEB 12ਵੀਂ ਦਾ Result ਜਾਰੀ, ਟੌਪ-3 ‘ਚ ਤਿੰਨੋਂ ਕੁੜੀਆਂ, ਬਰਨਾਲਾ ਦੀ ਹਰਸੀਰਤ...

PSEB 12ਵੀਂ ਦਾ Result ਜਾਰੀ, ਟੌਪ-3 ‘ਚ ਤਿੰਨੋਂ ਕੁੜੀਆਂ, ਬਰਨਾਲਾ ਦੀ ਹਰਸੀਰਤ ਨੇ ਲਏ 500/500 ਨੰਬਰ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਬੋਰਡ ਵੱਲੋਂ ਬੁੱਧਵਾਰ ਦੁਪਹਿਰ 3 ਵਜੇ ਨਤੀਜਾ ਜਾਰੀ ਕੀਤਾ ਗਿਆ ਹੈ। ਇੱਕ ਵਾਰ ਫਿਰ ਧੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਕਿਉਂਕਿ ਟੌਪ-3 ਵਿੱਚ ਤਿੰਨੋਂ ਹੀ ਧੀਆਂ ਹਨ।

ਬਰਨਾਲਾ ਦੀ ਹਰਸੀਰਤ ਕੌਰ ਟੌਪ-3 ਵਿੱਚੋਂ ਪਹਿਲੇ ਸਥਾਨ ‘ਤੇ ਹੈ। ਹਰਸੀਰਤ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਮਨਵੀਰ ਕੌਰ ਦੂਜੇ ਸਥਾਨ ’ਤੇ ਰਹੀ। ਮਨਵੀਰ ਨੇ 500 ਵਿੱਚੋਂ 498 ਨੰਬਰ ਹਾਸਲ ਕੀਤੇ ਹਨ। ਮਾਨਸਾ ਦੀ ਅਰਸ਼ ਤੀਜੇ ਸਥਾਨ ‘ਤੇ ਹੈ। ਅਰਸ਼ ਨੇ ਵੀ 500 ਵਿੱਚੋਂ 498 ਨੰਬਰ ਹਾਸਲ ਕੀਤੇ ਹਨ।ਨਤੀਜੇ ਦਾ ਲਿੰਕ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਉਪਲਬਧ ਹੋਵੇਗਾ। ਇਸ ਦੇ ਨਾਲ ਹੀ ਨਤੀਜੇ ਦਾ ਲਿੰਕ ਡਿਜੀਲਾਕਰ ਪੋਰਟਲ ਅਤੇ ਇਸ ਦੀ ਐਪ ‘ਤੇ ਵੀ ਉਪਲਬਧ ਕਰਵਾਇਆ ਜਾਵੇਗਾ।ਵਿਦਿਆਰਥੀ SMS ਰਾਹੀਂ ਵੀ ਨਤੀਜਾ ਦੇਖ ਸਕਦੇ ਹਨ। ਇਸਦੇ ਲਈ, PB12 ਰੋਲ ਨੰਬਰ ਲਿਖੋ ਅਤੇ 5676750 ‘ਤੇ SMS ਭੇਜੋ। SMS ਭੇਜਣ ਤੋਂ ਬਾਅਦ ਤੁਹਾਡਾ ਨਤੀਜਾ ਕੁਝ ਸਮੇਂ ਬਾਅਦ ਬੋਰਡ ਵੱਲੋਂ ਭੇਜਿਆ ਜਾਵੇਗਾ।

ਪੀਐਸਈਬੀ ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ, 2024 ਤੱਕ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ, 2024 ਤੱਕ ਕਰਵਾਈਆਂ ਗਈਆਂ ਸਨ। ਸਾਰੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੀਆਂ ਅਸਲ ਮਾਰਕਸ਼ੀਟਾਂ ਲੈਣ ਲਈ ਆਪਣੇ-ਆਪਣੇ ਸਕੂਲਾਂ ਵਿੱਚ ਜਾਣਾ ਪਵੇਗਾ। ਮਾਰਕ ਸ਼ੀਟ ਭਵਿੱਖ ਦੀ ਪੜ੍ਹਾਈ ਅਤੇ ਦਾਖਲਾ ਪ੍ਰਕਿਰਿਆ ਲਈ ਇੱਕ ਜ਼ਰੂਰੀ ਦਸਤਾਵੇਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...