October 24, 2026, 3:27 am
----------- Advertisement -----------
HomeNewsਕੇਂਦਰੀ ਜੇਲ੍ਹ ਗੋਇੰਦਵਾਲ 'ਚ ਕੈਦੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵਾਲਿਆਂ ਨੇ ਪੁਲਿਸ...

ਕੇਂਦਰੀ ਜੇਲ੍ਹ ਗੋਇੰਦਵਾਲ ‘ਚ ਕੈਦੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵਾਲਿਆਂ ਨੇ ਪੁਲਿਸ ‘ਤੇ ਲਗਾਇਆ ਇਲਜ਼ਾਮ

Published on

----------- Advertisement -----------

ਤਰਨਤਾਰਨ: ਤਰਨਤਾਰਨ ਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਇੱਕ ਕੈਦੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 28 ਸਾਲਾਂ ਕੈਦੀ ਨਸ਼ਾ ਛੱਡਣ ਲਈ ਦਵਾਈਆਂ ਨਾ ਮਿਲਣ ਕਾਰਨ ਪਰੇਸ਼ਾਨ ਸੀ। ਉਹ 23 ਮਾਰਚ ਤੋਂ ਜੇਲ੍ਹ ਵਿੱਚ ਸੀ। ਮ੍ਰਿਤਕ ਕੈਦੀ ਦੀ ਪਛਾਣ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਲੱਖੇਕੇ ਦੇ ਰਹਿਣ ਵਾਲੇ ਬਲਕਾਰ ਸਿੰਘ ਉਰਫ ਕੌੜਾ ਵਜੋਂ ਹੋਈ ਹੈ। ਉਸ ਨੂੰ ਆਬਕਾਰੀ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ 23 ਮਾਰਚ ਤੋਂ ਜੇਲ੍ਹ ਵਿੱਚ ਸੀ।

ਤਰਨਤਾਰਨ ਦੇ ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਸਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸਨੂੰ ਦਵਾਈ ਨਹੀਂ ਮਿਲ ਰਹੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਬਲਕਾਰ ਨਸ਼ੇ ਦਾ ਆਦੀ ਸੀ ਅਤੇ ਪਿਛਲੇ ਦੋ ਦਿਨਾਂ ਤੋਂ ਜੇਲ੍ਹ ਵਿੱਚ ਨਸ਼ਾ ਛੁਡਾਉਣ ਲਈ ਨਸ਼ਾ ਨਾ ਮਿਲਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਹਾਲਾਂਕਿ ਐਸਐਸਪੀ ਨੇ ਕਿਹਾ ਕਿ ਅਜੇ ਤੱਕ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।

ਬਲਕਾਰ ਨੇ ਬੈਰਕ ਨੰਬਰ 13 ਦੇ ਕਮਰੇ ਨੰਬਰ 3 ਦੇ ਬਾਥਰੂਮ ਵਿੱਚ ਕੱਪੜੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦੋਂ ਸਾਥੀ ਕੈਦੀਆਂ ਨੇ ਉਸ ਨੂੰ ਲਟਕਦਾ ਦੇਖਿਆ ਤਾਂ ਜੇਲ੍ਹ ਸਟਾਫ ਨੂੰ ਸੂਚਨਾ ਦਿੱਤੀ ਗਈ। ਬਲਕਾਰ ਨੂੰ ਰਾਤ ਕਰੀਬ 9 ਵਜੇ ਖਡੂਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕੈਦੀ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਜੇਲ੍ਹ ਦੇ ਬਾਹਰ ਧਰਨਾ ਵੀ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...