September 11, 2026, 9:03 pm
----------- Advertisement -----------
HomePunjabbusinessਸੋਨੇ 'ਤੇ ਹਾਲਮਾਰਕਿੰਗ ਦਾ ਨਵਾਂ ਨਿਯਮ 1 ਅਪ੍ਰੈਲ ਤੋਂ ਹੋਵੇਗਾ ਲਾਗੂ, ਪੜ੍ਹੋ...

ਸੋਨੇ ‘ਤੇ ਹਾਲਮਾਰਕਿੰਗ ਦਾ ਨਵਾਂ ਨਿਯਮ 1 ਅਪ੍ਰੈਲ ਤੋਂ ਹੋਵੇਗਾ ਲਾਗੂ, ਪੜ੍ਹੋ ਇਸ ਨਾਲ ਜੁੜੀ ਸਾਰੀ ਜਾਣਕਾਰੀ

Published on

----------- Advertisement -----------

ਕੇਂਦਰ ਸਰਕਾਰ ਨੇ ਸੋਨੇ ਅਤੇ ਇਸ ਦੇ ਗਹਿਣਿਆਂ ਦੀ ਵਿਕਰੀ ਅਤੇ ਖਰੀਦ ਨਾਲ ਸਬੰਧਤ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਬਦਲਾਅ ਦੇ ਅਨੁਸਾਰ, 1 ਅਪ੍ਰੈਲ ਤੋਂ ਸੋਨੇ ਅਤੇ ਇਸ ਦੇ ਗਹਿਣਿਆਂ ‘ਤੇ ਲਾਜ਼ਮੀ ਤੌਰ ‘ਤੇ ਹਾਲਮਾਰਕਡ ਵਿਲੱਖਣ ਪਛਾਣ ਨੰਬਰ (HUID) ਹੋਣਾ ਚਾਹੀਦਾ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਸੋਨਾ ਬਾਜ਼ਾਰ ਵਿੱਚ ਨਹੀਂ ਵਿਕ ਸਕਦਾ। ਖਪਤਕਾਰ ਮਾਮਲਿਆਂ ਦੇ ਵਿਭਾਗ ਦੇ ਵਧੀਕ ਸਕੱਤਰ ਨੇ ਦੱਸਿਆ ਕਿ ਵਰਤਮਾਨ ਵਿੱਚ 4 ਅਤੇ 6 ਅੰਕ ਵਾਲੇ ਹਾਲਮਾਰਕ ਵਰਤੇ ਜਾਂਦੇ ਹਨ।
ਮੰਤਰਾਲੇ ਦਾ ਕਹਿਣਾ ਹੈ ਕਿ ਹੁਣ ਸਿਰਫ਼ 6 ਅੰਕਾਂ ਵਾਲਾ ਹਾਲਮਾਰਕ ਹੀ ਵੈਧ ਹੋਵੇਗਾ। ਸਰਕਾਰ ਮੁਤਾਬਕ 4 ਅਤੇ 6 ਅੰਕਾਂ ਯਾਨੀ 2 ਵੱਖ-ਵੱਖ ਤਰ੍ਹਾਂ ਦੇ ਹਾਲਮਾਰਕ ਕਾਰਨ ਲੋਕ ਭੰਬਲਭੂਸੇ ਵਿਚ ਪੈ ਰਹੇ ਸਨ। ਇੱਕ ਹੋਰ ਬਦਲਾਅ ਹਾਲਮਾਰਕ ਦੇ ਲਿਖਣ ਦੇ ਤਰੀਕੇ ਵਿੱਚ ਕੀਤਾ ਗਿਆ. ਪਹਿਲਾਂ ਡਿਜਿਟ ਹਾਲਮਾਰਕਿੰਗ ਹੁੰਦੀ ਸੀ, ਜਿਸ ਨੂੰ ਅਲਫਾਨਿਊਮੇਰਿਕ (ਸੰਖਿਆਵਾਂ ਅਤੇ ਅੱਖਰਾਂ ਵਾਲੇ) ਵਿੱਚ ਬਦਲ ਦਿੱਤਾ ਗਿਆ ਹੈ। ਹੁਣ 4 ਅੰਕਾਂ ਦੀ ਹਾਲਮਾਰਕਿੰਗ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ।
ਦੱਸ ਦਈਏ ਕਿ ਜੋ ਸੋਨਾ ਤੁਸੀਂ ਸੁਨਿਆਰੇ ਤੋਂ ਖਰੀਦਦੇ ਹੋ, ਉਹ ਸ਼ੁੱਧ ਹੈ ਜਾਂ ਨਹੀਂ, ਇਸ ਦੀ ਜਾਂਚ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਭਾਵ ਬੀ.ਆਈ.ਐਸ ਕਰਦੀ ਹੈ ਇਹ ਸੰਸਥਾ ਸੋਨੇ, ਚਾਂਦੀ ਅਤੇ ਹੋਰ ਕੀਮਤੀ ਧਾਤਾਂ ਤੋਂ ਬਣੇ ਗਹਿਣਿਆਂ ਜਾਂ ਕਲਾਕ੍ਰਿਤੀਆਂ ਦੀ ਜਾਂਚ ਕਰਦੀ ਹੈ। ਜੇਕਰ ਧਾਤ ਸ਼ੁੱਧ ਹੈ, ਤਾਂ ਇਸ ਨੂੰ ਇੱਕ ਟੈਗ ਦਿੱਤਾ ਜਾਂਦਾ ਹੈ। ਇਸ ਸਾਰੀ ਪ੍ਰਕਿਰਿਆ ਨੂੰ ਹਾਲਮਾਰਕਿੰਗ ਕਿਹਾ ਜਾਂਦਾ ਹੈ। ਹੁਣ ਭਾਰਤ ਸਰਕਾਰ ਨੇ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਸੁਨਿਆਰੇ ਹਾਲਮਾਰਕਿੰਗ ਤੋਂ ਬਿਨਾਂ ਸੋਨੇ ਦੀ ਬਣੀ ਕੋਈ ਵੀ ਚੀਜ਼ ਨਹੀਂ ਵੇਚ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...