November 16, 2026, 4:29 pm
----------- Advertisement -----------
HomeNewsBreaking Newsਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ IIT,...

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ IIT, NIT ਅਤੇ AIIMS ਦੀ ਮੁਫ਼ਤ ਤਿਆਰੀ

Published on

----------- Advertisement -----------

ਚੰਡੀਗੜ੍ਹ, 3 ਜਨਵਰੀ 2026:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ।

ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈਆਈਟੀ, ਐਨਆਈਟੀ ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿੱਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ 554 ਵਿਦਿਆਰਥੀਆਂ (367 ਲੜਕੀਆਂ, 187 ਲੜਕਿਆਂ) ਨੇ ਸਿਖਲਾਈ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਪਿਛੋਕੜ ਨੂੰ ਵਿਚਾਰੇ ਬਿਨਾਂ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ-ਲਿਖਾਈ ਅਤੇ ਕਰੀਅਰ ਸੇਧ ਆਦਿ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਦ੍ਰਿੜ੍ਹ ਵਚਨਬੱਧਤਾ ਦਾ ਸਬੂਤ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ, “ਪੇਸ ਵਿੰਟਰ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਣਾ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਅਥਾਹ ਸਮਰੱਥਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਮਰੱਥ ਬਣਾਉਂਦਿਆਂ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਦੀ ਹੈ ਅਤੇ ਕਿਸੇ ਵੀ ਪਿਛੋਕੜ ਨੂੰ ਵਿਚਾਰੇ ਬਿਨਾਂ ਯੋਗ ਵਿਦਿਆਰਥੀਆਂ ਨੂੰ ਚੋਟੀ ਦੇ ਅਦਾਰਿਆਂ ਵਿੱਚ ਪੜ੍ਹਨ ਦਾ ਇੱਕ ਨਿਰਪੱਖ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਅਜਿਹਾ ਸਿੱਖਿਆ ਮਾਹੌਲ ਸਿਰਜ ਰਹੇ ਹਾਂ, ਜੋ ਉੱਤਮਤਾ ਅਤੇ ਸਮਾਨਤਾ ਨੂੰ ਤਰਜੀਹ ਦਿੰਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਦੀਆਂ ਦੇ ਕੈਂਪ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵਿਆਪਕ ਮੁਹਿੰਮਾਂ ਵਿੱਚੋਂ ਇੱਕ ਸੀ, ਜਿਸ ਵਿੱਚ ਵਿਦਿਆਰਥੀਆਂ ਦੀ ਚੋਣ ਲਈ ਮੁਕਾਬਲੇ ਵਾਲੀ ਪਾਰਦਰਸ਼ੀ ਅਤੇ ਨਿਰਪੱਖ  ਪ੍ਰਕਿਰਿਆ ਰੱਖੀ ਗਈ ਅਤੈ ਉਨ੍ਹਾਂ ਨੂੰ ਬਹੁ-ਪੜਾਵੀ ਚੋਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਪਿਆ। ਇਸ ਚੋਣ ਪ੍ਰਕਿਰਿਆ ਵਿੱਚ ਮੌਕ ਟੈਸਟਾਂ, ਕੰਸੈਪਚੂਅਲ ਕਲੈਰਿਟੀ, ਅਕਾਦਮਿਕ ਇਕਸਾਰਤਾ ਅਤੇ ਅਧਿਆਪਕਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਯੋਗ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਸਮੁਚਿਤ ਪਹੁੰਚ ਨੂੰ ਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਹਰੇਕ ਸੈਂਟਰ ਵਿਖੇ 20% ਸੀਟਾਂ ਆਮ ਸਰਕਾਰੀ ਸਕੂਲਾਂ ਅਤੇ ਡਰਾਪ-ਈਅਰ ਉਮੀਦਵਾਰਾਂ ਲਈ ਰਾਖਵੀਆਂ ਰੱਖੀਆਂ ਜਾਂਦੀਆਂ ਹਨ, ਜੋ ਮੈਰੀਟੋਰੀਅਸ ਵਿਦਿਆਰਥੀਆਂ ਲਈ ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਤੋਂ ਇਲਾਵਾ ਬਾਕੀਆਂ ਨੂੰ ਵੀ ਇਸ ਪਹਿਲ ਦੇ ਦਾਇਰੇ ਹੇਠ ਲਿਆਉਂਦਾ ਹੈ।

ਸ. ਬੈਂਸ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਇੱਕ ਵਿਆਪਕ ਤਜਰਬਾ ਪ੍ਰਦਾਨ ਕੀਤਾ, ਜਿਨ੍ਹਾਂ  ਵਿੱਚ ਫਿਜ਼ਿਕਸ ਵਾਲਾ, ਵਿਦਿਆ ਮੰਦਰ ਅਤੇ ਅਵੰਤੀ ਫੈਲੋਜ਼ ਵਰਗੀਆਂ ਚੋਟੀ ਦੀਆਂ ਕੋਚਿੰਗ ਸੰਸਥਾਵਾਂ ਦੇ ਮਾਹਿਰਾਂ ਨੇ  ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ। ਇਨ੍ਹਾਂ ਕੈਪਾਂ ਦਾ ਪਾਠਕ੍ਰਮ ਜੇਈਈ ਅਤੇ ਨੀਟ ਪੈਟਰਨਾਂ ਮੁਤਾਬਕ ਕੰਸੈਪਟ ਕਲੈਰਿਟੀ ਅਤੇ ਉੱਨਤ ਸਮੱਸਿਆ-ਹੱਲ ‘ਤੇ ਕੇਂਦਰਤ ਹੈ। ਇਸ ਤੋਂ ਇਲਾਵਾ ਰੋਜ਼ਾਨਾ ਡਾਊਟ-ਕਲੀਅਰਿੰਗ ਸੈਸ਼ਨ, ਵਨ-ਟੂ-ਵਨ ਮੈਂਟਰਿੰਗ ਅਤੇ ਸਟ੍ਰੈਸ ਮੈਨੇਜਮੈਂਟ, ਕਰੀਅਰ ਸੇਧ ਅਤੇ ਮਨੋਰੰਜਕ ਗਤੀਵਿਧੀਆਂ ‘ਤੇ ਆਧਾਰਤ ਮਾਡਿਊਲ ਵਿਦਿਆਰਥੀਆਂ ਦੀ ਸੰਪੂਰਨ ਭਲਾਈ ਨੂੰ ਯਕੀਨੀ ਬਣਾਉਂਦੇ ਹਨ। ਇਸ ਦੇ ਨਾਲ ਹੀ ਬਿਹਤਰ ਅਤੇ  ਸੁਰੱਖਿਅਤ ਰਿਹਾਇਸ਼ੀ ਸਹੂਲਤਾਂ ਨੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ।

ਉਨ੍ਹਾਂ ਭਰੋਸਾ ਜਤਾਇਆ ਕੀਤਾ ਕਿ ਸਰਦੀਆਂ ਦੇ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁਰੂਆਤੀ ਸਮੇਂ ਵਿੱਚ ਹੀ ਮਹੱਤਵਪੂਰਨ ਸਿਖਲਾਈ ਪ੍ਰਦਾਨ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ‘ਚ ਮਹੱਤਵਪੂਰਨ ਸੁਧਾਰ ਲਿਆਉਣਗੇ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫਾਈਨਲ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 265 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ, 45 ਨੇ ਜੇਈਈ ਐਡਵਾਂਸਡ ਅਤੇ 847 ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹੁਣ ਦੇਸ਼ ਦੇ ਚੋਟੀ ਦੇ ਪੇਸ਼ੇਵਰ ਕਰੀਅਰ ਕੋਰਸਾਂ ਲਈ ਇੱਕ ਲਾਂਚਪੈਡ ਵਜੋਂ ਕੰਮ ਕਰ ਰਹੇ ਹਨ।

ਮਜ਼ਬੂਤ ਸਰਕਾਰੀ ਪ੍ਰਬੰਧਾਂ ਨੇ ਕੋਚਿੰਗ ਵਿੱਚ ਗੁਣਵੱਤਾ ਅਤੇ ਬਰਾਬਰੀ ਯਕੀਨੀ ਬਣਾਈ

ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਰਾਹੀਂ “ਪੇਸ” ਪ੍ਰੋਗਰਾਮ ਤਹਿਤ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧਕੀ ਅਤੇ ਅਕਾਦਮਿਕ ਇੰਤਜ਼ਾਮ ਕੀਤੇ ਸਨ। ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਵਿੱਚ ਤਿੰਨ ਰਿਹਾਇਸ਼ੀ ਕੇਂਦਰਾਂ ਵਿੱਚ ਲਗਾਏ ਗਏ ਇਹ ਕੋਚਿੰਗ ਕੈਂਪ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਭ ਤੋਂ ਵੱਡੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਇਤਾ ਵਾਸਤੇ ਪਹਿਲਕਦਮੀ ਕੀਤੀ ਗਈ ਸੀ, ਜਿਸ ਵਿੱਚ ਮਿਆਰੀ ਅਕਾਦਮਿਕ ਯੋਜਨਾਬੰਦੀ, ਪੂਰਨ ਨਿਗਰਾਨੀ ਅਤੇ ਸਾਰੀਆਂ ਥਾਵਾਂ ਉੱਤੇ ਇੱਕਸਾਰ ਸਿਲੇਬਸ ਡਿਲੀਵਰੀ ਸ਼ਾਮਲ ਸੀ। ਨਿਰਪੱਖਤਾ ਨੂੰ ਯਕੀਨੀ ਬਣਾਉਂਦਿਆਂ ਸਰਕਾਰ ਨੇ ਹਰੇਕ ਕੇਂਦਰ ਵਿੱਚ ਦੂਜੇ ਸਰਕਾਰੀ ਸਕੂਲਾਂ ਅਤੇ ਡ੍ਰੌਪ-ਯੀਅਰ ਦੇ ਚਾਹਵਾਨ ਵਿਦਿਆਰਥੀਆਂ ਲਈ 20 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਸਨ, ਤਾਂ ਜੋ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਰਿਹਾਇਸ਼ੀ ਸਕੂਲਾਂ ਤੋਂ ਇਲਾਵਾ ਦੂਜੇ ਸਕੂਲਾਂ ਦੇ ਵਿਦਿਆਰਥੀਆਂ ਤੱਕ ਵੀ ਇਸ ਪਹਿਲਕਦਮੀ ਦਾ ਲਾਭ ਪਹੁੰਚ ਸਕੇ।

ਪੰਜਾਬ ਸਰਕਾਰ ਨੇ ਰਿਹਾਇਸ਼ੀ ਕੈਂਪਾਂ ਵਿੱਚ ਮੁਕੰਮਲ ਪ੍ਰਬੰਧ ਯਕੀਨੀ ਬਣਾਏ ਸਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਇਕਾਗਰਤਾ, ਸਿੱਖਣ ਦਾ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਵਿਦਿਆਰਥੀਆਂ ਨੂੰ ਸੁਰੱਖਿਅਤ ਰਿਹਾਇਸ਼, ਪੌਸ਼ਟਿਕ ਭੋਜਨ, 24 ਘੰਟੇ ਨਿਗਰਾਨੀ,  ਮੈਡੀਕਲ ਅਤੇ  ਕਾਊਂਸਲਿੰਗ ਸਹਾਇਤਾ ਦਿੱਤੀ ਗਈ। ਵਿਦਿਆਰਥੀਆਂ ਲਈ ਨਾਮਵਰ ਕੋਚਿੰਗ ਸੰਸਥਾਵਾਂ ਨਾਲ ਭਾਈਵਾਲੀ ਰਾਹੀਂ ਅਕਾਦਮਿਕ ਡਿਲੀਵਰੀ ਤੋਂ ਇਲਾਵਾ ਰੋਜ਼ਾਨਾ ਦੁਬਿਧਾ ਦੂਰ ਕਰਨ ਵਾਲੇ ਸੈਸ਼ਨ, ਢਾਂਚਾਗਤ ਮੈਂਟਰਸ਼ਿਪ, ਤਣਾਅ ਪ੍ਰਬੰਧਨ ਅਤੇ ਕਰੀਅਰ ਮਾਰਗਦਰਸ਼ਨ ‘ਤੇ ਧਿਆਨ ਕੇਂਦਰਤ ਕਰਨ ਵਾਲੇ ਸੰਪੂਰਨ ਮੋਡਿਊਲਾਂ ਰਾਹੀਂ ਮਦਦ ਕੀਤੀ ਗਈ। ਇਹ ਪ੍ਰਬੰਧ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਈਆਈਟੀ, ਐਨਆਈਟੀ, ਏਮਜ਼ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਲਈ ਹੌਸਲੇ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਦੇ ਹੋਏ ਉੱਤਮਤਾ, ਬਰਾਬਰੀ ਅਤੇ ਵਿਦਿਆਰਥੀ ਭਲਾਈ ਦੇ ਮੱਦੇਨਜ਼ਰ ਕੀਤੇ ਯਤਨਾਂ ਨੂੰ ਦਰਸਾਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...