April 18, 2025, 3:38 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ...

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

Published on

----------- Advertisement -----------



 ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ  ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਪਹਿਲਕਦਮੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹਨਾਂ ਬੱਚਿਆਂ ਨੂੰ ਰੁਜ਼ਗਾਰ ਯੋਗ ਹੁਨਰਾਂ ਨਾਲ ਲੈਸ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ 18 ਸਾਲ ਦੇ ਹੁੰਦਿਆਂ ਹੀ  ਉਹਨਾਂ ਦੀ ਵਿੱਤੀ ਸੁਤੰਤਰਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਵੱਖ-ਵੱਖ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ 187 ਬੱਚਿਆਂ ਨੂੰ ਸੁੰਦਰਤਾ ਸੰਭਾਲ, ਹੇਅਰ ਡਰੈਸਿੰਗ, ਮਲਟੀ-ਟੈਕਨੀਸ਼ੀਅਨ ਹੁਨਰ ਅਤੇ ਮੋਬਾਈਲ ਫੋਨ ਰਿਪੇਅਰ ਦੀ ਸਿਖਲਾਈ ਦਿੱਤੀ ਜਾਵੇਗੀ। ਪ੍ਰੋਗਰਾਮ ਉਹਨਾਂ ਨੂੰ ਇਹਨਾਂ ਕਿੱਤਿਆਂ ਵਿੱਚ ਹੱਥੀਂ ਸਿਖਲਾਈ ਪ੍ਰਦਾਨ ਕਰਕੇ ਸਵੈ-ਨਿਰਭਰ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ, ਜਿਸ ਨਾਲ ਉਹਨਾਂ ਦੀ ਰੁਜ਼ਗਾਰ ਯੋਗਤਾ ਅਤੇ ਉੱਦਮੀ ਸਮਰੱਥਾ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਲਈ, ਸਰਕਾਰ ਨੇ ਨਾਮਵਰ ਸਿਖਲਾਈ ਸੰਸਥਾਵਾਂ ਅਤੇ ਉਦਯੋਗ ਮਾਹਿਰਾਂ ਨੂੰ ਸ਼ਾਮਲ ਕੀਤਾ  ਹੈ।  ਇਹਨਾਂ ਸੈਸ਼ਨਾਂ ਨੂੰ ਸਿਧਾਂਤਕ ਗਿਆਨ ਅਤੇ ਪ੍ਰੈਕਟੀਕਲ ਅਨੁਭਵ ਪ੍ਰਦਾਨ ਕਰਨ ਲਈ ਢਾਂਚਾ ਬਣਾਇਆ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਖਲਾਈ ਪੂਰੀ ਹੋਣ ਤੇ ਬੱਚਿਆਂ ਨੂੰ ਸਰਟੀਫੀਕੇਟ ਦਿੱਤਾ ਜਾਵੇ।  ਇਸ ਤੋਂ ਇਲਾਵਾ, ਉਨਾਂ ਨੂੰ ਵਿੱਤੀ ਸਾਖਰਤਾ ਅਤੇ ਉੱਦਮਤਾ ਨਾਲ ਰੂਬਰੂ ਕਰਵਾਇਆ ਜਾਵੇਗਾ, ਜਿਸ ਨਾਲ ਉਹ ਸਵੈ-ਰੁਜਗਾਰ ਦੇ ਮੌਕਿਆਂ ਦੀ ਖੋਜ ਕਰ ਸਕਣਗੇ।

 ਡਾ: ਬਲਜੀਤ ਕੌਰ ਨੇ ਦੱਸਿਆ ਕਿ ਕਿੱਤਾਮੁਖੀ ਸਿਖਲਾਈ ਤੋਂ ਇਲਾਵਾ ਸਰਕਾਰ ਇਨਾਂ ਬੱਚਿਆਂ ਦੇ ਸਰਵਪੱਖੀ ਵਿਕਾਸ ‘ਤੇ ਵੀ ਧਿਆਨ ਦੇ ਰਹੀ ਹੈ।  ਉਹਨਾਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਅਤੇ ਉਹਨਾਂ ਨੂੰ ਪੇਸ਼ੇਵਰ ਅਤੇ ਸਮਾਜਿਕ ਏਕੀਕਰਨ ਲਈ ਤਿਆਰ ਕਰਨ ਲਈ ਵਿਸ਼ੇਸ਼ ਕਾਉਂਸਲਿੰਗ ਸੈਸ਼ਨ ਅਤੇ ਪ੍ਰਸਨੈਲਟੀ ਡਿਵੈਲਪਮੈਂਟ ਵਰਕਸਾਪਾਂ ਕਰਵਾਈਆਂ ਜਾਣਗੀਆਂ। ਇਹ ਉਪਰਾਲੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਮਦਦ ਕਰਨਗੇ।

 ਮੰਤਰੀ ਨੇ ਦੱਸਿਆ ਕਿ ਇਨਾਂ ਬੱਚਿਆਂ ਨੂੰ ਹੋਰ ਸਹਾਇਤਾ ਦੇਣ ਲਈ ਸਰਕਾਰ ਵੱਖ-ਵੱਖ ਉਦਯੋਗਾਂ ਅਤੇ ਸੇਵਾ ਖੇਤਰਾਂ ਵਿੱਚ ਨੌਕਰੀਆਂ ਦੀ ਨਿਯੁਕਤੀ ਦੀ ਸਹੂਲਤ ਦੇਵੇਗੀ। ਕਾਰੋਬਾਰਾਂ ਅਤੇ ਸੰਸਥਾਵਾਂ ਦੇ ਤਾਲਮੇਲ ਨਾਲ ਨੌਜਵਾਨ ਨੂੰ ਹਾਸਲ ਕੀਤੇ ਹੁਨਰਾਂ ਮੁਤਾਬਿਕ ਰੁਜਗਾਰ ਲੈਣ ਦੇ ਮੌਕੇ ਮਿਲਣਗੇ।  ਜਿਹੜੇ ਲੋਕ ਸਵੈ-ਰੁਜਗਾਰ ਅਪਣਾਉਂਣਾ ਚਾਹੁੰਦੇ ਹਨ, ਉਨਾਂ ਲਈ ਸਰਕਾਰ ਲੋੜੀਂਦੀ ਸੇਧ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਗਰੀਬ ਬੱਚਿਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇਸ ਪਹਿਲਕਦਮੀ ਲਈ 40 ਲੱਖ ਰੁਪਏ ਅਲਾਟ ਕੀਤੇ ਹਨ।  ਉਹਨਾਂ ਨੂੰ ਜਰੂਰੀ ਹੁਨਰ ਅਤੇ ਕਰੀਅਰ ਦੇ ਮੌਕੇ ਪ੍ਰਦਾਨ ਕਰਕੇ, ਸਰਕਾਰ ਦਾ ਉਦੇਸ਼ ਉਹਨਾਂ ਨੂੰ ਇੱਕ ਸਨਮਾਨਜਨਕ ਅਤੇ ਸਵੈ-ਨਿਰਭਰ ਜੀਵਨ ਜਿਉਣ ਵਿੱਚ ਮਦਦ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਇੱਕ ਸਮਾਵੇਸੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨ ਲਈ ਪੰਜਾਬ ਸਰਕਾਰ ਦੇ ਦਿ੍ੜ ਸਮਰਪਣ ਨੂੰ ਦਰਸਾਉਂਦੀ ਹੈ,ਜਿੱਥੇ ਹਰੇਕ ਬੱਚੇ ਭਾਵੇਂ ਉਹ ਕਿਸੇ ਵੀ ਪਿਛੋਕੜ ਦਾ ਹੋਵੇ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਭਵਿੱਖ ਬਣਾਉਣ ਦਾ ਮੌਕਾ ਮਿਲੇਗਾ।
———–

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ...

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration)...

ਫ਼ਿਲਮ ਜਾਟ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ...

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਅਦ, ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ...