September 30, 2026, 11:42 am
----------- Advertisement -----------
HomeNewsBreaking News ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

Published on

----------- Advertisement -----------

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ ਕੀਤਾ ਗਿਆ ਹੈ। ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਬੰਦ ਹੋਣਗੇ। ਇਸ ਤੋਂ ਪਹਿਲਾਂ, ਸਕੂਲ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੁੰਦਾ ਸੀ।

ਇਹ ਨਵੇਂ ਨਿਯਮ ਰਾਜ ਭਰ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਲਾਗੂ ਹੋਣਗੇ। ਇਹ ਟਾਈਮ ਟੇਬਲ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਇਹ ਨਿਯਮ ਰਾਜ ਦੇ 19,000 ਤੋਂ ਵੱਧ ਸਕੂਲਾਂ ਵਿੱਚ ਲਾਗੂ ਕੀਤੇ ਜਾਣਗੇ।

ਸਕੂਲ ਸਿੱਖਿਆ ਵਿਭਾਗ ਨੇ ਮੌਸਮ ਵਿੱਚ ਆ ਰਹੀ ਤਬਦੀਲੀ ਅਤੇ ਅਕਾਦਮਿਕ ਸੈਸ਼ਨ ਦੀ ਸਮਾਂ-ਸਾਰਣੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਪੰਜਾਬ ਵਿੱਚ, ਵਿਦਿਅਕ ਸੈਸ਼ਨ ਦੌਰਾਨ ਸਕੂਲ ਦੇ ਸਮੇਂ ਵਿੱਚ 3 ਵਾਰ ਬਦਲਾਅ ਕੀਤਾ ਜਾਂਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ, ਸਕੂਲ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੁੰਦਾ ਹੈ। 1 ਅਕਤੂਬਰ ਤੋਂ 31 ਅਕਤੂਬਰ ਤੱਕ, ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੁੰਦਾ ਹੈ, ਜਦੋਂ ਕਿ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇਹ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਹੁੰਦਾ ਹੈ।

1 ਨਵੰਬਰ ਤੋਂ 28 ਫਰਵਰੀ ਤੱਕ, ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੁੰਦਾ ਹੈ ਅਤੇ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇਹ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੁੰਦਾ ਹੈ।

ਹਾਲਾਂਕਿ ਪ੍ਰਾਈਵੇਟ ਸਕੂਲਾਂ ਲਈ ਇਹ ਨਿਯਮ ਲਾਗੂ ਕਰਨਾ ਜਾਂ ਨਾ ਕਰਨਾ ਉਨ੍ਹਾਂ ਦੀ ਮਰਜੀ ਤੇ ਨਿਰਭਰ ਹੈ। ਨਿੱਜੀ ਸਕੂਲ ਆਪਣੀ ਸਹੂਲਤ ਮੁਤਾਬਿਕ ਸਕੂਲਾਂ ਦੇ ਟਾਈਮ ਵਿੱਚ ਬਦਲਾਅ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...