September 9, 2026, 11:41 am
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ਲਈ ਚਾਰ ‘ਮੈਗਾ ਸ਼ਨੀਵਾਰ ਸਫਾਈ ਮੁਹਿੰਮਾਂ’ ਦਾ ਵੀ ਐਲਾਨ ਕੀਤਾ।

ਇਹ ਵਿਸ਼ੇਸ਼ ਮੁਹਿੰਮ 29 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੌਰਾਨ 14 ਨਗਰ ਨਿਗਮਾਂ ਅਤੇ 152 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਨੂੰ ਕਵਰ ਕੀਤਾ ਗਿਆ।

ਅੱਜ ਇੱਥੇ ਐਮ.ਸੀ. ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ‘ਐਮ-ਸੇਵਾ’ ਐਪ ਰਾਹੀਂ ਹੁਣ ਤੱਕ 6459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 5407 (83% ਤੋਂ ਵੱਧ) ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,‘‘ ਆਖਰੀ ਦਿਨ ਤੱਕ ਨਾਗਰਿਕਾਂ ਦੀ ਭਰਵੀਂ ਭਾਗੀਦਾਰੀ ਅਤੇ ਐਮ-ਸੇਵਾ ਐਪ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਇਸ ਮੁਹਿੰਮ ਨੂੰ 12 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ।’’

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ, ‘‘ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਅਤੇ ਇਸਨੂੰ ਸਾਫ਼ ਰੱਖਣਾ ਸਾਡਾ ਸਾਰਿਆਂ ਦਾ ਸਮੂਹਿਕ ਫਰਜ਼ ਹੈ। ਇਸ ਮੁਹਿੰਮ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਵੱਛਤਾ ਅਤੇ ਸਫ਼ਾਈ ਅਸੰਭਵ ਹੈ। ਅਸੀਂ ਸਿਰਫ਼ ਕੂੜੇ ਦਾ ਨਿਪਟਾਰਾ ਹੀ ਨਹੀਂ ਕਰ ਰਹੇ ਬਲਕਿ ਸ਼ਹਿਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਆਕਾਰ ਦੇ ਰਹੇ ਹਾਂ।’’

ਉਨ੍ਹਾਂ ਕਿਹਾ ਕਿ ਸਰਕਾਰ ਹੁਣ ਇਸ ਚੱਲ ਰਹੀ ਮੁਹਿੰਮ ਤੋਂ ਇਲਾਵਾ ਨਾਗਰਿਕਾਂ ਦੀ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਅੱਗੇ ਕਿਹਾ ਇਸ ਉਦੇਸ਼ ਲਈ 12 ਸਤੰਬਰ ਤੋਂ ਅਗਲੇ ਚਾਰ ਸ਼ਨੀਵਾਰ ਗੈਰ-ਸਰਕਾਰੀ ਸੰਗਠਨਾਂ, ਮਾਰਕੀਟ ਐਸੋਸੀਏਸ਼ਨਾਂ, ਯੂਥ ਕਲੱਬਾਂ, ਧਾਰਮਿਕ ਸੰਗਠਨਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਚੱਲਣ ਵਾਲੀਆਂ ਚਾਰ ‘ਮੈਗਾ ਸਫਾਈ ਮੁਹਿੰਮਾਂ’ ਦਾ ਆਯੋਜਨ ਕੀਤਾ ਜਾਵੇਗਾ। ਮੰਤਰੀ ਨੇ ਕਿਹਾ, ‘‘ਅਸੀਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਨੀਵਾਰ ਸਵੇਰੇ ਸਿਰਫ਼ ਦੋ ਤੋਂ ਤਿੰਨ ਘੰਟੇ ਕੱਢਣ ਅਤੇ ਸਾਡੇ ਪਾਰਕਾਂ, ਬਾਜ਼ਾਰਾਂ ਅਤੇ ਆਂਢ-ਗੁਆਂਢ ਦੀ ਸਫਾਈ ਵਿੱਚ ਸਾਡੇ ਨਾਲ ਸ਼ਾਮਲ ਹੋਣ।’’

ਮੰਤਰੀ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਕੂੜਾ-ਕਰਕਟ ਦੇ ਵੱਡੇ ਢੇਰਾਂ (ਜੀਵੀਪੀਜ਼) ’ਤੇ ਦੁਬਾਰਾ ਕੂੜਾ ਜਮ੍ਹਾਂ ਹੋਣ ਤੋਂ ਰੋਕਣ ਲਈ ਸਾਰੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨ ਸਬੰਧੀ ਪ੍ਰਣਾਲੀ ਸ਼ੁਰੂ ਕੀਤੀ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੁਲੈਕਸ਼ਨ ਵੈਨ ਦੇ ਆਉਣ ਤੱਕ ਆਪਣਾ ਕੂੜਾ ਘਰ ਵਿੱਚ ਸੰਭਾਲ ਕੇ ਰੱਖਿਆ ਜਾਵੇ ਅਤੇ ਚੇਤਾਵਨੀ ਦਿੱਤੀ ਕਿ ਜਾਗਰੂਕਤਾ ਪੜਾਅ ਤੋਂ ਬਾਅਦ ਜਨਤਕ ਥਾਵਾਂ ’ਤੇ ਕੂੜਾ ਸੁੱਟਣ ’ਤੇ ਸਖ਼ਤ ਜੁਰਮਾਨੇ ਕੀਤੇ ਜਾਣਗੇ।

ਉਨ੍ਹਾਂ ਜੋਰ ਦਿੰਦਿਆਂ ਕਿਹਾ ,‘‘ਮੈਂ ਪਿਛਲੇ 10 ਦਿਨਾਂ ਵਿੱਚ ਨਿੱਜੀ ਤੌਰ ’ਤੇ ਕੁਰਾਲੀ, ਖਰੜ ਅਤੇ ਨੰਗਲ ਵਰਗੇ ਕਸਬਿਆਂ ਦਾ ਦੌਰਾ ਕੀਤਾ ਹੈ, ਰੋਜ਼ਾਨਾ ਦੋ- ਤੋਂ ਤਿੰਨ ਘੰਟੇ ਇਲਾਕੇ ਵਿੱਚ ਬਿਤਾਏ ਹਨ ਅਤੇ ਦੇਖਿਆ ਹੈ ਕਿ ਸਾਡੇ ਸਫਾਈ ਸੇਵਕ ਕਿੰਨੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਪਰ ਨਾਗਰਿਕਾਂ ਦੇ ਸਹਿਯੋਗ ਤੋਂ ਬਿਨਾਂ ਵਧੀਆ ਤੋਂ ਵਧੀਆ ਯਤਨ ਵੀ ਅਸਫਲ ਰਹਿ ਜਾਂਦੇ ਹਨ। ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਨਾਗਰਿਕ ਸੂਝ ਤੋਂ ਬਿਨਾਂ ਜਾਪਾਨ ਵਰਗੇ ਸਾਫ਼-ਸੁਥਰੇ ਸ਼ਹਿਰ ਨਹੀਂ ਬਣਾ ਸਕਦੇ। ’’

ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਿੰਮ ਦੌਰਾਨ ਅਣਥੱਕ ਯਤਨਾਂ ਲਈ ਵਿਧਾਇਕਾਂ, ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਕੌਂਸਲਰਾਂ ਅਤੇ ਸੈਨੀਟੇਸ਼ਨ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਹਿੰਮ ਦੇ ਸਮਾਪਤ ਹੋਣ ਉਪਰੰਤ ਸਥਾਈ ਤੌਰ ’ਤੇ ਖ਼ਤਮ ਕੀਤੇ ਗਏ ਕੂੜੇ ਦੇ ਵੱਡੇ ਢੇਰਾਂ (ਜੀ.ਵੀ.ਪੀ.) ਦੀਆਂ ਤਸਵੀਰਾਂ ਸਬੂਤਾਂ ਵਜੋਂ ਇੱਕ ਵਿਸਤ੍ਰਿਤ ਡੇਟਾ ਵਿਸ਼ਲੇਸ਼ਣ ਦੇ ਨਾਲ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ,‘‘ਇਹ ਸਿਰਫ਼ ਸ਼ੁਰੂਆਤ ਹੈ। ਸਾਡੇ ਬਜ਼ੁਰਗਾਂ ਦੇ ਆਸ਼ੀਰਵਾਦ ਅਤੇ ਸਾਡੇ ਨੌਜਵਾਨਾਂ ਦੀ ਊਰਜਾ ਨਾਲ, ਪੰਜਾਬ ਸ਼ਹਿਰੀ ਸੈਨੀਟੇਸ਼ਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰੇਗਾ।’’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...