November 11, 2026, 2:40 pm
----------- Advertisement -----------
HomeNewsBreaking Newsਕੇਂਦਰ ਨੇ SKM ਗੈਰ ਸਿਆਸੀ ਨੂੰ ਚਿੱਠੀ ਰਾਹੀ ਭੇਜਿਆ ਵੱਡਾ ਸੁਨੇਹਾ !...

ਕੇਂਦਰ ਨੇ SKM ਗੈਰ ਸਿਆਸੀ ਨੂੰ ਚਿੱਠੀ ਰਾਹੀ ਭੇਜਿਆ ਵੱਡਾ ਸੁਨੇਹਾ ! ਡੱਲੇਵਾਲ ਨੇ ਆਪ ਦਿੱਤੀ ਜਾਣਕਾਰੀ

Published on

----------- Advertisement -----------

SKM ਗੈਰ ਸਿਆਸੀ ਵਿੱਚ ਸ਼ਾਮਲ ਦੋਵੇ ਮੋਰਚਾ ਨੂੰ ਕੇਂਦਰ ਨੇ ਇੱਕ ਹੋਰ ਮੀਟਿੰਗ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੀ ਕੇਂਦਰ ਨਾਲ ਦੂਜੀ ਮੀਟਿੰਗ 22 ਫ਼ਰਵਰੀ ਨੂੰ ਹੋਵੇਗੀ। ਚੰਡੀਗੜ੍ਹ ਦੇ ਸੈਕਟਰ 26 ਵਿਚ ਸ਼ਾਮ 6 ਵਜੇ ਹੋਵੇਗੀ। ਕੇਂਦਰ ਦਾ ਪੱਤਰ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਭੇਜਿਆ ਗਿਆ ਹੈ। ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਵੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਹੈ ।

ਤਕਰੀਬਨ ਇੱਕ ਸਾਲ ਦੇ ਬਾਅਦ 14 ਫ਼ਰਵਰੀ ਨੂੰ ਕੇਂਦਰ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਹੋਈ ਸੀ । ਮੀਟਿੰਗ ਵਿੱਚ ਹਾਲਾਂਕਿ ਕੋਈ ਠੋਸ ਨਤੀਜ਼ਾ ਨਹੀਂ ਨਿਕਲਿਆ ਸੀ ਪਰ ਦੋਵਾਂ ਨੇ ਚੰਗੇ ਮਾਹੌਲ ਵਿੱਚ ਮੀਟਿੰਗ ਹੋਣ ਦਾ ਦਾਅਵਾ ਜ਼ਰੂਰ ਕੀਤਾ ਸੀ । ਮੰਤਰੀ ਪ੍ਰਹਿਲਾਦ ਜੋਸ਼ੀ ਨੇ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਸੀ ਪਰ ਉਨ੍ਹਾਂ ਨੇ ਇਸ ਤੋਂ ਸਾਫ ਇਨਕਾਰ ਕਰ ਦਿੱਤਾ ਸੀ ।

14 ਫਰਵਰੀ ਦੀ ਮੀਟਿੰਗ ਵਿੱਚ ਜਗਜੀਤ ਸਿੰਘ ਡੱਲੇਵਾਲ ਐਂਬੂਲੈਂਸ ਦੇ ਜ਼ਰੀਏ ਪਹੁੰਚੇ ਸਨ । ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਵਫ਼ਦ ਵਿੱਚ ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ, ਖੇਤੀਬਾੜੀ ਸਕੱਤਰ, ਮਨਿੰਦਰ ਕੌਰ ਦਿਵੇਦੀ ਵਧੀਕ ਸਕੱਤਰ ਖੇਤੀਬਾੜੀ, ਜੁਆਇੰਟ ਸਕੱਤਰ ਮਾਰਕੀਟਿੰਗ, ਜੁਆਇੰਟ ਸਕੱਤਰ ਫੂਡ, ਡਾਇਰੈਕਟਰ (MI) ਸ਼ਾਮਲ ਰਹੇ, ਜਦਕਿ ਕਿਸਾਨਾਂ ਵੱਲੋਂ 28 ਆਗੂ ਸ਼ਾਮਲ ਸਨ ਮੀਟਿੰਗ ਤਕਰੀਬਨ 3 ਘੰਟੇ ਚੱਲੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...