ਸੰਯੁਕਤ ਕਿਸਾਨ ਮੋਰਚੇ ਵੱਲੋ ਅੰਦੋਲਨ ਦੇ 377ਵਾਂ ਦਿਨ ਪ੍ਰੈੱਸ ਬੁਲੇਟਿਨ ਜਾਰੀ ਕਰ ਵੱਡੀ ਜਾਣਕਾਰੀ ਸਾਝੀ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਅਂ ਨੇ ਕਿਹਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਸਿੰਘੂ ਮੋਰਚਾ ‘ਤੇ ਮੁੜ ਮੀਟਿੰਗ ਕਰੇਗਾ।ਜਿਸ ਤੋਂ ਬਾਅਦ ਮੋਰਚਾ ਚੁੱਕਣ ਦਾ ਰਸਮੀ ਫੈਸਲਾ ਲਿਆ ਜਾਵੇਗਾ।
ਦਰਅਸਲ ਅੱਜ ਭਾਰਤ ਸਰਕਾਰ ਤੋਂ ਸੋਧਿਆ ਖਰੜਾ ਪ੍ਰਸਤਾਵ ‘ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸਹਿਮਤੀ ਬਣੀ ਹੈ। ਜਿਸ ਤੋ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਆਗੂਆ ਨ ਕਿਹਾ ਕਿ “ਸੰਯੁਕਤ ਕਿਸਾਨ ਮੋਰਚਾ ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ ਪ੍ਰਸਤਾਵ ਪ੍ਰਾਪਤ ਕਰਨ ਦੀ ਪੁਸ਼ਟੀ ਕਰਦਾ ਹੈ ਅਤੇ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ, ਸੰਯੁਕਤ ਕਿਸਾਨ ਮੋਰਚਾ ਦੇ ਅੰਦਰ ਇੱਕ ਸਹਿਮਤੀ ਬਣ ਗਈ ਹੈ। ਹੁਣ ਸਰਕਾਰ ਦੇ ਲੈਟਰਹੈੱਡ ‘ਤੇ ਦਸਤਖਤ ਕੀਤੇ ਇੱਕ ਰਸਮੀ ਸੰਚਾਰ ਦੀ ਉਡੀਕ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਕੱਲ੍ਹ ਦੁਪਹਿਰ 12 ਵਜੇ ਸਿੰਘੂ ਬਾਰਡਰ ‘ਤੇ ਦੁਬਾਰਾ ਮੀਟਿੰਗ ਕਰੇਗਾ, ਜਿਸ ਤੋਂ ਬਾਅਦ ਮੋਰਚਾ ਚੁੱਕਣ ਦਾ ਰਸਮੀ ਫੈਸਲਾ ਲਿਆ ਜਾਵੇਗਾ।”