May 13, 2026, 4:17 pm
----------- Advertisement -----------
HomeNewsBreaking Newsਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

Published on

----------- Advertisement -----------

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਆਪਣੀ ਆਉਣ ਵਾਲੀ ਫਿਲਮ ‘ਸ਼ੌਂਕੀ ਸਰਦਾਰਾ’ ਦੀ ਰਿਲੀਜ਼ ਤੋਂ ਪਹਿਲਾਂ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਲਈ ਆਏ ਹਨ ਤਾਂ ਜੋ ਫਿਲਮ ਸਫਲ ਹੋ ਸਕੇ ਅਤੇ ਉਨ੍ਹਾਂ ਨੂੰ ਦਰਸ਼ਕਾਂ ਦਾ ਆਸ਼ੀਰਵਾਦ ਮਿਲੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁੱਗੂ ਗਿੱਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਾ ਉਨ੍ਹਾਂ ਦੀ ਚਿਰੋਕਣੀ ਇੱਛਾ ਸੀ ਅਤੇ ਅੱਜ ਉਨ੍ਹਾਂ ਨੂੰ ਇਹ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਕਿਹਾ ਕਿ ਉਹ ਅਧਿਆਤਮਕ ਊਰਜਾ ਨਾਲ ਹੁਣ ਆਪਣੀ ਆਉਣ ਵਾਲੀ ਫਿਲਮ ਦੇ ਪ੍ਰਚਾਰ ਅਤੇ ਰਿਲੀਜ਼ ਦੀਆਂ ਤਿਆਰੀਆਂ ਵਿੱਚ ਰੁੱਝ ਜਾਣਗੇ। ਗੁੱਗੂ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੀ ਨਵੀਂ ਫਿਲਮ ‘ਸ਼ੌਂਕੀ ਸਰਦਾਰਾ’ 16 ਮਈ ਨੂੰ ਰਿਲੀਜ਼ ਹੋ ਰਹੀ ਹੈ। ਇਸ ਫਿਲਮ ਵਿੱਚ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਬੱਬੂ ਮਾਨ ਅਤੇ ਗੁਰੂ ਰੰਧਾਵਾ ਦੇ ਨਾਲ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਉਹ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਉਮੀਦ ਕਰਦੇ ਹਨ ਕਿ ਇਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲੇਗਾ।

ਗੁੱਗੂ ਗਿੱਲ ਨੇ ਕਿਹਾ ਕਿ ਉਹ ਹਮੇਸ਼ਾ ਅਜਿਹੇ ਕਿਰਦਾਰਾਂ ਨੂੰ ਪਹਿਲ ਦਿੰਦੇ ਹਨ ਜੋ ਸਮਾਜ ਨੂੰ ਸਕਾਰਾਤਮਕ ਸੰਦੇਸ਼ ਦਿੰਦੇ ਹਨ। ਆਪਣੀਆਂ ਫਿਲਮਾਂ ‘ਸਿਕੰਦਰ’, ‘ਬਦਲਾ ਜੱਟੀ ਦਾ’, ‘ਜੱਟ ਤੇ ਜ਼ਮੀਨ’ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖਾਸ ਸਨ ਕਿਉਂਕਿ ਉਨ੍ਹਾਂ ਨੇ ਇਨ੍ਹਾਂ ਵਿਚ ਚੁਣੌਤੀਪੂਰਨ ਅਤੇ ਪ੍ਰਭਾਵਸ਼ਾਲੀ ਭੂਮਿਕਾਵਾਂ ਨਿਭਾਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...