September 7, 2026, 3:40 pm
----------- Advertisement -----------
HomeNewsLatest News'ਪ੍ਰੇਮਿਕਾ ਨੂੰ ਉਸ ਦੇ ਪਤੀ ਤੋਂ ਛੁਡਵਾ ਕੇ ਮੈਨੂੰ ਸੌਂਪਿਆ ਜਾਵੇ', ਗੁਜਰਾਤ...

‘ਪ੍ਰੇਮਿਕਾ ਨੂੰ ਉਸ ਦੇ ਪਤੀ ਤੋਂ ਛੁਡਵਾ ਕੇ ਮੈਨੂੰ ਸੌਂਪਿਆ ਜਾਵੇ’, ਗੁਜਰਾਤ ਹਾਈਕੋਰਟ ‘ਚ ਵਿਅਕਤੀ ਵੱਲੋਂ ਦਾਇਰ ਪਟੀਸ਼ਨ

Published on

----------- Advertisement -----------

ਗੁਜਰਾਤ ਹਾਈਕੋਰਟ ‘ਚ ਇਕ ਵੱਖਰਾ ਮਾਮਲਾ ਦੇਖਣ ਨੂੰ ਮਿਲਿਆ ਹੈ। ਇਕ ਵਿਅਕਤੀ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਪ੍ਰੇਮਿਕਾ ਨੂੰ ਉਸ ਦੇ ਪਤੀ ਤੋਂ ਛੁਡਵਾ ਕੇ ਉਸ ਦੇ ਹਵਾਲੇ ਕੀਤਾ ਜਾਵੇ।
ਦੱਸ ਦਈਏ ਕਿ ਇਹ ਮਾਮਲਾ ਬਨਾਸਕਾਂਠਾ ਜ਼ਿਲ੍ਹੇ ਦਾ ਹੈ। ਪਟੀਸ਼ਨਕਰਤਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਜਿਸ ਔਰਤ ਦੀ ਉਹ ਹਿਰਾਸਤ ਮੰਗ ਰਿਹਾ ਹੈ, ਉਸ ਦਾ ਵਿਆਹ ਉਸ ਦੀ ਮਰਜ਼ੀ ਦੇ ਵਿਰੁੱਧ ਕਿਸੇ ਹੋਰ ਵਿਅਕਤੀ ਨਾਲ ਹੋਇਆ ਹੈ, ਅਤੇ ਉਸਦੀ ਓਥੇ ਬਣ ਨਹੀਂ ਰਹੀ ਹੈ। ਔਰਤ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਨੂੰ ਛੱਡ ਕੇ ਉਸ ਕੋਲ ਰਹਿਣ ਲਈ ਆ ਗਈ। ਉਹ ਇਕੱਠੇ ਰਹੇ ਅਤੇ ਲਿਵ-ਇਨ ਰਿਲੇਸ਼ਨਸ਼ਿਪ ਸਮਝੌਤੇ ‘ਤੇ ਦਸਤਖਤ ਵੀ ਕੀਤੇ। ਹਾਲਾਂਕਿ, ਕੁਝ ਸਮੇਂ ਬਾਅਦ ਔਰਤ ਦੇ ਪਰਿਵਾਰਕ ਮੈਂਬਰ ਅਤੇ ਸਹੁਰੇ ਪਰਿਵਾਰ ਵਾਲੇ ਆ ਕੇ ਉਸ ਨੂੰ ਵਾਪਸ ਉਸਦੇ ਪਤੀ ਕੋਲ ਲੈ ਗਏ।
ਉਸ ਵਿਅਕਤੀ ਨੇ ਆਪਣੀ ਪ੍ਰੇਮਿਕਾ ਲਈ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕਰਦੇ ਹੋਏ ਹਾਈ ਕੋਰਟ ਤੱਕ ਪਹੁੰਚ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਔਰਤ ਉਸਦੇ ਪਤੀ ਦੀ ਗੈਰ-ਕਾਨੂੰਨੀ ਹਿਰਾਸਤ ਵਿੱਚ ਸੀ ਅਤੇ ਉਸਦੀ ਇੱਛਾ ਦੇ ਵਿਰੁੱਧ ਰੱਖਿਆ ਜਾ ਰਿਹਾ ਸੀ। ਉਸ ਨੇ ਹਾਈ ਕੋਰਟ ਤੋਂ ਮੰਗ ਕੀਤੀ ਕਿ ਪੁਲੀਸ ਨੂੰ ਹਦਾਇਤ ਕੀਤੀ ਜਾਵੇ ਕਿ ਔਰਤ ਨੂੰ ਉਸ ਦੇ ਪਤੀ ਦੀ ਹਿਰਾਸਤ ਵਿੱਚੋਂ ਛੁਡਵਾ ਕੇ ਉਸ ਦੇ ਹਵਾਲੇ ਕੀਤਾ ਜਾਵੇ।
ਸੂਬਾ ਸਰਕਾਰ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਵਿਅਕਤੀ ਨੂੰ ਅਜਿਹੀ ਪਟੀਸ਼ਨ ਦਾਇਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਜੇਕਰ ਕੋਈ ਔਰਤ ਆਪਣੇ ਪਤੀ ਦੀ ਹਿਰਾਸਤ ਵਿੱਚ ਹੈ, ਤਾਂ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਗੈਰ-ਕਾਨੂੰਨੀ ਹਿਰਾਸਤ ਵਿੱਚ ਹੈ। ਅਦਾਲਤ ਨੇ ਪਟੀਸ਼ਨਕਰਤਾ ‘ਤੇ 5,000 ਰੁਪਏ ਦਾ ਜ਼ੁਰਮਾਨਾ ਲਗਾਇਆ ਅਤੇ ਉਸ ਨੂੰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਪੈਸੇ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...