September 8, 2026, 2:47 pm
----------- Advertisement -----------
HomeNewsBreaking Newsਗੁਰਦਾਸ ਮਾਨ ਦੇ ਭਰਾ ਦਾ ਚੰਡੀਗੜ੍ਹ ‘ਚ ਹੋਇਆ ਅੰਤਿਮ ਸਸਕਾਰ, CM ਮਾਨ...

ਗੁਰਦਾਸ ਮਾਨ ਦੇ ਭਰਾ ਦਾ ਚੰਡੀਗੜ੍ਹ ‘ਚ ਹੋਇਆ ਅੰਤਿਮ ਸਸਕਾਰ, CM ਮਾਨ ਸਣੇ ਪਹੁੰਚੇ ਕਈ ਆਗੂ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਸਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਪੰਥ ਮਾਨ ਦਾ ਅੱਜ 10 ਜੂਨ ਨੂੰ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਗੁਰਦਾਸ ਮਾਨ ਨੇ ਖੁਦ ਆਪਣੇ ਭਰਾ ਦੀ ਅਰਥੀ ਚੁੱਕੀ। ਉਹ ਹੁਣ ਪੰਜ ਤੱਤਾਂ ਵਿੱਚ ਸਮਾ ਗਏ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਮਸ਼ਹੂਰ ਹਸਤੀਆਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।

ਇਸ ਦੌਰਾਨ ਗੁਰਦਾਸ ਮਾਨ ਨੇ ਆਪਣੇ ਭਰਾ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ -“ਉਹ ਮੇਰੇ ਦਿਲ ਦਾ ਟੁਕੜਾ ਸੀ। ਉਸਨੇ ਚੁੱਪ ‘ਚ ਹੀ ਆਪਣੀ ਜ਼ਿੰਦਗੀ ਕੱਟੀ ਹੈ, ਉਹ ਬਹੁਤ ਵਧੀਆ ਇਨਸਾਨ ਸੀ। ਮੈਂ ਅਜਿਹਾ ਵਿਅਕਤੀ ਨਹੀਂ ਦੇਖਿਆ। ਉਸਨੇ ਦੱਸਿਆ ਕਿ ਉਸਨੇ ਬਿਮਾਰੀ ਬਾਰੇ ਖੁਲਾਸਾ ਵੀ ਨਹੀਂ ਕੀਤਾ। ਜਿੰਨਾ ਦੇ ਭਰਾਵਾਂ ਤੋਂ ਵਿਛੋੜੇ ਪਏ ਨੇ ਉਹ ਹਰ ਬੰਦਾ ਇਹ ਦਰਦ ਜਾਣਦਾ, ਭਰਾ ਦਾ ਜਾਣਾ ਇੱਕ ਵੱਡਾ ਸਦਮਾ ਹੈ।” ਗੁਰਪੰਥ ਮਾਨ ਗਿੱਦੜਬਾਹਾ ਮੁਕਤਸਰ ਸਾਹਿਬ ਵਿੱਚ ਆਪਣੀ ਪਤਨੀ ਨਾਲ ਰਹਿੰਦੇ ਸਨ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਅਤੇ ਸਥਾਨਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਦਾਸ ਮਾਨ ਦੇ ਤਿੰਨ ਭੈਣ-ਭਰਾ ਹਨ। ਗੁਰਪੰਥ ਮਾਨ ਦੇ ਦੇਹਾਂਤ ਕਾਰਨ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...