June 9, 2026, 6:57 pm
----------- Advertisement -----------
HomeNewsBreaking Newsਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ,...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

Published on

----------- Advertisement -----------

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ ਨੌਜਵਾਨ ਨੂੰ ਨਿਹੰਗ ਸਿੰਘਾਂ ਨੇ ਫੜ ਲਿਆ ਹੈ। ਨਿਹੰਗਾਂ ਨੇ ਇਸ ਨੌਜਵਾਨ ਨੂੰ ਦਿੱਲੀ ਵਿੱਚ ਕਾਬੂ ਕੀਤਾ। ਇਸ ਤੋਂ ਬਾਅਦ ਉਸ ਨੂੰ ਦਿੱਲੀ ਦੇ ਨਰੇਲਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਉਸ ਕੋਲੋਂ ਮਾਫ਼ੀ ਮੰਗਵਾਈ ਗਈ। ਨੌਜਵਾਨ ਨੇ ਮਾਫ਼ੀ ਮੰਗਦਿਆਂ ਕਿਹਾ ਕਿ ਉਸ ਦੇ ਮਨ ਵਿੱਚ ਕਿਸੇ ਵੀ ਧਰਮ ਦੇ ਪ੍ਰਤੀ ਕੋਈ ਨਫ਼ਰਤ ਨਹੀਂ ਹੈ ਅਤੇ ਉਸ ਕੋਲੋਂ ਗਲਤੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਉਸ ਦੇ ਨਾਲ ਪੜ੍ਹਨ ਵਾਲੇ ਇੱਕ ਸਿੱਖ ਵਿਦਿਆਰਥੀ ਨਾਲ ਵਿਵਾਦ ਚੱਲ ਰਿਹਾ ਸੀ। ਕਰੀਬ 6 ਦਿਨ ਪਹਿਲਾਂ ਨੌਜਵਾਨ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਪਾਈ ਸੀ। ਇਹ ਵੀਡੀਓ ਨਿਹੰਗ ਸਿੰਘਾਂ ਤੱਕ ਪਹੁੰਚ ਗਈ। ਇਸ ਤੋਂ ਬਾਅਦ, 2 ਦਿਨ ਪਹਿਲਾਂ ਦਿੱਲੀ ਦੇ ਰਹਿਣ ਵਾਲੇ ਨਿਹੰਗ ਜਸਵਿੰਦਰ ਸਿੰਘ ਨੇ ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ ਸਾਂਝਾ ਕੀਤਾ ਅਤੇ ਲਿਖਿਆ ਕਿ ਇਸ ਨੌਜਵਾਨ ਦਾ ਪਤਾ (ਐਡਰੈੱਸ) ਦੱਸਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮਗਰੋਂ ਐਤਵਾਰ ਨੂੰ ਨਿਹੰਗ ਸਿੰਘ ਉਸ ਨੌਜਵਾਨ ਤੱਕ ਪਹੁੰਚ ਗਏ।

ਨੌਜਵਾਨ ਬੋਲਿਆ- ਕਿਸੇ ਵੀ ਧਰਮ ਦੇ ਪ੍ਰਤੀ ਕੋਈ ਨਫ਼ਰਤ ਨਹੀਂ ਹੈ

ਇਸ ਦੌਰਾਨ ਨੌਜਵਾਨ ਨੇ ਮਾਫ਼ੀ ਮੰਗੀ ਅਤੇ ਕਿਹਾ ਕਿ ਉਸ ਨੇ ਜੋ ਕੁਝ ਵੀ ਕਹਿ ਦਿੱਤਾ ਸੀ, ਉਹ ਗਲਤ ਸੀ ਅਤੇ ਇਸ ਦੇ ਲਈ ਉਹ ਖੇਦ ਪ੍ਰਗਟ ਕਰਦਾ ਹੈ। ਉਸ ਦੇ ਮਨ ਜਾਂ ਦਿਲ ਵਿੱਚ ਕਿਸੇ ਵੀ ਧਰਮ ਦੇ ਪ੍ਰਤੀ ਕੋਈ ਨਫ਼ਰਤ ਨਹੀਂ ਹੈ। ਉਸ ਨੇ ਅੱਗੇ ਕਿਹਾ ਕਿ ਉਹ ਇਸ ਸਮੇਂ ਗੁਰਦੁਆਰਾ ਸਾਹਿਬ ਵਿੱਚ ਖੜ੍ਹਾ ਹੈ ਅਤੇ ਜੇਕਰ ਉਸ ਦੇ ਮੂੰਹੋਂ ਜਾਣੇ-ਅਣਜਾਣੇ ਵਿੱਚ ਕੋਈ ਅਪਸ਼ਬਦ ਨਿਕਲ ਗਏ ਹੋਣ, ਤਾਂ ਉਹ ਉਸ ਦੇ ਲਈ ਤਹਿ ਦਿਲੋਂ ਮਾਫ਼ੀ ਮੰਗਦਾ ਹੈ। ਉਸ ਨੇ ਵਾਅਦਾ ਕੀਤਾ ਕਿ ਉਹ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਨਹੀਂ ਕਰੇਗਾ।

ਨੌਜਵਾਨ ਨੇ ਇਹ ਗੱਲਾਂ ਕਿਉਂ ਕਹੀਆਂ?

ਨੋਇਡਾ ਵਿੱਚ ਪੜ੍ਹਾਈ ਕਰਦਾ ਹੈ ਨੌਜਵਾਨ: ਨਿਹੰਗ ਸਿੰਘ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਦੇ ਨਰੇਲਾ ਸਥਿਤ ਗੁਰਦੁਆਰੇ ਵਿੱਚ ਨੌਜਵਾਨ ਕੋਲੋਂ ਮਾਫ਼ੀ ਮੰਗਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਨੋਇਡਾ ਦੇ ਇੱਕ ਕਾਲਜ ਵਿੱਚ ਪੜ੍ਹਾਈ ਕਰਦਾ ਹੈ ਅਤੇ ਉੱਥੋਂ ਦਾ ਹੀ ਰਹਿਣ ਵਾਲਾ ਹੈ।

ਕਲਾਸ ਵਿੱਚ ਪੜ੍ਹਨ ਵਾਲੇ ਸਿੱਖ ਵਿਦਿਆਰਥੀ ਨਾਲ ਵਿਵਾਦ: ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਵਿਵਾਦ ਕਾਲਜ ਵਿੱਚ ਪੜ੍ਹਨ ਵਾਲੇ ਇੱਕ ਸਿੱਖ ਵਿਦਿਆਰਥੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਮੁਤਾਬਕ ਦੋਵਾਂ ਵਿਚਕਾਰ ਵਿਵਾਦ ਦੀ ਸ਼ੁਰੂਆਤ ਪਹਿਲੇ ਸਮੈਸਟਰ ਦੇ ਦੌਰਾਨ ਹੋਈ ਸੀ। ਇਹ ਨੌਜਵਾਨ ਆਪਣੀ ਜਮਾਤ (ਕਲਾਸ) ਵਿੱਚ ਪੜ੍ਹਨ ਵਾਲੇ ਸਿੱਖ ਵਿਦਿਆਰਥੀ ਨੂੰ ਸ਼ੁਰੂਆਤ ਤੋਂ ਹੀ ‘ਲੱਸੀ-ਲੱਸੀ’ ਕਹਿ ਕੇ ਚਿੜਾਉਂਦਾ ਸੀ। ਇਹ ਮਾਮਲਾ ਪਹਿਲੇ ਸਮੈਸਟਰ ਤੋਂ ਹੀ ਲਗਾਤਾਰ ਚੱਲਦਾ ਆ ਰਿਹਾ ਸੀ।

ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ: ਉਨ੍ਹਾਂ ਦੱਸਿਆ ਕਿ ਸਮੇਂ ਦੇ ਨਾਲ-ਨਾਲ ਇਹ ਵਿਵਾਦ ਲਗਾਤਾਰ ਵਧਦਾ ਚਲਿਆ ਗਿਆ। ਇਸ ਤੋਂ ਬਾਅਦ ਇਸ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਉਸ ਸਿੱਖ ਵਿਦਿਆਰਥੀ ਦੇ ਖ਼ਿਲਾਫ਼ ਅਪਮਾਨਜਨਕ ਅਤੇ ਭੱਦੀਆਂ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸੇ ਦੌਰਾਨ ਉਸ ਵੱਲੋਂ ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਵਰਗੀ ਧਮਕੀ ਵੀ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...