November 16, 2026, 4:44 pm
----------- Advertisement -----------
HomeNewsBreaking Newsਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ...

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤੀਬਾੜੀ ਭਾਈਵਾਲੀ

Published on

----------- Advertisement -----------

ਚੰਡੀਗੜ੍ਹ, 22 ਦਸੰਬਰ:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ ‘ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ ‘ਐਨ-ਡ੍ਰਿਪ’ ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰਚਾ ਹੋਈ, ਜੋ 70 ਫੀਸਦ ਤੱਕ ਪਾਣੀ ਦੀ ਬਚਤ ਕਰਦੀ ਹੈ ਅਤੇ ਊਰਜਾ ਦੀ ਖਪਤ ਨੂੰ ਵੀ ਕਾਫ਼ੀ ਘਟਾਉਂਦੀ ਹੈ। ਸੂਬਾ ਸਰਕਾਰ ਵੱਲੋਂ ਇਜ਼ਰਾਈਲ ਦੇ ਮਾਡਲ, ਜਿਸ ਤਹਿਤ 95 ਫੀਸਦ ਸੋਧੇ ਹੋਏ ਗੰਦੇ ਪਾਣੀ ਨੂੰ ਮੁੜ ਖੇਤੀਬਾੜੀ ਉਦੇਸ਼ਾਂ ਵਿੱਚ ਵਰਤਿਆ ਜਾਂਦਾ ਹੈ, ਦੀ ਤਰਜ਼ ‘ਤੇ ਸੀਵਰੇਜ ਅਤੇ ਪਿੰਡ ਦੇ ਛੱਪੜਾਂ ਦੇ ਪਾਣੀ ਨੂੰ ਸੋਧ ਕੇ ਸਿੰਜਾਈ ਲਈ ਵਰਤਣ ਵਾਸਤੇ ਇਜ਼ਰਾਈਲ ਦੀ ਮੁਹਾਰਤ ਨੂੰ ਆਪਨਾਉਣ ਸਬੰਧੀ ਸੰਭਾਵਨਾਵਾਂ ਦੀ ਵੀ ਪੜਚੋਲ ਸ਼ਾਮਲ ਸੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਰਣਨੀਤਕ ਭਾਈਵਾਲੀ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲਾਹੇਵੰਦ ਤੇ ਦੂਰਅੰਦੇਸ਼ ਕਦਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਜ਼ਰਾਈਲ ਦੀ ਤਕਨਾਲੋਜੀ ਅਤੇ ਮੁਹਾਰਤ ਨੂੰ ਆਪਣੀ ਖੇਤੀਬਾੜੀ ਸਮਰੱਥਾ ਨਾਲ ਜੋੜਦਿਆ ਪਾਣੀ ਦੇ ਸਰੋਤਾਂ ਦੀ ਸੁਰੱਖਿਆ, ਕਿਸਾਨਾਂ ਦਾ ਮੁਨਾਫ਼ਾ ਵਧਾਉਣਾ ਅਤੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਬੀਜ ਉਤਪਾਦਨ ਅਤੇ ਟਿਕਾਊ ਅਭਿਆਸਾਂ ਵਿੱਚ ਮੋਹਰੀ ਬਣਾਉਣਾ ਹੈ।”

ਖੇਤੀਬਾੜੀ ਖੋਜ ਤੇ ਵਿਕਾਸ ਅਤੇ ਸੋਧੇ ਪਾਣੀ ਦੀ ਮੁੜ ਵਰਤੋਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਤੋਂ ਇੱਕ ਉੱਚ ਪੱਧਰੀ ਵਫ਼ਦ ਨੂੰ ਇਜ਼ਰਾਈਲ ਦੌਰੇ ਦਾ ਸੱਦਾ ਦਿੰਦਿਆਂ ਸ੍ਰੀ ਫਾਰੇਸ ਸਾਏਬ ਨੇ ਪੰਜਾਬ ਤੋਂ ਅਨਾਜ ਬੀਜਾਂ ਦੀ ਦਰਾਮਦ ਵਿੱਚ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਇਸ ਗੱਲ ‘ਤੇ ਵੀ ਚਾਨਣਾ ਪਾਇਆ ਕਿ ਦਿੱਲੀ ਤੋਂ ਇਜ਼ਰਾਈਲ ਲਈ ਸਿੱਧੀ ਹਵਾਈ ਉਡਾਣ, ਜਿਸ ਨਾਲ ਸਫ਼ਰ ਮਹਿਜ਼ ਛੇ ਘੰਟੇ ਰਹਿ ਜਾਵੇਗਾ, ਜਨਵਰੀ 2026 ਵਿੱਚ ਸ਼ੁਰੂ ਹੋਵੇਗੀ।

ਮੀਟਿੰਗ ਵਿੱਚ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...