April 19, 2026, 1:56 pm
----------- Advertisement -----------
HomeNewsBreaking Newsਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ...

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 10 ਮਾਰਚ::ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖੇਗੀ।

ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

 ਸ. ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ  ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...